With inclusion of CM Bhagwant Mann, Cabinet Ministers visit flood affected areas of state on Friday
– Relief work speeded up, more than 22000 people shifted to safe places
– Number of relief camps reduced after flood situation improved in some areas
– Health department establishes 252 medical camps, 409 rapid response teams active in flood affected areas
– Animal Husbandry Department Vaccinates more than 7200 animals
– MLA Gurpreet Singh donates one month’s salary to the Chief Minister’s Relief Fund
Chandigarh, July 14:
On the directions of CM Bhagwant Mann, Disaster Management Minister Bram Shanker Jimpa today visited about a dozen flood affected areas of Mohali district.
Water Resources Minister Gurmeet Singh Meet Hayer also took stock of the flood situation in Dera Bassi area while Information and Public Relations Minister Chetan Singh Jauramajra has been tirelessly serving the people in the flood-affected areas of Pattran for the last several days. Minister Aman Arora also visited Sunam area today. Apart from this, other ministers and MLAs are also helping the flood-affected people in their respective areas.
Meanwhile, Sardulgarh MLA Gurpreet Singh has announced to give his one month’s salary to the Chief Minister’s Relief Fund so that it can be used to help the flood victims.
On the directions of Chief Minister Bhagwant Mann, relief work has been speeded up and 22764 flood affected people have been shifted to safer places.
The number of relief camps has been reduced from 183 to 161 after the flood situation improved in some areas.
A spokesperson said that till 8 am on July 14, 1179 villages in 14 districts have been affected by the floods. At present, the 14 districts which are facing the brunt of the floods are Patiala, Jalandhar, Kapurthala, Pathankot, Tarn Taran, Ferozepur, Fatehgarh Sahib, Faridkot, Hoshiarpur, Rupnagar, Moga, Ludhiana, Mohali and Sangrur.
Keeping in view the health of the people, the Health Department teams have increased the number of Rapid Response Teams from 315 to 409 while the number of medical camps has also been increased from 186 to 252. Till now the total OPD has reached 9204.
The Animal Husbandry Department has informed that a total of 1730 animals have been treated and 7255 animals have been vaccinated in the flood-affected areas. Apart from this, most of the districts have completed their H.S. Vaccination drive. Teams engaged in relief work are working round the clock to provide treatment, feed supply and fodder etc. to the needy animals.
Giving further information, he said that dry food packets are being distributed continuously in the flood-affected areas. Only in Patiala (37000) and Rupnagar (18930) more than 57 thousand dry food packets have been distributed.
—–
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸ਼ੁੱਕਰਵਾਰ ਨੂੰ ਕਈ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
– ਰਾਹਤ ਕਾਰਜਾਂ ਵਿੱਚ ਤੇਜ਼ੀ, 22 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ
– ਕੁਝ ਇਲਾਕਿਆਂ ‘ਚ ਹੜ੍ਹਾਂ ਦੀ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ ਘਟਾਈ
– ਸਿਹਤ ਵਿਭਾਗ ਵੱਲੋਂ 252 ਮੈਡੀਕਲ ਕੈਂਪ ਸਥਾਪਿਤ, 409 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਸਰਗਰਮ
– ਪਸ਼ੂ ਪਾਲਣ ਵਿਭਾਗ ਵੱਲੋਂ 7200 ਤੋਂ ਜ਼ਿਆਦਾ ਪਸ਼ੂਆਂ ਦਾ ਟੀਕਾਕਰਨ
– ਵਿਧਾਇਕ ਗੁਰਪ੍ਰੀਤ ਸਿੰਘ ਨੇ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਫੰਡ ਲਈ ਦਿੱਤੀ
ਚੰਡੀਗੜ੍ਹ, 14 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਅੱਜ ਕਈ ਮੰਤਰੀਆਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿੱਥੇ ਮੋਹਾਲੀ ਜ਼ਿਲ੍ਹੇ ਦੇ ਇਕ ਦਰਜਨ ਦੇ ਕਰੀਬ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਉਥੇ ਹੀ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਡੇਰਾ ਬੱਸੀ ਇਲਾਕੇ ‘ਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਪਾਤੜਾਂ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪਿਛਲੇ ਕਈ ਦਿਨਾਂ ਤੋਂ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਲੋਕਾਂ ਦੀ ਨਿੱਠ ਕੇ ਸੇਵਾ ਕਰ ਰਹੇ ਹਨ ਅਤੇ ਸੁਨਾਮ ਇਲਾਕੇ ਵਿਚ ਅੱਜ ਮੰਤਰੀ ਅਮਨ ਅਰੋੜਾ ਨੇ ਦੌਰਾ ਕੀਤਾ। ਇਸ ਤੋਂ ਇਲਾਵਾ ਬਾਕੀ ਮੰਤਰੀ ਅਤੇ ਵਿਧਾਇਕ ਵੀ ਆਪੋ ਆਪਣੇ ਇਲਾਕਿਆਂ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੇ ਹਨ।
ਇਸ ਦੌਰਾਨ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਫੰਡ ਨੂੰ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਇਸ ਨੂੰ ਹੜ੍ਹ ਪ੍ਰਭਾਵਿਤਾਂ ਦੀ ਮਦਦ ਲਈ ਵਰਤਿਆ ਜਾ ਸਕੇ।
ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। 22764 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ।
ਕੁਝ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 183 ਤੋਂ ਘਟਾ ਕੇ 161 ਕਰ ਦਿੱਤੀ ਗਈ ਹੈ।
ਇਕ ਬੁਲਾਰੇ ਨੇ ਦੱਸਿਆ ਕਿ 14 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1179 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਨ੍ਹਾਂ ‘ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ।
ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਨੇ ਰੈਪਿਡ ਰਿਸਪਾਂਸ ਟੀਮਾਂ ਦੀ ਗਿਣਤੀ 315 ਤੋਂ ਵਧਾ ਕੇ 409 ਕਰ ਦਿੱਤੀ ਹੈ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ ਵੀ 186 ਤੋਂ ਵਧਾ ਕੇ 252 ਕਰ ਦਿੱਤੀ ਗਈ ਹੈ। ਹੁਣ ਤੱਕ ਕੁੱਲ ਓਪੀਡੀ 9204 ‘ਤੇ ਪੁੱਜ ਚੁੱਕੀ ਹੈ।
ਪਸ਼ੂ ਪਾਲਣ ਵਿਭਾਗ ਨੇ ਦੱਸਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੁੱਲ 1730 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਅਤੇ 7255 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੀ ਐਚ.ਐਸ. ਟੀਕਾਕਰਨ ਮੁਹਿੰਮ ਪੂਰੀ ਕਰ ਲਈ ਹੈ। ਰਾਹਤ ਕਾਰਜਾਂ ਵਿੱਚ ਲੱਗੀਆਂ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ ਅਤੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਸਿਰਫ ਪਟਿਆਲਾ (37000) ਅਤੇ ਰੂਪਨਗਰ (18930) ਵਿਚ ਹੀ 57 ਹਜ਼ਾਰ ਤੋਂ ਜ਼ਿਆਦਾ ਸੁੱਕੇ ਫੂਡ ਪੈਕਟ ਵੰਡੇ ਜਾ ਚੁੱਕੇ ਹਨ।
——-
EDITOR
CANADIAN DOABA TIMES
Email: editor@doabatimes.com
Mob:. 98146-40032 whtsapp