ਸਿਹਤ ਵਿਭਾਗ ਅਤੇ ਨਗਰ ਨਿਗਮ ਦੀ ਸਾਂਝੀ ਟੀਮ ਨੇ ਕੀਤੀ 45,566 ਘਰਾਂ ਦੀ ਚੈਕਿੰਗ, 409 ਘਰਾਂ ਵਿੱਚ ਪਾਇਆ ਗਿਆ ਡੇਂਗੂ ਦਾ ਲਾਰਵਾ
2 ਲੱਖ 8 ਹਜ਼ਾਰ 837 ਕੰਟੇਨਰਾਂ ਚੈਕ ਕਰਨ ਉਪਰੰਤ 464 ‘ਚੋਂ ਮਿਲਿਆ ਡੇਂਗੂ ਦਾ ਲਾਰਵਾ
ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤੇ ਜਾਂਦਾ ਹੈ ਡੇਂਗੂ ਅਤੇ ਮਲੇਰੀਆਂ ਦਾ ਇਲਾਜ ਅਤੇ ਟੈਸਟ
ਹੁਸ਼ਿਆਰਪੁਰ,(Vikas Julka, Ajay Julka ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਚੈਕਿੰਗ ਚੱਲ ਰਹੀ ਹੈ। ਉਨ•ਾਂ ਕਿਹਾ ਕਿ ਪਿਛਲੇ ਸਾਲ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਵਲੋਂ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਗਿਆ ਸੀ, ਜਿਸ ਕਾਰਨ ਕਰੀਬ 63 ਫੀਸਦੀ ਡੇਂਗੂ ਦੀ ਬਿਮਾਰੀ ਨੂੰ ਰੋਕਿਆ ਜਾ ਸਕਿਆ। ਉਨ•ਾਂ ਕਿਹਾ ਕਿ ਇਸ ਸਾਲ ਵੀ ਮੱਛਰ ਦੇ ਨਾਲ-ਨਾਲ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਵਲੋਂ ਵੱਡੇ ਪੱਧਰ ‘ਤੇ ਜਾਗਰੂਕਤਾ ਅਭਿਆਨ ਚਲਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਜਿਥੇ ਲੋਕਾਂ ਨੂੰ ਡੇਂਗੂ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਡੇਂਗੂ ਦਾ ਲਾਰਵਾ ਮਿਲਣ ‘ਤੇ ਚਲਾਨ ਵੀ ਕੀਤੇ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਹੁਣ ਤੱਕ ਸਿਹਤ ਵਿਭਾਗ ਦੀ ਟੀਮ ਵਲੋਂ 45,566 ਘਰਾਂ ਦੀ ਚੈਕਿੰਗ ਕੀਤੀ ਗਈ ਹੈ, ਜਿਨ•ਾਂ ਵਿਚੋਂ 409 ਘਰਾਂ ‘ਚ ਡੇਂਗੂ ਦਾ ਲਾਰਵਾ ਪਾਇਆ ਗਿਆ। ਇਸੇ ਤਰ•ਾਂ ਹੁਣ ਤੱਕ ਕੁਲ 2 ਲੱਖ 8 ਹਜ਼ਾਰ 837 ਕੰਟੇਨਰ ਚੈਕ ਕੀਤੇ ਗਏ, ਜਿਨ•ਾਂ ਵਿਚੋਂ 464 ਕੰਟੇਨਰਾਂ ਵਿਚੋਂ ਡੇਂਗੂ ਦਾ ਲਾਰਵਾ ਪਾਇਆ ਗਿਆ। ਉਨ•ਾਂ ਦੱਸਿਆ ਕਿ ਟੀਮ ਵਲੋਂ ਮੌਕੇ ‘ਤੇ ਹੀ ਲਾਰਵਾ ਨਸ਼ਟ ਕਰਵਾਇਆ ਗਿਆ।
ਇਸ ਦੌਰਾਨ ਨਗਰ ਨਿਗਮ ਦੀ ਟੀਮ ਵਲੋਂ 13 ਘਰਾਂ ਦੇ ਚਲਾਨ ਵੀ ਕੱਟੇ ਗਏ। ਉਨ•ਾਂ ਕਿਹਾ ਕਿ ਸਾਵਧਾਨੀ ਹੀ ਡੇਂਗੂ, ਮਲੇਰੀਆਂ ਅਤੇ ਚਿਕਨਗੁਨੀਆਂ ਤੋਂ ਬਚਾਅ ਦਾ ਉਪਾਅ ਹੈ। ਉਨ•ਾਂ ਕਿਹਾ ਕਿ ਡੇਂਗੂ, ਮਲੇਰੀਆਂ ਆਦਿ ਦੇ ਮੱਛਰ ਦੀ ਰੋਕਥਾਮ ਕੇਵਲ ਸਰਕਾਰ ਦੇ ਯਤਨਾ ਨਾਲ ਹੀ ਸੰਭਵ ਨਹੀਂ ਬਲਕਿ ਹਰ ਜ਼ਿਲ•ਾ ਵਾਸੀ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝ ਕੇ ਆਪਣਾ ਘਰ ਅਤੇ ਆਲਾ-ਦੁਆਲਾ ਸਾਫ ਰੱਖਣਾ ਪਵੇਗਾ। ਇਸ ਉਦੇਸ਼ ਨੂੰ ਮੁੱਖ ਰੱਖਦੇ ਹੋਏ ਹਰ ਸ਼ੁੱਕਰਵਾਰ ਡਰਾਈ ਡੇਅ ਦੇ ਤੌਰ ‘ਤੇ ਮਨਾਇਆ ਜਾਵੇ। ਉਨ•ਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ। ਇਸ ਲਈ ਕੂਲਰਾਂ, ਗਮਲਿਆਂ, ਫਰਿਜ਼ਾਂ ਦੀ ਟਰੇਅ ਅਤੇ ਹੋਰ ਪਾਣੀ ਦੇ ਬਰਤਣਾਂ ਨੂੰ ਹਫਤੇ ਦੇ ਹਰ ਸ਼ੁੱਕਰਵਾਰ ਸਾਫ ਕੀਤਾ ਜਾਵੇ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਡੇਂਗੂ, ਮਲੇਰੀਆਂ ਆਦਿ ਨਾਲ ਪੀੜਿਤ ਮਰੀਜ਼ਾਂ ਲਈ ਸਰਕਾਰੀ ਹਸਪਤਾਲ ਵਿੱਚ ਵੱਖ-ਵੱਖ ਡੇਂਗੂ ਵਾਰਡ ਸਥਾਪਿਤ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ, ਮਲੇਰੀਆਂ ਅਤੇ ਚਿਕਨਗੁਨੀਆਂ ਦਾ ਟੈਸਟ ਅਤੇ ਇਲਾਜ ਮੁਫ਼ਤ ਉਪਲਬੱਧ ਹੈ। ਉਨ•ਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਇਲਾਕੇ ਵਿੱਚ ਮੱਛਰ ਮਾਰਨ ਵਾਲੀਆਂ ਦਵਾਈਆਂ ਦਾ ਛਿੜਕਾਅ ਜਾਰੀ ਰੱਖਣ।
ਉਨ•ਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜ•ੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਘਰਾਂ ਦੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਛੱਪੜਾ ਅਤੇ ਖੜ•ੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ, ਤਾਂ ਜੋ ਮੱਛਰ ਦਾ ਲਾਰਵਾ ਪੈਦਾ ਹੀ ਨਾ ਹੋ ਸਕੇ। ਉਨ•ਾਂ ਦੱਸਿਆ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਦਿਨ ਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ, ਸੌਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦਾ ਪ੍ਰਯੋਗ ਕੀਤਾ ਜਾਵੇ। ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰ ਦਰਦ ਜਾਂ ਜੋੜਾਂ ਦਾ ਦਰਦ ਆਦਿ ਹੋਵੇ ਤਾਂ ਉਹ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp