LATEST NEWS : #DC_HOSHIARPUR, ਕੈਬਨਿਟ ਮੰਤਰੀ ਜਿੰਪਾ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਟਾਂਡਾ ਦੇ ਧੁੱਸੀ ਬੰਨ੍ਹ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਜਿੰਪਾ ਅਤੇ ਈ.ਟੀ.ਓ ਨੇ ਵਿਧਾਇਕ ਰਾਜਾ ਗਿੱਲ ਨਾਲ ਧੁੱਸੀ ਬੰਨ੍ਹ ਦਾ ਕੀਤਾ ਦੌਰਾ
-ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਥਿਤੀ ਦਾ ਲਿਆ ਜਾਇਜ਼ਾ
-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਕੰਮ ਜੰਗੀ ਪੱਧਰ ’ਤੇ ਜਾਰੀ


ਟਾਂਡਾ/ਹੁਸ਼ਿਆਰਪੁਰ  (ਆਦੇਸ਼ ) :
ਕੈਬਨਿਟ ਮੰਤਰੀ ਬ੍ਰਮ ਸੰਕਰ ਜਿੰਪਾ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਟਾਂਡਾ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਬਾਅਦ ਇਲਾਕੇ ਦੇ ਪਿੰਡ ਗੰਦੂਵਾਲ, ਭੂਲਪੁਰ, ਰੜਾ, ਟਾਹਲੀਮੰਡ, ਬੱਲਾਂ, ਅਬਦੁਲਾਪੁਰ, ਫਤਾ ਕੁੱਲਾ ਤੋਂ ਇਲਾਵਾ ਗੁਜਰਾਂ ਦੇ ਡੇਰਿਆਂ ਦਾ ਦੌਰਾ ਕਰਕੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ।


ਕੈਬਨਿਟ ਮੰਤਰੀ ਜਿੰਪਾ ਤੇ ਈ.ਟੀ.ਓ ਨੇ ਕਿਹਾ ਕਿ ਹਿਮਾਚਲ ਵਿਚ ਪਿਛਲੇ ਦਿਨਾਂ ਹੋਈ ਭਾਰੀ ਬਰਖਾ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਸੀ, ਜਿਸ ਕਾਰਨ ਡੈਮ ਵਲੋਂ ਪਾਣੀ ਛੱਡਿਆ ਗਿਆ ਅਤੇ ਬਿਆਸ ਦਰਿਆ ਓਵਰ ਫਲੋਅ ਹੋ ਗਿਆ ਅਤੇ ਪਾਣੀ ਦਰਿਆ ਦੇ ਨਜ਼ਦੀਕ ਪਿੰਡਾਂ ਵਿਚ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਦੇ ਕੰਮ ਕੀਤੇ ਜਾ ਰਹੇ ਹਨ। ਐਨ.ਡੀ.ਆਰ.ਐਫ ਦੀ ਟੀਮ ਵਲੋਂ ਪਾਣੀ ਨਾਲ ਭਰੇ ਪਿੰਡਾਂ ਦੇ ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਰਾਹਤ ਕੈਂਪਾਂ ਅਤੇ ਲੋਕਾਂ ਤੱਕ ਜ਼ਰੂਰੀ ਸੇਵਾਵਾਂ ਪਹੁੰਚਾਉਣ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

Advertisements


ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਅ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਉਹ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਖਰਾਬ ਸੜਕਾਂ ਨੂੰ ਠੀਕ ਕਰਨ ਦਾ ਕੰਮ ਕਰ ਰਹੇ ਹਨ।

Advertisements

ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਡੀ.ਐਸ.ਪੀ ਕੁਲਵੰਤ ਸਿੰਘ, ਐਸ.ਐਚ.ਓ ਟਾਂਡਾ ਓਂਕਾਰ ਸਿੰਘ ਬਰਾੜ, ਰਵਿੰਦਰ ਸਿੰਘ ਮਾਰਸ਼ਲ, ਜਸਵੰਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।  

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply