ਦਿਲ ਕੰਬਾਊ ਵੱਡੀ ਘਟਨਾ : ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਮਾਂ-ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ

ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਮਾਂ-ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ

 

ਬਰਨਾਲਾ :

 ਇੱਥੋਂ ਦੇ ਪਿੰਡ ਸੇਖਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਮਾਂ-ਧੀ ਦਾ ਕਤਲ ਕਰ ਦਿੱਤਾ ਹੈ, ਜਦੋਂਕਿ ਧੀ ਦੇ ਪਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 

ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਆਪਣੇ ਸਹੁਰੇ ਪਿੰਡ ਸੇਖਾ ਵਿਖੇ ਜਵਾਈ ਵਜੋਂ ਰਹਿ ਰਿਹਾ ਸੀ। ਮੰਗਲਵਾਰ ਰਾਤ ਅਣਪਛਾਤੇ ਵਿਅਕਤੀ ਘਰ ‘ਚ ਦਾਖਲ ਹੋਏ ਅਤੇ ਪੂਰੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਰਾਜਦੀਪ ਦੀ ਸੱਸ ਹਰਬੰਸ ਕੌਰ ਅਤੇ ਪਤਨੀ ਪਰਮਜੀਤ ਕੌਰ ਦੀ ਮੌਤ ਹੋ ਗਈ ਸੀ। ਜਦੋਂਕਿ ਰਾਜਦੀਪ ਗੰਭੀਰ ਜ਼ਖ਼ਮੀ ਹੋ ਗਿਆ। ਉਸੇ ਸਮੇਂ ਗੁਆਂਢੀਆਂ ਨੇ ਖੂਨ ਨਾਲ ਲੱਥਪੱਥ ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।

ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕਿ ਕਾਤਲ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਲੈ ਗਏ।

Unidentified persons entered the house and brutally murdered mother and daughter, bloodied bodies were found.

Related posts

Leave a Reply