ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
ਰਾਸ਼ਟਰਪਤੀ ਅਤੇ ਚੀਫ ਜਸਟਿਸ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਨਵਾਂ ਸ਼ਹਿਰ ( ਜੋਸ਼ੀ ) ਅੱਜ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਮਨਜੀਤ ਕੁਮਾਰ, ਮੁਕੰਦ ਲਾਲ ਦੀ ਅਗਵਾਈ ਵਿੱਚ ਮਨੀਪੁਰ ਵਿੱਚ 4 ਮਈ ਨੂੰ ਘੱਟ ਗਿਣਤੀ ਭਾਈਚਾਰੇ ਦੀਆਂ ਕਬਾਇਲੀ ਔਰਤਾਂ ਨੂੰ ਭੀੜ ਵਲੋਂ ਨਿਰਵਸਤਰ ਕਰਕੇ ਘੁਮਾਉਣ, ਭੀੜ ਵਲੋਂ ਸਰੀਰਕ ਛੇੜਖਾਨੀ ਕਰਨ, ਸਮੂਹਿਕ ਬਲਾਤਕਾਰ ਕਰਨ ਅਤੇ ਕਤਲੋਗਾਰਤ ਕਰਨ, ਉਨ੍ਹਾਂ ਨੂੰ ਬਚਾਉਣ ਲਈ ਆਏ ਪਰਿਵਾਰਿਕ ਮੈਂਬਰਾਂ ਨੂੰ ਵੀ ਕਤਲ ਕਰਨ ਖਿਲਾਫ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਜਿਕਰਯੋਗ ਹੈ ਕਿ ਸੂਬੇ ਭਰ ਵਿੱਚ 3 ਮਈ ਤੋਂ ਹੀ ਸਾੜਫੂਕ, ਲੁੱਟਾਂ ਖੋਹਾਂ, ਕਤਲੋਗਾਰਤ ਅਤੇ ਜ਼ਬਰ ਜ਼ਿਨਾਹ ਦੀਆਂ ਘਟਨਾਵਾਂ ਹੋ ਰਹੀਆਂ ਹਨ। ਜਿਸ ਨੂੰ ਸੂਬੇ ਦੀ ਭਾਜਪਾ ਸਰਕਾਰ ਰੋਕਣ ਵਿੱਚ ਨਾਕਾਮ ਹੀ ਨਹੀਂ ਰਹੀ ਸਗੋਂ ਘੱਟ ਗਿਣਤੀ ਭਾਈਚਾਰੇ ਵਿਰੁੱਧ ਨਫ਼ਰਤ ਫੈਲਾ ਕੇ ਉਨ੍ਹਾਂ ਤੇ ਹਮਲਿਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਵੱਲੋਂ ਇਹੋ ਜਿਹੀਆਂ ਸੈਂਕੜੇ ਘਟਨਾਵਾਂ ਵਾਪਰਨ ਦੀ ਗੱਲ ਪ੍ਰੈਸ ਸਾਹਮਣੇ ਕਬੂਲ ਕੀਤੀ ਹੈ।ਸੂਬੇ ਵਿੱਚ ਵਾਪਰ ਰਹੀਆਂ ਇਨਾਂ ਅਮਾਨਵੀ ਮੰਦਭਾਗੀਆਂ ਘਟਨਾਵਾਂ ਦੀ ਰੋਕ ਥਾਮ ਲਈ ਕੇਂਦਰ ਸਰਕਾਰ ਨੇ ਵੀ ਕੋਈ ਉਪਰਾਲਾ ਨਹੀਂ ਕੀਤਾ। ਮਾਨਯੋਗ ਸੁਪਰੀਮ ਕੋਰਟ ਵੱਲੋਂ ਇਸ ਦਾ ਨੋਟਿਸ ਲੈਣ ਉਪਰੰਤ ਹੀ ਪ੍ਰਧਾਨ ਮੰਤਰੀ ਵੱਲੋਂ ਕੁਝ ਸਕਿੰਟ ਮਨੀਪੁਰ ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ। ਪਰ ਸੂਬਾ ਸਰਕਾਰ ਵੱਲੋਂ ਅਮਨ ਕਾਨੂੰਨ ਸਥਾਪਤ ਨਾ ਕਰਨ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਸਗੋਂ ਗੈਰ ਭਾਜਪਾ ਸਰਕਾਰਾਂ ਵਾਲੇ ਸੂਬਿਆਂ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਕੇ ਮਨੀਪੁਰ ਦੀਆਂ ਵਹਿਸ਼ੀ ਘਟਨਾਵਾਂ ਨੂੰ ਜਸਟੀਫਾਈ ਕਰ ਰਹੀ ਹੈ।
ਰੋਸ ਧਰਨੇ ਨੂੰ ਰਾਮ ਲੁਭਾਇਆ, ਰਾਮ ਪਾਲ, ਵਿਜੈ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਮਦਨ ਲਾਲ, ਸੁੱਚਾ ਰਾਮ, ਰਿੰਪੀ ਰਾਣੀ, ਅਸ਼ੋਕ ਕੁਮਾਰ, ਜੋਗਾ ਸਿੰਘ, ਅਸ਼ਵਨੀ ਕੁਮਾਰ, ਕਮਲਦੇਵ ਆਦਿ ਨੇ ਸੰਬੋਧਨ ਕੀਤਾ। ਰੋਸ ਧਰਨੇ ਉਪਰੰਤ ਰਾਸ਼ਟਰਪਤੀ ਅਤੇ ਚੀਫ ਜਸਟਿਸ ਦੇ ਨਾਂ ਏ ਡੀ ਸੀ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਸਮੇਂ ਪਰਮਿੰਦਰ ਸੰਧੂ, ਅਵਤਾਰ ਚੰਦ, ਪਰਮਜੀਤ, ਸੰਦੀਪ ਕੌਰ, ਮਮਤਾ ਰਾਣੀ, ਨਿਰਮਲਜੀਤ, ਹਰਮੇਸ਼ ਲਾਲ, ਜਸਪਾਲ ਸਿੰਘ, ਕੁਲਵਿੰਦਰ ਕੌਰ, ਪਰਮਜੀਤ ਕੌਰ, ਬਹਾਦਰ ਸਿੰਘ, ਗੁਰਬਚਨ ਸਿੰਘ, ਸਤੀਸ਼ ਕੁਮਾਰ, ਹਰਭਜਨ ਸਿੰਘ,ਸੁਰੇਸ਼ ਕੁਮਾਰ, ਭੁਪਿੰਦਰ ਕੌਰ, ਸੁਰਿੰਦਰ ਸਿੰਘ, , ਮੂਲ ਰਾਜ, ਬਲਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।
- CM’s gift to sugarcane cultivators, hike of Rs 10 in SAP
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
EDITOR
CANADIAN DOABA TIMES
Email: editor@doabatimes.com
Mob:. 98146-40032 whtsapp