ਵੱਡੀ ਖ਼ਬਰ : ਧਾਮੀ ਨੇ ਯੂ-ਟਿਊਬ ਚੈਨਲ ਦੀ ਸੰਗਤ ਨੂੰ ਦਿੱਤੀ ਵਧਾਈ , ਉਥੇ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾ ਰਹੀ ਸਿਆਸਤ ਲਈ ਕੀਤੀ ਤਾੜਣਾ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  ਦੇ ਗੁਰਬਾਣੀ ਪ੍ਰਸਾਰਣ ਲਈ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੇ ਯੂ-ਟਿਊਬ ਚੈਨਲ ਦੀ ਸੰਗਤ ਨੂੰ ਵਧਾਈ ਦਿੱਤੀ, ਉਥੇ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾ ਰਹੀ ਸਿਆਸਤ ਲਈ ਤਾੜਣਾ ਵੀ ਕੀਤੀ। ਧਾਮੀ ਨੇ ਕਿਹਾ ਕਿ ਹੁਣ ਸਰਕਾਰ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਓਹਨਾ ਵਿਰੁੱਧ  ਡਟਣ ਲਈ ਪੈਸਿਆਂ ਦਾ ਲਾਲਚ ਦੇ ਰਹੀ ਹੈ, ਜਿਸ ਨੂੰ ਮੈਂਬਰਾਂ ਨੇ ਇਨਕਾਰ ਵੀ ਕੀਤਾ ਹੈ ਤੇ ਇਹ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਪੈਸਿਆਂ ਦੇ ਨਾਲ ਕਈ ਤਰ੍ਹਾਂ ਦੇ ਲਾਲਚ ਵੀ ਦਿੱਤੇ ਜਾ ਰਹੇ ਹਨ।

Advertisements

ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਸਰਕਾਰ ਨੇ ਯੂਨੀਅਨ ਬਣਾ ਕੇ ਦਿੱਤੀ ਹੈ, ਇਕ ਕੋਈ ਫੈਕਟਰੀ ਜਾਂ ਫਰਮ ਨਹੀਂ ਹੈ, ਇਥੋਂ ਦੇ ਮੁਲਾਜ਼ਮਾਂ ਨੂੰ ਸੰਗਤ ਦੇ ਦਸਵੰਦ ਚੜ੍ਹਾਵੇ ਦੀ ਮਾਇਆ ‘ਚੋਂ ਸੇਵਾ ਫਲ ਤਨਖਾਹ ਦਿੱਤੀ ਜਾਂਦੀ ਹੈ। ਧਾਮੀ ਨੇ ਮੁਲਾਜ਼ਮਾਂ ਨੂੰ ਵੀ ਤਾੜਣਾ ਕਰਦਿਆਂ ਕਿਹਾ ਕਿ ਯੂਨੀਅਨ ਰੱਦ ਕਰ ਦਿਉ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਨਹੀਂ ਤਾਂ ਇਸ ਵਿਚ ਸ਼ਾਮਲ ਮੁਲਾਜ਼ਮਾਂ ਦੀ ਨਿਸ਼ਾਨਦੇਹੀ ਕਰ ਕੇ ਸਖਤ ਕਾਰਵਾਈ ਕੀਤੀ ਜਾਵੇਗੀ।

Advertisements

(Sri Harmandir Sahib) (YouTube Channel) 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply