ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਦੇ ਵਿਦਿਆਰਥੀਆਂ ‘ਤੇ ਫਾਇਰਿੰਗ, ਇਕ ਦੀ ਮੌਤ ,ਦੂਜਾ ਗੰਭੀਰ ਜ਼ਖ਼ਮੀ

ਚੰਡੀਗੜ੍ਹ, 17 ਜੁਲਾਈ

ਚੰਡੀਗੜ੍ਹ ਯੂਨੀਵਰਸਿਟੀ ‘ਚ ਪੜ੍ਹਦੇ ਦੋ ਵਿਦਿਆਰਥੀਆਂ ਦੇ ਘਰ  ਰਾਤ ਨੂੰ 2 ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ । ਇਸ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ,ਦੂਜਾ ਗੰਭੀਰ ਜ਼ਖ਼ਮੀ ਹੈ। ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਅਨੁਜ ਵਾਸੀ ਭਿਵਾਨੀ ਵਜੋਂ ਹੋਈ ਹੈ ਅਤੇ ਜ਼ਖ਼ਮੀ ਵਿਦਿਆਰਥੀ ਦੀ ਪਛਾਣ ਪਵਨੀਤ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

Advertisements

ਦੋਵੇਂ ਪਿੰਡ ਭਾਗੋਮਾਜਰਾ ਵਿੱਚ ਪੈਂਦੀ ਸਰਪੰਚ ਕਲੋਨੀ ਵਿੱਚ ਇੱਕ ਮਕਾਨ ਵਿੱਚ ਕਿਰਾਏ ’ਤੇ ਰਹਿ ਰਹੇ ਸਨ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਦੋਵਾਂ ਵਿਦਿਆਰਥੀਆਂ ਨੂੰ ਜ਼ਖਮੀ ਦੇਖ ਕੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਖਰੜ ਪਹੁੰਚਾਇਆ ਗਿਆ। ਉੱਥੇ ਡਾਕਟਰਾਂ ਨੇ ਅਨੁਜ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਗੰਭੀਰ ਜ਼ਖਮੀ ਪਵਨੀਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ. ਰੈਫ਼ਰ ਕਰ ਦਿੱਤਾ। ਪਵਨੀਤ ਦਾ ਉੱਥੇ ਇਲਾਜ ਚੱਲ ਰਿਹਾ ਹੈ।

Advertisements

 16 ਦੀ ਰਾਤ ਨੂੰ ਦੋ ਨੌਜਵਾਨ ਮੂੰਹ ‘ਤੇ ਕੱਪੜਾ ਬੰਨ ਕੇ ਆਏ ਅਤੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਨੇ ਝਗੜਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਅਚਾਨਕ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ।  ਗੋਲੀ ਲੱਗਣ ਨਾਲ ਅਨੁਜ ਅਤੇ ਪਵਨੀਤ ਜ਼ਖਮੀ ਹੋ ਗਏ। ਇਸ ਤੋਂ ਬਾਅਦ ਹਮਲਾਵਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply