ਵੱਡੀ ਖ਼ਬਰ : ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪ੍ਰੈਸ ਰਿਪੋਰਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 10 ਅਕਤੂਬਰ:

Advertisements

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਤੋਂ ਪ੍ਰਕਾਸ਼ਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

Advertisements

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪੱਤਰਕਾਰ ਉਸ ਦੇ ਮਕਾਨ ਨੂੰ ਜਾਣ ਵਾਲੇ ਪੱਕਾ ਰਸਤੇ, ਜੋ ਉਕਤ ਪੱਤਰਕਾਰ ਦੀ ਵਾਹੀਯੋਗ ਜ਼ਮੀਨ ‘ਚੋਂ ਲੰਘਦਾ ਹੈ, ਨੂੰ ਨਾ ਢਾਹੁਣ ਦੇ ਬਦਲੇ ਉਸ ਤੋਂ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਰਿਪੋਰਟਰ ਨੇ ਇੱਕ-ਇੱਕ ਲੱਖ ਰੁਪਏ ਐਸ.ਡੀ.ਓ ਗਲਾਡਾ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਅਤੇ ਇੱਕ ਲੱਖ ਰੁਪਏ ਆਪਣੇ ਲਈ ਮੰਗੇ ਹਨ ਅਤੇ ਉਸ ਨੂੰ ਇਹ ਕਿਹਾ ਗਿਆ ਹੈ ਕਿ ਜੇ ਉਹ ਪੈਸੇ ਨਹੀਂ ਦਿੰਦਾ ਤਾਂ ਇਹ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਅਤੇ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਦੀ ਅਗਲੇਰੀ ਜਾਂਚ ਜਾਰੀ ਹੈ।

——–

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply