LATEST NEWS PUNJAB : ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਮੋਦੀ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਨੂੰ ‘ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ’ ਵਿੱਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ। ਇਨ੍ਹਾਂ ਕਿਸਾਨਾਂ ਨੂੰ ਕੇਂਦਰੀ ਸਕੀਮ ਤਹਿਤ ਸਾਲਾਨਾ ਛੇ ਹਜ਼ਾਰ ਰੁਪਏ ਦੀ ਵਿੱਤੀ ਰਾਸ਼ੀ ਨਹੀਂ ਮਿਲੇਗੀ। ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਇਹ ਕਿਸਾਨ ਆਪਣੇ ਆਧਾਰ ਨੰਬਰਾਂ ਨੂੰ ਆਪਣੇ ਬੈਂਕ ਖਾਤਿਆਂ ਨਾਲ ਲਿੰਕ ਨਹੀਂ ਕਰ ਸਕੇ ਜਾਂ ਫਿਰ ਆਨਲਾਈਨ ਕੇਵਾਈਸੀ ਨੂੰ ਪੂਰਾ ਨਹੀਂ ਕਰ ਸਕੇ।
Pradhan Mantri Kisan Nidhi Yojana
ਜਾਣਕਾਰੀ ਮੁਤਾਬਕ ‘ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ’ ਦੇ ਪੰਜਾਬ ਵਿਚਲੇ ਲਾਭਪਾਤਰੀਆਂ ਦੀ ਗਿਣਤੀ ਦਸੰਬਰ 2019-ਮਾਰਚ 2020 ਵਿੱਚ 23,01,313 ਸੀ ਜੋ ਹੁਣ ਅਪਰੈਲ-ਜੁਲਾਈ 2023 ਵਿੱਚ ਘਟ ਕੇ 8,53,980 ਰਹਿ ਗਈ ਹੈ। ਇਨ੍ਹਾਂ ਤਿੰਨ ਸਾਲਾਂ ਦੌਰਾਨ ਪੰਜਾਬ ਦੇ 14,47,353 ਕਿਸਾਨਾਂ ਦੀ ਗਿਣਤੀ ਘੱਟ ਗਈ ਹੈ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀ ਨੀਅਤ ਹੀ ਪੰਜਾਬ ਦੇ ਕਿਸਾਨ ਪ੍ਰਤੀ ਮਾੜੀ ਹੈ ਜਿਸ ਕਰਕੇ ਸਕੀਮ ਦੇ ਲਾਭਾਪਾਤਰੀ ਕਿਸਾਨਾਂ ਦੀ ਗਿਣਤੀ ਵਿਚ ਕਮੀ ਆਈ ਹੈ।
ਕੇਂਦਰੀ ਸਕੀਮ ਤਹਿਤ ਕਿਸਾਨਾਂ ਨੂੰ ਤਿੰਨ ਕਿਸ਼ਤਾਂ ਵਿੱਚ ਸਾਲਾਨਾ ਛੇ ਹਜ਼ਾਰ ਮਿਲਦੇ ਹਨ। ਜਦੋਂ ਇਹ ਕੇਂਦਰੀ ਸਕੀਮ ਸ਼ੁਰੂ ਕੀਤੀ ਗਈ ਸੀ ਤਾਂ ਉਦੋਂ ਸ਼ੁਰੂਆਤੀ ਪੜਾਅ ’ਤੇ ਹੀ 2022 ਵਿੱਚ ਪੰਜਾਬ ਦੇ ਕਰੀਬ 5.41 ਲੱਖ ਕਿਸਾਨਾਂ ਨੂੰ ਸਕੀਮ ਚੋਂ ਬਾਹਰ ਕਰ ਦਿੱਤਾ ਗਿਆ ਸੀ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼

EDITOR
CANADIAN DOABA TIMES
Email: editor@doabatimes.com
Mob:. 98146-40032 whtsapp