ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
ਹੁਸ਼ਿਆਰਪੁਰ,(Vikas Julka,Sukhwinder ) : ਜੰਗੀ ਯਾਦਗਾਰ ਹੁਸ਼ਿਆਰਪੁਰ ਵਿਖੇ ਅੱਜ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ, ਜਿਸ ਵਿਚ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ, ਜਿਸਦਾ ਸਬੂਤ ਹੈ ਕਿ ਅੱਜ ਪੂਰਾ ਦੇਸ਼ ਸ਼ਹਾਦਤ ਦਾ ਜਾਮ ਪੀਣ ਵਾਲੇ ਸੈਨਿਕਾਂ ਨੂੰ ਨਮਨ ਕਰ ਰਿਹਾ ਹੈ। ਉਨ•ਾਂ ਕਿਹਾ ਕਿ ਕਾਰਗਿਲ ਦੀ ਲੜਾਈ ਵਿਚ ਦੇਸ਼ ਦੇ 527 ਸੈਨਿਕ ਸ਼ਹੀਦ ਹੋਏ ਸਨ, ਜਿਨ•ਾਂ ਵਿਚੋਂ 13 ਸੈਨਿਕ ਜ਼ਿਲ•ਾ ਹੁਸ਼ਿਆਰਪੁਰ ਦੇ ਸਨ।
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ•ਾ ਸੈਨਿਕ ਬੋਰਡ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨ•ਾਂ ਕਿਹਾ ਕਿ ਦੇਸ਼ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ। ਉਨ•ਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕਰਜ਼ ਕਦੇ ਵੀ ਨਹੀਂ ਚੁਕਾਇਆ ਜਾ ਸਕਦਾ ਹੈ ਅਤੇ ਸ਼ਹੀਦਾਂ ਦੀ ਕੁਰਬਾਨੀ ਲਈ ਦੇਸ਼ ਹਮੇਸ਼ਾ ਰਿਣੀ ਰਹੇਗਾ। ਉਨ•ਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜ਼ਿਲ•ਾ ਪ੍ਰਸਾਸ਼ਨ ਉਨ•ਾਂ ਦੇ ਨਾਲ ਹੈ ਅਤੇ ਜੇਕਰ ਉਨ•ਾਂ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਪਹਿਲ ਦੇ ਆਧਾਰ ‘ਤੇ ਹੱਲ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਸਰਕਾਰੀ ਦਫਤਰਾਂ ਵਿਚ ਪੂਰਾ ਮਾਣ ਸਤਿਕਾਰ ਬਹਾਲ ਰੱਖਿਆ ਜਾਵੇਗਾ। ਉਨ•ਾਂ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਅਤੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਦੇ ਸਿਖਿਆਰਥੀਆਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ। ਉਨ•ਾਂ ਨਸ਼ੇ, ਭਰੂਣ ਹੱਤਿਆ ਅਤੇ ਦਾਜ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ, ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।
ਇਸ ਮੌਕੇ ਕਾਰਗਿਲ ਜੰਗ ਦੀਆਂ ਵੀਰ ਨਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ 31 ਲਾਭਪਾਤਰੀਆਂ ਨੂੰ ਹਥਿਆਰਬੰਦ ਝੰਡਾ ਦਿਵਸ ਫੰਡ ਵਿਚੋਂ ਮਾਲੀ ਸਹਾਇਤਾ ਅਤੇ ਸ਼ਾਦੀ ਗ੍ਰਾਂਟ ਵਜੋਂ 3,43,000/-ਰੁਪਏ ਦੇ ਚੈਕ ਵੀ ਸੌਂਪੇ ਗਏ। ਇਸ ਮੌਕੇ ਲੈਫਟੀਨੈਂਟ ਜਨਰਲ ਸ਼੍ਰੀ ਜੇ.ਐਸ.ਢਿਲੋਂ ਵੀ.ਐਸ.ਐਮ (ਰਿਟਾ.), ਜ਼ਿਲ•ਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ, ਬ੍ਰਿਗੇਡੀਅਰ ਮਨੋਹਰ ਸਿੰਘ (ਰਿਟਾ.), ਬ੍ਰਿਗੇਡੀਅਰ ਸੁਰਜੀਤ ਸਿੰਘ (ਰਿਟਾ.), ਕਰਨਲ ਮਲੂਕ ਸਿੰਘ (ਰਿਟਾ.), ਕਰਨਲ ਕੇ. ਮਹਿੰਦਰ ਸਿੰਘ (ਰਿਟਾ.), ਕਰਨਲ ਰਘਬੀਰ ਸਿੰਘ (ਰਿਟਾ.), ਸ਼੍ਰੀ ਮਨਜੀਤ ਸਿੰਘ, ਸ਼੍ਰੀਮਤੀ ਬਲਜੀਤ ਕੌਰ, ਸ਼੍ਰੀ ਸਤੀਸ਼ ਸਿੰਘ ਬੱਗਾ, ਸ਼੍ਰੀ ਕੁਲਦੀਪ ਕੁਮਾਰ, ਸ਼੍ਰੀ ਸਕੱਤਰ ਸਿੰਘ, ਸ਼੍ਰੀ ਨਰੇਸ਼ ਕੁਮਾਰ, ਸ਼੍ਰੀ ਰਾਮ ਪਾਲ, ਸ਼੍ਰੀ ਜਸਵਿੰਦਰ ਸਿੰਘ ਧਾਮੀ, ਸ਼੍ਰੀ ਹਰਬੰਸ ਸਿੰਘ, ਸ਼੍ਰੀ ਮਨਜੀਤ ਸਿੰਘ ਤੋਂ ਇਲਾਵਾ ਸਿਵਲ ਅਧਿਕਾਰੀ, ਕਾਰਗਿਲ ਯੁੱਧ ਦੇ ਸ਼ਹੀਦਾਂ ਦੀਆਂ ਵਿਧਵਾਵਾਂ, ਪਰਿਵਾਰਕ ਮੈਂਬਰ ਅਤੇ ਵੱਖ-ਵੱਖ ਸਾਬਕਾ ਫੌਜੀ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp