ਅਸ਼ੋਕਾ ਯੂਨੀਵਰਸਿਟੀ ਵੱਲੋਂ ਡਿਜੀਟਲ ਲਾਇਬ੍ਰੇਰੀ ਵਿਖੇ ਮੁਫ਼ਤ ਕਰੀਅਰ ਕਾਊਂਸਲਿੰਗ ਸੈਮੀਨਾਰ 21 ਜੁਲਾਈ ਨੂੰ – ਕੋਮਲ ਮਿੱਤਲ
ਹੁਸ਼ਿਆਰਪੁਰ, 17 ਜੁਲਾਈ :
ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ 21 ਜੁਲਾਈ ਨੂੰ ਸਵੇਰੇ 11 ਵਜੇ ਅਸ਼ੋਕਾ ਯੂਨੀਵਰਸਿਟੀ, ਸੋਨੀਪਤ ਵੱਲੋਂ ਇਕ ਵਿਸ਼ੇਸ਼ ਇਕ ਰੋਜ਼ਾ ਕਰੀਅਰ ਕਾਊਂਸÇਲੰਗ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅਸ਼ੋਕਾ ਯੂਨੀਵਰਸਿਟੀ, ਲਿਬਰਲ ਆਰਟਸ ਅਤੇ ਵਿਗਿਆਨ ਦੀ ਸਿੱਖਿਆ ਲਈ ਇਕ ਪ੍ਰਸਿੱਧ ਸੰਸਥਾ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਰੋਸ਼ਨ ਭਵਿੱਖ ਲਈ ਸਹੀ ਕਰੀਅਰ ਵਿਕਲਪ ਚੁਣਨ ਬਾਰੇ ਜਾਗਰੂਕ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਉਨ੍ਹਾਂ ਸਾਰੇ ਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਲਈ ਬਹੁਤ ਲਾਹੇਵੰਦ ਹੋਵੇਗਾ, ਜੋ ਆਪਣੇ ਕਰੀਅਰ ਦੇ ਵਿਕਲਪਾਂ ਦੀ ਖੋਜ ਵਿਚ ਹਨ। ਉਨਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਇਸ ਸੈਮੀਨਾਰ ਵਿਚ ਭਾਗ ਲੈਦ ਸਬੰਧੀ ਰਜਿਸਟਰ ਕਰਨ ਲਈ ਡਿਜੀਟਲ ਲਾਇਬ੍ਰੇਰੀ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਹੁਸ਼ਿਆਰਪੁਰ ਵਿਖੇ ਵਿਜ਼ਿਟ ਕਰ ਸਕਦੇ ਹਨ ਜਾਂ 79730-32699 ਅਤੇ 78885-15605 ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਸ਼ੋਕਾ ਯੂਨੀਵਰਸਿਟੀ ਨੂੰ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਦੁਆਰਾ ਭਾਰਤ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿਚ ਦਰਜਾ ਦਿਤਾ ਗਿਆ ਹੈ। ਇਸ ਯੂਨੀਵਰਸਿਟੀ ਨੂੰ ਅਧਿਆਪਨ ਅਤੇ ਖੋਜ ਵਿਚ ਉੱਤਮਤਾ ਲਈ ਵੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਹ ਕਰੀਅਰ ਕਾਊਂਸÇਲੰਗ ਸ;ੈਮੀਨਾਰ ਵਿਦਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਲਈ ਆਪਣੇ ਕਰੀਅਰ ਦੇ ਵਿਕਲਪਾਂ ਬਾਰੇ ਜਾਣਨ ਅਤੇ ਇਕ ਤਜ਼ਰਬੇਕਾਰ ਕਰੀਅਰ ਕਾਊਂਸਲਰ ਤੋਂ ਮਾਰਗਦਰਸ਼ਨ ਪ੍ਰਾਪਤ ਕਰਨ ਦਾ ਇਕ ਸੁਨਹਿਰੀ ਮੌਕਾ ਹੈ। ਉਨ੍ਹਾਂ ਦੱਸਿਆ ਕਿ ਵਰਕਸ਼ਾਪ ਵਿਚ ਕਈ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ, ਜਿਸ ਵਿਚ ਤੁਹਾਡੀਆਂ ਰੁਚੀਆਂ ਅਤੇ ਖ਼ੂਬੀਆਂ ਦੀ ਪਛਾਣ ਕਿਵੇਂ ਕਰੀਏ, ਵੱਖ-ਵੱਖ ਕਰੀਅਰ ਵਿਕਲਪਾਂ ਦੀ ਖੋਜ ਕਿਵੇਂ ਕਰਨੀ ਹੈ ਅਤੇ ਇੰਟਰਵਿਊ ਲਈ ਤਿਆਰੀ ਕਿਵੇਂ ਕਰੀਏ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਹ ਸੈਮੀਨਾਰ ਬਿਲਕੁਲ ਮੁਫ਼ਤ ਹੈ ਪਰੰਤੂ ਜਗ੍ਹਾ ਸੀਮਿਤ ਹੋਣ ਕਾਰਨ ਚਾਹਵਾਨ ਪ੍ਰਾਰਥੀ ਜਲਦੀ ਤੋਂ ਜਲਦੀ ਆਪਣੀ ਰਜਿਸਟ੍ਰੇਸ਼ਨ ਕਰਨ ਤਾਂ ਜੋ ਇਸ ਵਿਸੇਸ਼ ਸੈਮੀਨਾਰ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾ ਸਕੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp