ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ

ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
-ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਵੀ ਲਗਾਈ ਰੋਕ
ਹੁਸ਼ਿਆਰਪੁਰ, 6 ਅਕਤੂਬਰ :
ਜ਼ਿਲ੍ਹਾ ਮੈਜਿਸਟਰੇਟ, ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਬਗੈਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਵੀ ਪਾਬੰਦੀ ਲਾਗੂ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਹਨ। ਇਹ ਹੁਕਮ 4 ਦਸੰਬਰ 2023 ਤੱਕ ਲਾਗੂ ਰਹਿਣਗੇ।


ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਇਹ ਆਮ ਵੇਖਣ ਵਿਚ ਆਇਆ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੇ ਝੋਨੇ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਝੋਨੇ ਵਿਚ ਨਮੀ ਸਰਕਾਰ ਦੀ ਨਿਰਧਾਰਤ ਸਪੈਸੀਫਿੇਸ਼ਨ ਤੋਂ ਉੱਪਰ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਝੋਨੇ ਨੂੰ ਖ਼ਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਝੋਨਾ ਵੇਚਣ ਵਿਚ ਬਿਨ੍ਹਾਂ ਵਜ੍ਹਾਂ ਮੰਡੀਆਂ ਵਿਚ ਖੱਜਲ-ਖੁਆਰ ਹੋਣਾ ਪੈਂਦਾ ਹੈ।

Advertisements


ਇਸ ਤੋਂ ਇਲਾਵਾ ਇਹ ਵੀ ਵੇਖਣ ਵਿਚ ਆਇਆ ਹੈ ਕਿ ਝੋਨੇ ਦੀ ਕਟਾਈ ਉਰਪੰਤ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਰਕੇ ਰਹਿੰਦ-ਖੂੰਹਦ ਨੂੰ ਅੱਗ ਲਗਾਈ ਜਾਂਦੀ ਹੈ। ਇਸ ਨਾਲ ਨੂਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫ਼ੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਨਾਲ ਜ਼ਮੀਨ ਦਾ ਉਪਯੋਗੀ ਜੈਵਿਕ ਮਾਦਾ, ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੁੰਦਾ ਹੈ, ਦਾ ਵੀ ਨੁਕਸਾਨ ਹੁੰਦਾ ਹੈ। ਇਸ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਜਾਂ ਪਿੰਡਾ ਵਿਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਦਾ ਹੈ ਅਤੇ ਕਈ ਵਾਰ ਹਾਦਸੇ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਸਬੰਧੀ ਚੇਅਰਮੈਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪਟਿਆਲਾ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Advertisements
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply