LATEST HOSHIARPUR : 4000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, ਮੁਆਵਜ਼ਾ ਦੇਣ ਲਈ ਚੱਲ ਰਿਹੈ, ਤੇਜ਼ੀ ਨਾਲ ਕੰਮ : DC ਕੋਮਲ ਮਿੱਤਲ

 
 
ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 4000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ  : ਕੋਮਲ ਮਿੱਤਲ
 
-ਡਿਪਟੀ ਕਮਿਸ਼ਨਰ ਨੇ ਮੁਕੇਰੀਆਂ ਦੇ ਨਵਾਂ ਘਰ, ਨਵੀਂ ਪੱਟੀ, ਬੇਲਾ ਸਰਿਆਣਾ, ਚੱਕ ਮੀਰਪੁਰ ਅਤੇ ਉਲਾਹਾ ਪਿੰਡਾਂ ਦਾ ਦੌਰਾ ਕੀਤਾ
 
 
 
-ਲੋਕਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਤੇਜ਼ੀ ਨਾਲ ਚੱਲ ਰਿਹੈ ਕੰਮ
 
 
 
ਹੁਸ਼ਿਆਰਪੁਰ :
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੜ੍ਹਾਂ ਸਬੰਧੀ ਸਥਿਤੀ ਦਿਨੋਂ-ਦਿਨ ਸੁਧਰ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਹ ਅੱਜ ਮੁਕੇਰੀਆਂ ਦੇ ਪਿੰਡ ਨਵਾਂ ਘਰ, ਨਵੀਂ ਪੱਟੀ, ਬੇਲਾ ਸਰਿਆਣਾ, ਚੱਕ ਮੀਰਪੁਰ, ਉਲਾਹਾ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਰਸਾਤ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧਣ ਕਾਰਨ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 14 ਅਤੇ 15 ਅਗਸਤ ਨੂੰ ਛੱਡੇ ਗਏ ਪਾਣੀ ਦੀ ਮਾਤਰਾ ਬਹੁਤ ਜ਼ਿਆਦਾ ਸੀ, ਜੋ ਹੁਣ ਹੌਲੀ-ਹੌਲੀ ਘੱਟ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਮੁਕੇਰੀਆਂ ਸਬ-ਡਵੀਜ਼ਨ ਦੇ 19 ਪਿੰਡ ਅਤੇ ਟਾਂਡਾ ਸਬ-ਡਵੀਜ਼ਨ ਦੇ 5 ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ। ਇਨ੍ਹਾਂ ਪਿੰਡਾਂ ਦੀ ਕਰੀਬ 7 ਹਜ਼ਾਰ ਆਬਾਦੀ ਹੜ੍ਹ ਨਾਲ ਪ੍ਰਭਾਵਿਤ ਹੋਈ ਹੈ, ਜਿਨ੍ਹਾਂ ਵਿਚੋਂ 4 ਹਜ਼ਾਰ ਤੋਂ ਵੱਧ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਘਰਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਹੁਣ ਪਾਣੀ ਦਾ ਪੱਧਰ ਹੇਠਾਂ ਜਾਣ ਕਾਰਨ ਲੋਕ ਆਪਣੇ ਘਰਾਂ ਨੂੰ ਪਰਤ ਰਹੇ ਹਨ।
 
 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਰੈੱਡ ਕਰਾਸ ਵੱਲੋਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਡੀਆਂ ਟੀਮਾਂ ਵੱਲੋਂ ਬੀਤੇ ਕੱਲ੍ਹ ਵੀ ਪਿੰਡਾਂ ਵਿਚ ਰਾਹਤ ਕੈਂਪ ਲਗਾਏ ਗਏ ਸਨ, ਜਿਥੇ ਲੋਕਾਂ ਤੋਂ ਉਨ੍ਹਾਂ ਦੀਆਂ ਲੋੜਾਂ ਅਤੇ ਹੜ੍ਹਾਂ ਵਿਚ ਹੋਏ ਨੁਕਸਾਨ ਸਬੰਧੀ  ਜਾਣਕਾਰੀ ਹਾਸਲ ਕੀਤੀ ਗਈ ‌ ਉਨ੍ਹਾਂ ਕਿਹਾ ਕਿ ਫਿਲਹਾਲ ਸਾਡਾ ਧਿਆਨ ਲੋਕਾਂ ਦੀ ਸਿਹਤ ‘ਤੇ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਦੀ ਸਿਹਤ ਅਤੇ ਚਾਰੇ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਥਾਵਾਂ ‘ਤੇ ਬਿਜਲੀ ਪ੍ਰਭਾਵਿਤ ਹੋਈ ਸੀ, ਉੱਥੇ ਬਿਜਲੀ ਬਹਾਲੀ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਹਰ ਥਾਂ ‘ਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਸੁਚਾਰੂ ਢੰਗ ਨਾਲ ਸ਼ੁਰੂ ਕਰ ਦਿੱਤੀ ਜਾਵੇਗੀ।
 
 
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੀੜਤਾਂ ਨੂੰ ਨਿਯਮਾਂ ਅਨੁਸਾਰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਸਲਾਂ, ਲੋਕਾਂ ਦੇ ਘਰਾਂ, ਕੱਪੜਿਆਂ, ਭਾਂਡਿਆਂ, ਪਸ਼ੂਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਕੇ ਮੁਆਵਜ਼ਾ ਰਾਸ਼ੀ ਪੀੜਤਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬੀਤੇ ਦਿਨ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਹਲੇੜ ਜਨਾਰਦਨ, ਸਨਿਆਲ, ਬੇਲਾ ਸਰਿਆਣਾ ਅਤੇ ਟਾਂਡਾ ਦੇ ਅਬਦੁੱਲਾਪੁਰ ਵਿਚ ਹੜ੍ਹ ਰਾਹਤ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਮਾਲ, ਪੁਲਿਸ ਪ੍ਰਸ਼ਾਸਨ, ਖੇਤੀਬਾੜੀ, ਪਸ਼ੂ ਪਾਲਣ ਵਿਭਾਗ, ਸਿਹਤ ਵਿਭਾਗ ਸਮੇਤ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਅਤੇ ਇਨ੍ਹਾਂ ਸਾਰਿਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਟੀਮਾਂ ਸ਼ਿਕਾਇਤਾਂ ਦੇ ਆਧਾਰ ‘ਤੇ ਹੋਏ ਨੁਕਸਾਨ ਦਾ ਮੁਲਾਂਕਣ ਕਰਨਗੀਆਂ ਅਤੇ ਪੀੜਤਾਂ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ।
WATCH VIDEO
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply