ਵੱਡੀ ਖ਼ਬਰ DOABA : ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਲਗਪਗ ਤਿੰਨ ਸਾਲ ਬਾਅਦ ਬੰਗਲੂਰੂ, ਗੋਆ, ਕੋਲਕਾਤਾ, ਨਾਂਦੇੜ ਤੇ ਹਿੰਡਨ ਲਈ ਸਿੱਧੀਆਂ ਉਡਾਣਾਂ ਸ਼ੁਰੂ

ਹੁਸ਼ਿਆਰਪੁਰ / ਚੰਡੀਗੜ੍ਹ : ਦੋਆਬੇ ਲਈ  ਵੱਡੀ ਖੁਸ਼ਖਬਰੀ ਹੈ। ਹੁਣ ਆਦਮਪੁਰ ਏਅਰਪੋਰਟ ਤੋਂ ਉਡਾਣਸ਼ੁਰੂ ਕਰ ਦਿਤੀ ਜਾਵੇਗੀ । ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਲਗਪਗ ਤਿੰਨ ਸਾਲ ਬਾਅਦ ਬੰਗਲੂਰੂ, ਗੋਆ, ਕੋਲਕਾਤਾ, ਨਾਂਦੇੜ ਤੇ ਹਿੰਡਨ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। 

 ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਖੋਲ੍ਹੇ ਗਏ ਟੈਂਡਰਾਂ ਵਿਚ ਸਪਾਈਸਜੈੱਟ ਅਤੇ ਸਟਾਰ ਏਅਰ ਏਅਰਲਾਈਨਜ਼ ਕੰਪਨੀਆਂ ਨੂੰ ਆਦਮਪੁਰ ਹਵਾਈ ਅੱਡੇ ਤੋਂ ਉਡਾਣ ਭਰਨ ਦੇ ਠੇਕੇ ਮਿਲੇ ਹਨ। ਇਸ ਸਬੰਧੀ ਆਦਮਪੁਰ ਹਵਾਈ ਅੱਡੇ ’ਤੇ ਸਾਰੇ ਇੰਤਜ਼ਾਮ ਕੀਤੇ ਜਾ ਰਹੇ ਹਨ। ਆਉਂਦੇ ਚਾਰ ਮਹੀਨਿਆਂ ’ਚ ਇੱਥੋਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। 

Advertisements

ਜ਼ਿਕਰਯੋਗ ਹੈ ਕਿ ਆਦਮਪੁਰ ਵਿੱਚ 110 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਟਰਮੀਨਲ ਤਿਆਰ ਕੀਤਾ ਗਿਆ ਹੈ। ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਆਦਮਪੁਰ ਘਰੇਲੂ ਹਵਾਈ ਅੱਡਾ ਮੁੜ ਚਾਲੂ ਕਰਨ ਲਈ ਸਾਰੀਆਂ ਅਧਿਕਾਰਿਤ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਇਹ ਦੁਆਬੇ ਦੇ ਵਸਨੀਕਾਂ ਲਈ ਵੱਡੀ ਰਾਹਤ ਹੋਵੇਗੀ।

Advertisements

ਹਲਵਾਰਾ ਏਅਰਪੋਰਟ ਤੋਂ ਇਸ ਸਾਲ ਦੇ ਅੰਤ ਤੱਕ ਉਡਾਣਾਂ ਦੀ ਉਮੀਦ

Advertisements

ਇਸ ਦੇ ਨਾਲ ਹੀ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਇਸ ਸਾਲ ਦੇ ਅੰਤ ਤੱਕ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਨਾਲ ਮਾਲਵਾ ਖੇਤਰ ਨੂੰ ਵੱਡਾ ਫਾਇਦਾ ਹੋਏਗਾ। ਇਸ ਵੇਲੇ ਮਾਲਵਾ ਖੇਤਰ ਦੇ ਲੋਕਾਂ ਨੂੰ ਹਵਾਈ ਸਫਰ ਲਈ ਅੰਮ੍ਰਿਤਸਰ, ਚੰਡੀਗੜ੍ਹ ਜਾਂ ਫਿਰ ਦਿੱਲੀ ਜਾਣਾ ਪੈਂਦਾ ਹੈ।

ਹਾਸਲ ਜਾਣਕਾਰੀ ਮੁਤਾਬਕ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਕਾਰਨ ਇਸ ਸਾਲ ਦੇ ਅੰਤ ਤੱਕ ਹਵਾਈ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਜਾਗੀ ਹੈ। ਟਰਮੀਨਲ ਦੇ ਨਿਰਮਾਣ ਕਾਰਜਾਂ ਨੂੰ ਅੰਤਿਮ ਛੋਹਾਂ ਦੇਣ ਵਿੱਚ ਜੁਟੀ ਕੰਪਨੀ ਦੇ ਅਧਿਕਾਰੀਆਂ ਨੇ ਆਸ ਪ੍ਰਗਟਾਈ ਹੈ ਕਿ ਸਰਕਾਰ ਵੱਲੋਂ ਤੈਅ ਕੀਤੀ ਸਮਾਂ ਸੀਮਾ ਦੇ ਅੰਦਰ ਹੀ ਟਰਮੀਨਲ ਦੇ ਨਿਰਮਾਣ ਦਾ ਕੰਮ 31 ਜੁਲਾਈ ਤੱਕ ਪੂਰਾ ਕਰ ਲਿਆ ਜਾਵੇਗਾ।

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply