ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਇਆ

ਹੁਸ਼ਿਆਰਪੁਰ   : ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਦੇ ਤੁਰ ਜਾਣ ਨੂੰ ਪੰਜਾਬੀ ਗਾਇਕੀ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਇਕ ਯੁੱਗ ਦਾ ਅੰਤ ਦੱਸਿਆ।

 ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ  ਕਿਹਾ ਹੈ ਕਿ  “ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਸੁਰਿੰਦਰ ਛਿੰਦਾ ਜੀ ਦੇ ਤੁਰ ਜਾਣ ਦੀ ਖ਼ਬਰ ਸੁਣ ਕੇ ਦਿਲ ਨੂੰ ਰੂਹ  ਤੱਕ ਦੁੱਖ ਹੋਇਆ। ਓਹਨਾ ਦੇ ਤੁਰ ਜਾਣ ਨਾਲ ਲੋਕ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ। ਇਹ ਪੰਜਾਬੀ ਸੰਗੀਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਪ੍ਰਮਾਤਮਾ ਵਿਛੜੀ ਹੋਈ ਆਤਮਾ ਨੂੰ ਆਪਣਾ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।”

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply