ਵੱਡੀ ਖ਼ਬਰ : ਈਡੀ ਵੱਲੋਂ ਕਾਂਗਰਸ ਦੇ ਸਾਬਕਾ ਮੰਤਰੀ, ਕਈ ਕਾਂਗਰਸੀਆਂ ਤੇ ਅਧਿਕਾਰੀਆਂ ਦੇ ਘਰਾਂ ਚ ਛਾਪਾ, ਭਾਰੀ ਫੋਰਸ ਵੀ ਤਾਇਨਾਤ

ਲੁਧਿਆਣਾ: ਕੇਂਦਰੀ ਜਾਂਚ ਏਜੰਸੀ ਈਡੀ ਵੱਲੋਂ ਲੁਧਿਆਣਾ ਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਈ ਕਾਂਗਰਸੀਆਂ ਤੇ ਅਧਿਕਾਰੀਆਂ ਦੇ ਘਰਾਂ ਵਿੱਚ ਛਾਪਾ ਮਾਰਿਆ ਹੈ । ਈਡੀ ਨੇ ਆਸ਼ੂ ਦੇ ਘਰ ਤੋਂ ਇਲਾਵਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਕਈ ਅਫਸਰਾਂ ਦੇ ਘਰ ਵੀ ਛਾਪਾਮਾਰੀ ਕੀਤੀ  ਹੈ।

ਛਾਪੇਮਾਰੀ ਦੌਰਾਨ ਭਾਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ ।ਪਿਛਲੀ ਕਾਂਗਰਸ ਸਰਕਾਰ ਵਿੱਚ ਭਾਰਤ ਭੂਸ਼ਣ ਆਸ਼ੂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸਨ । ਆਸ਼ੂ ਤੇ ਅਨਾਜ ਦੀ ਢੋਆ ਢੁਆਈ ਸਮੇਤ ਕਈ ਹੋਰ ਘੁਟਾਲਿਆਂ ਦੇ ਇਲਜ਼ਾਮ ਲੱਗੇ ਸਨ ।

Advertisements

 

ਪੰਜਾਬ ਵਿਜੀਲੈਂਸ ਨੇ ਲੁਧਿਆਣਾ ਅਤੇ ਕਈ ਹੋਰ ਸ਼ਹਿਰਾਂ ਵਿੱਚ ਆਸ਼ੂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਅਤੇ ਆਸ਼ੂ ਨੂੰ ਕਈ ਮਹੀਨੇ ਜੇਲ੍ਹ ‘ਚ ਵੀ ਰਹਿਣਾ ਪਿਆ ਸੀ | ਜਾਣਕਾਰੀ ਅਨੁਸਾਰ ਈਡੀ ਨੇ ਵਿਜੀਲੈਂਸ ਤੋਂ ਅਨਾਜ ਘੁਟਾਲੇ ਦੇ ਕਾਗਜ਼ ਲੈ ਲਏ  ਅਤੇ ਜਾਂਚ ਦੌਰਾਨ ਅੱਜ ਸਾਬਕਾ ਮੰਤਰੀ ਦੇ ਘਰ ਛਾਪਾ ਮਾਰਿਆ  ਹੈ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply