ਵੱਡੀ ਖ਼ਬਰ : ਮੁੱਖ ਮੰਤਰੀ ਮਾਨ ਵੱਲੋਂ ਜਾਖੜ, ਸੁਖਬੀਰ ਅਤੇ ਵੜਿੰਗ-ਪ੍ਰਤਾਪ ਬਾਜਵਾ ਨੂੰ 1 ਨਵੰਬਰ ਲਾਈਵ ਬਹਿਸ ਲਈ ਖੁੱਲਾ ਸੱਦਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਪੰਜਾਬ ਦੀ ਜਨਤਾ ਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਦਾ ਚੈਲੰਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਓ ਤੁਹਾਨੂੰ ਦੱਸੀਏ ਕਿ ਪੰਜਾਬ ਨੂੰ ਕਿਸ ਨੇ ਤੇ ਕਿਵੇਂ ਲੁੱਟਿਆ। ਉਨ੍ਹਾਂ ਕਿਹਾ ਕਿ ਇਸ ਦੇ ਲਈ ਇਕ ਨਵੰਬਰ ਪੰਜਾਬ ਦਿਵਸ ਦਾ ਦਿਨ ਠੀਕ ਰਹੇਗਾ। ਤਿਆਰੀ ਲਈ ਤੁਹਾਨੂੰ ਟਾਈਮ ਵੀ ਮਿਲ ਜਾਵੇਗਾ। ਮੁੱਖ ਮੰਤਰੀ ਨੇ ਐਤਵਾਰ ਨੂੰ ਆਪਣੇ ਐਕਸ ਹੈਂਡਲ ਤੋਂ ਇਕ ਟਵੀਟ ਰਾਹੀਂ ਪੰਜਾਬ ਦੀ ਸਿਆਸਤ ਮੁੜ ਭਖਾ ਦਿੱਤੀ।

ਉਨ੍ਹਾਂ ਲਿਖਿਆ, ‘ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ…

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply