ਸਰਕਾਰੀ ਮੁਲਾਜ਼ਮਾਂ ਦੇ ਨਾਮ ਅੱਗੇ ਲੱਗਿਆ ਕੱਚਾ ਸ਼ਬਦ ਹਟਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਸਰਕਾਰ : ਹਲਕਾ ਇੰਚਾਰਜ ਬੱਲੂ
– ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਨੇ ਸਰਕਾਰੀ ਸਕੂਲ ਵਿਖੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਵੰਡੇ ਨਿਯੁਕਤੀ ਪੱਤਰ
ਨਵਾਂਸ਼ਹਿਰ 28 ਜੁਲਾਈ: (ਐਸਕੇ ਜੋਸ਼ੀ)
ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਨਾਮ ਅੱਗੇ ਲੱਗਿਆ ਕੱਚੇ ਮੁਲਾਜ਼ਮ ਦੇ ਸ਼ਬਦ ਨੂੰ ਪੂਰੀ ਤਰ੍ਹਾਂ ਹਟਾਇਆ ਜਾਵੇਗਾ ਅਤੇ ਇਸ ਨੂੰ ਹਟਾਉਣ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਪਰਗਟਾਵਾ ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਨੇ ਸਰਕਾਰੀ ਸਕੂਲ ਨਵਾਂਸ਼ਹਿਰ ਵਿਖੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨਿਯੁਕਤੀ ਪੱਤਰ ਵੰਡਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਅੰਦਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਚ ਆਹੁੱਦਿਆਂ ‘ਤੇ ਪਹੁੰਚਦੇ ਸਨ ਅਤੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਪੜ੍ਹਾਉਂਦੇ ਸਨ, ਪ੍ਰੰਤੂ ਪਿਛਲੀਆਂ ਸਰਕਾਰਾਂ ਵੱਲੋਂ ਸਰਕਾਰੀ ਸਕੂਲਾਂ ਦੀ ਕੀਤੀ ਅਣਦੇਖੀ ਕਾਰਨ ਸਰਕਾਰੀ ਸਕੂਲਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਗਈ, ਜਿਸ ਕਾਰਨ ਲੋਕ ਸਰਕਾਰੀ ਸਕੂਲਾਂ ਅਤੇ ਸਰਕਾਰੀ ਹਸਪਤਾਲਾਂ ਅੰਦਰ ਜਾਣ ਤੋਂ ਵੀ ਗੁਰੇਜ ਕਰਨ ਲੱਗ ਪਏ ਸਨ। ਪ੍ਰੰਤੂ ਸਾਡੀ ਸਰਕਾਰ ਨੇ ਇਹ ਤਹੱਈਆ ਕੀਤਾ ਹੈ ਕਿ ਸੂਬੇ ਨੂੰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਇਆ ਜਾਵੇਗਾ, ਜਿਸ ਵੱਲ ਇੱਕ ਹੋਰ ਕਦਮ ਵਧਾਉਂਦੇ ਹੋਏ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਹੈ, ਜੋ ਕਿ ਸਰਕਾਰ ਦਾ ਇੱਕ ਇਤਿਹਾਸਕ ਕਦਮ ਹੈ।
ਉਨ੍ਹਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਾਂ, ਏ.ਆਈ.ਈ., ਈ.ਜੀ.ਐਸ., ਐਸ.ਟੀ.ਆਰ. ਅਤੇ ਆਈ.ਈ.ਵੀ. ਵਲੰਟੀਅਰ ਪਿਛਲੇ ਤਕਰੀਬਨ 18 ਸਾਲ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਸਨ ਅਤੇ ਇਨ੍ਹਾਂ ਦੀਆਂ ਤਨਖਾਹਾਂ ਵੀ ਬਹੁਤ ਹੀ ਘੱਟ ਸਨ। ਉਨ੍ਹਾਂ ਕਿਹਾ ਕਿ ਜਿਉਂ ਹੀ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲੀ, ਉਦੋਂ ਹੀ ਉਨ੍ਹਾਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਅੱਜ ਸਾਡੀ ਸਰਕਾਰ ਨੇ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ।
ਉਨ੍ਹਾਂ ਨੇ ਪੱਕੇ ਹੋਏ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ, ਇਸ ਲਈ ਤੁਸੀਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਭਵਿੱਖ ਦੀਆਂ ਚੁਣੋਤੀਆਂ ਲਈ ਤਿਆਰ ਕਰਨ ਵਾਸਤੇ ਪੂਰੀ ਮਿਹਨਤ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰੋ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਚ ਆਹੁੱਦਿਆਂ ‘ਤੇ ਪਹੁੰਚ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਪੱਕੇ ਹੋਏ ਅਧਿਆਪਕਾਂ ਨੂੰ ਮੁਬਾਰਕਬਾਦ ਵੀ ਦਿੱਤੀ।
ਇਸ ਮੌਕੇ ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ, ਰਾਜਦੀਪ ਸ਼ਰਮਾ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ,ਵਨੀਤ ਰਾਣਾ ਜਾਡਲਾ ਜਿਲ੍ਹਾ ਪ੍ਰਧਾਨ ਯੂਥ ਵਿੰਗ, ਮੰਗਲ ਸਿੰਘ ਬੈਂਸ, ਬਲਵਿੰਦਰ ਸਿੰਘ, ਲੱਕੀ ਐਰੀ, ਤੇਜਿੰਦਰ ਪਾਲ ਸਿੰਘ ਤੇਜਾ, ਵਿਨੋਦ ਕੁਮਾਰ ਪਿੰਕਾ, ਰਾਜੇਸ਼ ਕੁਮਾਰ , ਰਮਨ ਉਮਟ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp