ਵੱਡੀ ਖ਼ਬਰ : ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਸਮੇਤ 39 ਨਗਰ ਕੌਂਸਲਾਂ ਦੀਆਂ ਚੋਣਾਂ 15 ਨਵੰਬਰ ਤੋਂ ਪਹਿਲਾਂ ਕਰਵਾਉਣ ਦਾ ਫੈਸਲਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਨਗਰ ਨਿਗਮ ਚੋਣਾਂ 15 ਨਵੰਬਰ ਤੱਕ ਕਰਵਾਉਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਪੰਜ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਵਾਉਣ ਸਬੰਧੀ ਰਾਜ ਚੋਣ ਕਮਿਸ਼ਨ ਨੂੰ ਰਸਮੀ ਪੱਤਰ ਭੇਜ ਦਿੱਤਾ ਹੈ। ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦੇ ਮੇਅਰਾਂ ਅਤੇ ਕੌਂਸਲਰਾਂ ਦਾ ਕਾਰਜਕਾਲ ਇਸ ਸਾਲ ਜਨਵਰੀ ਵਿੱਚ ਖਤਮ ਹੋ ਗਿਆ ਸੀ, ਜਦੋਂ ਕਿ ਫਗਵਾੜਾ ਨਗਰ ਨਿਗਮ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਇੱਕ ਵਾਰ ਚੋਣਾਂ ਹੋ ਚੁੱਕੀਆਂ ਹਨ।ਸੂਬਾ ਸਰਕਾਰ ਨੇ ਇਨ੍ਹਾਂ ਨਿਗਮਾਂ ਵਿੱਚ ਵਾਰਡਬੰਦੀ ਆਦਿ ਦਾ ਕੰਮ ਮੁਕੰਮਲ ਕਰ ਲਿਆ ਹੈ।

Advertisements

ਜ਼ਿਕਰਯੋਗ ਹੈ ਕਿ ਦਸੰਬਰ 2022 ਤੋਂ ਫਰਵਰੀ 2023 ਦਰਮਿਆਨ 34 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦਾ ਕਾਰਜਕਾਲ ਵੀ ਖਤਮ ਹੋ ਗਿਆ ਹੈ।

Advertisements

ਇਨ੍ਹਾਂ ਚੋਣਾਂ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ 39 ਨਗਰ ਕੌਂਸਲਾਂ ਦੀਆਂ ਚੋਣਾਂ ਵੀ ਕਰਵਾਈਆਂ ਜਾ ਰਹੀਆਂ ਹਨ, ਜਿਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply