#Pb.govt_latest : ਵਿਦੇਸ਼ ਭੇਜਣ ਦੇ ਨਾਮ ’ਤੇ ਸ਼ੋਸ਼ਣ ਦਾ ਸ਼ਿਕਾਰ ਹੁੰਦੀਆਂ ਔਰਤਾਂ ਨੂੰ ਵਿਚਾਰ-ਚਰਚਾ ਲਈ ਖੁੱਲ੍ਹਾ ਸੱਦਾ, ਨੰਬਰ ਜਾਰੀ – ਡਾ. ਬਲਜੀਤ ਕੌਰ

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ- ਡਾ. ਬਲਜੀਤ ਕੌਰ

ਪਾਲਿਸੀ ਉਲੀਕਣ ਬਾਰੇ ਪੀੜਤਾਂ ਨਾਲ ਹੋਵੇਗੀ 11 ਜੂਨ ਨੂੰ ਜਲੰਧਰ ਵਿਖੇ ਵਿਚਾਰ-ਚਰਚਾ

ਵਿਦੇਸ਼ਾਂ ਭੇਜਣ ਦੇ ਨਾਮ ’ਤੇ ਸ਼ੋਸ਼ਣ ਦਾ ਸ਼ਿਕਾਰ ਹੁੰਦੀਆਂ ਔਰਤਾਂ ਨੂੰ ਵਿਚਾਰ-ਚਰਚਾ ਲਈ ਖੁੱਲ੍ਹਾ ਸੱਦਾ

ਨਵਾਂਸ਼ਹਿਰ, ਜੂਨ, 2023 (ਸੌਰਵ ਜੋਸ਼ੀ ) :

ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ, ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ  11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ।



ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਕਦਮ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁੱਕ ਹਨ ਜਾਂ ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ, ਦੇ ਹੱਕਾਂ ਦੀ ਰਾਖੀ ਨੂੰ ਮੁੱਖ ਰੱਖ ਕੇ ਚੁੱਕਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸੂਬੇ ’ਚ ਕੁੱਝ ਏਜੰਟਾਂ ਵੱਲੋਂ ਰੋਜ਼ਗਾਰ ਦੀਆਂ ਚਾਹਵਾਨ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ-ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗਲਤ ਬਿਆਨਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦੇ ਸ਼ੋਸ਼ਣ ਦੇ ਮਾਮਲੇ ਸਾਹਮਣੇ ਆਉਣ ਬਾਅਦ, ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿਚ ਹਰ ਤਰ੍ਹਾਂ  ਦਾ ਸ਼ੋਸਣ ਭੁਗਤ ਚੁੱਕੀਆ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਿਲ ਕਰਨ ਲਈ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11.00 ਤੋਂ 1.00 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।


ਜ਼ਿਕਰਯੋਗ ਹੈ ਕਿ ਮਹਿਲਾਵਾਂ ਦੇ ਸ਼ੋਸ਼ਣ ਸਬੰਧੀ ਖਾਸ ਤੌਰ ’ਤੇ ਅਮਰੀਕਾ, ਕੈਨੇਡਾ, ਆਸਟਰੇਲੀਆ, ਨਿੳੂਜੀਲੈਡ, ਮੱਧ ਪੂਰਬੀ ਦੇਸ਼ਾਂ ਜਿਵੇਂ ਕੁਵੈਤ, ਦੁਬਈ, ਓਮਾਨ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ, ਜਿਸ ਕਾਰਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਐਨ.ਆਰ.ਆਈ ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿੱਚ ਆ ਕੇ ਧੋਖਾ ਖਾ ਚੁੱਕੀਆਂ ਅਜਿਹੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਵਧੇਰੇ ਜਾਣਕਾਰੀ ਲਈ ਫੋਨ ਨੰ: 0181-2253285, 70092-39158 ਅਤੇ ਸਖੀ ਵਨ ਸਟਾਪ ਸੈਂਟਰ, ਜਲੰਧਰ 90231-31010 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply