ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸ਼ਹਿਰ ਵਾਸੀ ਇਕਜੁੱਟਤਾ ਨਾਲ ਕਰਨ ਸਹਿਯੋਗ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ ਨਗਰ ਨਿਗਮ ਵਲੋਂ ਕੱਢੀ ਵਿਸ਼ਾਲ ਸਵੱਛਤਾ ਰੈਲੀ ’ਚ ਲਿਆ ਹਿੱਸਾ
ਹੁਸ਼ਿਆਰਪੁਰ, 17 ਸਤੰਬਰ :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੁੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਇਕਜੁੱਟਤਾ ਨਾਲ ਨਗਰ ਨਿਗਮ ਨੂੰ ਸਹਿਯੋਗ ਕਰਨ। ਉਹ ਅੱਜ ਸ਼ਹੀਦ ਭਗਤ ਸਿੰਘ ਚੌਕ ’ਤੇ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵੱਖ-ਵੱਖ ਐਨ.ਜੀ.ਓਜ਼, ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕੱਢੀ ਗਈ ਸਵੱਛਤਾ ਰੈਲੀ ਵਿਚ ਸ਼ਾਮਿਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਰੈਲੀ ਵਿਚ ਸ਼ਾਮਿਲ ਹੋ ਕੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਖਲ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਇਹ ਸਵੱਛਤਾ ਰੈਲੀ ਸ਼ਹੀਦ ਭਗਤ ਸਿੰਘ ਚੌਕ ਤੋਂ ਨਗਰ ਨਿਗਮ ਦਫ਼ਤਰ ਤੱਕ ਕੱਢੀ ਗਈ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਆਪਣਾ ਸ਼ਹਿਰ ਸਾਫ਼-ਸੁਥਰਾ ਅਤੇ ਸਿੰਗਲ ਯੂਜ਼ ਪਲਾਸਟਿਕ ਮੁਕਤ ਰੱਖਣ ਦੀ ਅਪੀਲ ਕੀਤੀ ਅਤੇ ਘਰ ਤੋਂ ਹੀ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਸਫਾਈ ਸੇਵਕਾਂ ਨੂੰ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਜਨਤਕ ਥਾਵਾਂ ਅਤੇ ਦੀਵਾਰਾਂ ’ਤੇ ਸਵੱਛਤਾ ਅਤੇ ਸੁੰਦਰਤਾ ਨੂੰ ਦਰਸਾਉਂਦੀਆਂ ਪੇਂਟਿੰਗਜ਼ ਵੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ, ਇਸ ਲਹੀ ਉਨ੍ਹਾਂ ਨੂੰ ਸਵੱਛਤਾ ਰੱਖਣ ਲਈ ਸਕੂਲਾਂ ਅਤੇ ਕਾਲਜਾਂ ਵਿਚ ਵਿਸ਼ੇਸ਼ ਤੌਰ ’ਤੇ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਜਾਗਰੂਕਤਾ ਰੈਲੀ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ।
ਇਸ ਮੌਕੇ ਸਕੱਤਰ ਨਗਰ ਨਿਗਮ ਜਸਵਿੰਦਰ ਸਿੰਘ, ਚੇਅਰਮੈਨ ਵਿੱਤ ਤੇ ਠੇਕਾ ਕਮੇਟੀ ਨਗਰ ਨਿਗਮ ਬਲਵਿੰਦਰ ਕੁਮਾਰ, ਕੌਂਸਲਰ ਜਸਪਾਲ ਸਿੰਘ ਚੇਚੀ, ਵਿਜੇ ਕੁਮਾਰ ਅਗਵਰਾਲ, ਮੁਖੀ ਰਾਮ, ਆਗਿਆ ਪਾਲ ਸਿੰਘ ਸਾਹਨੀ, ਸੁਮੇਸ਼ ਸੋਨੀ, ਵਰਿੰਦਰ ਵੈਦ, ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ, ਅਜੇ ਮੋਹਨ ਬੱਬੀ, ਅਜੇ ਵਰਮਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮਨਜੀਤ ਕੌਰ, ਸੰਤੋਸ਼ ਸੈਣੀ, ਚੰਦਨ ਲੱਕੀ, ਐਡਵੋਕੇਟ ਅਮਰਜੋਤ ਸੈਣੀ, ਬਹਾਦਰ ਸਿੰਘ ਸੁਨੇਤ, ਧੀਰਜ ਸ਼ਰਮਾ, ਮਨੀਸ਼ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
- #HOSHIARPUR : ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਅਧਿਕਾਰੀਆਂ ਤੇ
- Panchayats election -2024 :: HOSHIARPUR : 2730 candidates in fray for Sarpanch and 6751 for panches in district villages
- LATEST : Kamaljeet Paul assumes charge as D.P.R.O. Hoshiarpur
- ਡਾ. ਰਵਜੋਤ ਸਿੰਘ ਸਮੇਤ ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ
- ਦੁਖਦ ਖ਼ਬਰ : ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦਾ ਦੇਹਾਂਤ

EDITOR
CANADIAN DOABA TIMES
Email: editor@doabatimes.com
Mob:. 98146-40032 whtsapp