LATEST NEWS : ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ‘ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 35 ਲੋਕਾਂ ਦੀ ਮੌਤ, 15 ਜ਼ਖਮੀ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

 

– ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 168 ਰਾਹਤ ਕੈਂਪ ਸਰਗਰਮ
– 18 ਜ਼ਿਲ੍ਹਿਆਂ ਦੇ 1422 ਪਿੰਡ ਹੜ੍ਹ ਤੋਂ ਹੋਏ ਪ੍ਰਭਾਵਿਤ
– 35 ਲੋਕਾਂ ਦੀ ਮੌਤ, 15 ਜ਼ਖਮੀ

ਚੰਡੀਗੜ੍ਹ, 17 ਜੁਲਾਈ:

ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26250 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਪਟਿਆਲਾ ਵਿੱਚੋਂ 14296, ਰੂਪਨਗਰ ਵਿੱਚੋਂ 2200, ਮੋਗਾ ਵਿੱਚੋਂ 250, ਲੁਧਿਆਣਾ ਵਿੱਚੋਂ 300, ਮੁਹਾਲੀ ਵਿੱਚੋਂ 1400, ਐਸ.ਬੀ.ਐਸ. ਨਗਰ ਵਿੱਚੋਂ 200, ਫ਼ਤਿਹਗੜ੍ਹ ਸਾਹਿਬ ਵਿੱਚੋਂ 600, ਤਰਨਤਾਰਨ ਵਿੱਚੋਂ 241, ਜਲੰਧਰ ਵਿੱਚੋਂ 670, ਕਪੂਰਥਲਾ ਵਿੱਚੋਂ 380, ਫਿਰੋਜ਼ਪੁਰ ਵਿੱਚੋਂ 5400, ਸੰਗਰੂਰ ਵਿੱਚੋਂ 263, ਫਾਜ਼ਿਲਕਾ ਵਿੱਚੋਂ 17 ਅਤੇ ਮਾਨਸਾ ਜ਼ਿਲ੍ਹੇ ਦੇ 33 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਚਾ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

Advertisements

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 17 ਜੁਲਾਈ ਨੂੰ ਸਵੇਰੇ 8 ਵਜੇ ਤੱਕ 1422 ਪਿੰਡ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 168 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 16 ਕੈਂਪ ਪਟਿਆਲਾ, 16 ਰੂਪਨਗਰ ਅਤੇ 7 ਮੋਗਾ ਵਿੱਚ ਚੱਲ ਰਹੇ ਹਨ। ਇਸੇ ਤਰ੍ਹਾਂ ਲੁਧਿਆਣਾ ਵਿੱਚ 3, ਮੁਹਾਲੀ ਵਿੱਚ 1, ਐਸ.ਬੀ.ਐਸ. ਨਗਰ ਵਿੱਚ 2, ਸੰਗਰੂਰ ਵਿੱਚ 27, ਫਿਰੋਜ਼ਪੁਰ ਵਿੱਚ 18, ਹੁਸ਼ਿਆਰਪੁਰ ਵਿੱਚ 3, ਤਰਨਤਾਰਨ ਵਿੱਚ 7, ਜਲੰਧਰ ਵਿੱਚ 38, ਕਪੂਰਥਲਾ ਵਿੱਚ 8, ਫਾਜ਼ਿਲਕਾ ਵਿੱਚ 2 ਅਤੇ ਮਾਨਸਾ ਵਿਖੇ 20 ਰਾਹਤ ਕੈਂਪ ਲਗਾਏ ਗਏ ਹਨ।

Advertisements

ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ ਅਤੇ ਪਠਾਨਕੋਟ ਸਮੇਤ 18 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

Advertisements

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 35 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 3 ਅਜੇ ਵੀ ਲਾਪਤਾ ਹਨ।

ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 1728 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 4283 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 437 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 243 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀਜ਼. ਦੀ ਕੁੱਲ ਗਿਣਤੀ 7551 ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 21,420, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 3800 ਪੈਕੇਟ ਵੰਡੇ ਗਏ ਹਨ।
—-

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply