ਪਾਣੀ ਦੀ ਸੰਭਾਲ ਲਈ ਕੈਬਨਿਟ ਮੰਤਰੀ ਨੇ ਅਡਾਪਟ ਕੀਤੇ 30 ਸਰਕਾਰੀ ਸਕੂਲ, ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਦਿੱਤੀਆਂ ਜਾਣਗੀਆਂ 15 ਫੌਗਿੰਗ ਮਸ਼ੀਨਾਂ
ਹੁਸ਼ਿਆਰਪੁਰ, (Vikas Julka) : ਕੈਬਨਿਟ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਪਾਣੀ ਦੀ ਸੰਭਾਲ ਲਈ ਇਕ ਨਿਵੇਕਲੀ ਪਹਿਲ ਕਰਦਿਆਂ 30 ਸਰਕਾਰੀ ਸਕੂਲਾਂ ਨੂੰ ਅਡਾਪਟ ਕੀਤਾ ਹੈ, ਜਿੱਥੇ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਲਗਾਏ ਜਾਣਗੇ। ਸ਼੍ਰੀ ਅਰੋੜਾ ਨੇ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਕੂਲਾਂ ਵਿਚ ਸਿਸਟਮ ਲਗਾਉਣ ਤੋਂ ਇਲਾਵਾ ਹੋਰ ਵੱਖ-ਵੱਖ ਕਾਰਜਾਂ ਲਈ 98 ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੂੰ ਸੌਂਪਿਆ।
ਉਦਯੋਗ ਤੇ ਵਣਜ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 98 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ-ਵੱਖ ਕਾਰਜ ਨੇਪਰੇ ਚਾੜ•ੇ ਜਾਣਗੇ। ਉਨ•ਾਂ ਕਿਹਾ ਕਿ ਪਾਣੀ ਦੀ ਸੰਭਾਲ ਲਈ 30 ਸਰਕਾਰੀ ਸਕੂਲ ਅਡਾਪਟ ਕੀਤੇ ਗਏ ਹਨ ਅਤੇ ਇਨ•ਾਂ ਸਰਕਾਰੀ ਸਕੂਲਾਂ ਵਿਚ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਕਿਲ•ਾ ਬਾਰੂਨ ਅਤੇ ਪਿੱਪਲਾਂਵਾਲਾ ਦੇ ਦੋ ਸਕੂਲਾਂ ਸਮੇਤ ਕੁੱਲ ਤਿੰਨ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੇ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਦੀ ਸਫਲਤਾ ਤੋਂ ਬਾਅਦ ਹੁਣ 30 ਹੋਰ ਸਕੂਲਾਂ ਵਿਚ ਇਸਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਤਾਂ ਜੋ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਸੁਧਾਰਿਆ ਜਾ ਸਕੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਣੀ ਸਾਂਭਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਵਿਚ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਸ ਸਿਸਟਮ ਨਾਲ ਬਾਰਿਸ਼ਾਂ ਦੇ ਪਾਣੀ ਦੇ ਨਾਲ-ਨਾਲ ਵੇਸਟ ਹੋ ਰਹੇ ਪੀਣ ਵਾਲੇ ਪਾਣੀ ਨੂੰ ਵੀ ਸਾਂਭਿਆ ਜਾਵੇਗਾ।
ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਅਜਿਹੇ ਉਪਰਾਲਿਆਂ ਦੀ ਸਖਤ ਲੋੜ ਹੈ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਸਾਂਭਣ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ, ਕਿਉਂਕਿ ਕੁਦਰਤ ਦੇ ਇਸ ਅਨਮੋਲ ਖਜ਼ਾਨੇ ਦੀ ਸੰਭਾਲ ਲਈ ਸਭ ਦੀ ਹਿੱਸੇਦਾਰੀ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ 15 ਸਰਕਾਰੀ ਸਕੂਲਾਂ ਵਿਚ ਨਵੇਂ ਟੁਆਲਿਟ ਵੀ ਬਣਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਅਤੇ ਨਵੇਂ ਟੁਆਲਿਟ ਬਣਾਉਣ ‘ਤੇ 45 ਸਕੂਲਾਂ ਲਈ 75 ਲੱਖ ਰੁਪਏ ਖਰਚੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਇਕ ਰੇਨ ਵਾਟਰ ਹਾਰਵੇਸਟਿੰਗ ਸਿਸਟਮ ‘ਤੇ 2 ਲੱਖ ਰੁਪਏ ਦਾ ਖਰਚਾ ਆਵੇਗਾ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਅਜਿਹਾ ਵਿਧਾਨ ਸਭਾ ਹਲਕਾ ਹੈ ਜਿੱਥੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਸਮਾਰਟ ਕਲਾਸ ਰੂਮ ਅਤੇ ਪੀਣ ਵਾਲੇ ਸ਼ੁੱਧ ਪਾਣੀ ਲਈ ਆਰ.ਓਜ਼ ਲਗਾਏ ਜਾ ਚੁੱਕੇ ਹਨ।
ਸ਼੍ਰੀ ਅਰੋੜਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ 7 ਲੱਖ ਰੁਪਏ ਦੀ ਲਾਗਤ ਨਾਲ ਸਿਹਤ ਵਿਭਾਗ ਨੂੰ 15 ਫੌਗਿੰਗ ਮਸ਼ੀਨਾਂ ਵੀ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਡੇਂਗੂ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਦੇ 50 ਵਾਰਡਾਂ ਵਿਚ ਇਹ ਫੌਗਿੰਗ ਮਸ਼ੀਨਾਂ ਚੱਲਣਗੀਆਂ ਅਤੇ ਇਕ ਮਸ਼ੀਨ ਤਿੰਨ ਵਾਰਡ ਕਵਰ ਕਰੇਗੀ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਲਈ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ 16 ਲੱਖ ਰੁਪਏ ਦੀ ਲਾਗਤ ਨਾਲ ਸਿਹਤ ਵਿਭਾਗ ਨੂੰ ਇਕ ਏ.ਸੀ. ਬੱਸ ਦਿੱਤੀ ਜਾ ਰਹੀ ਹੈ ਅਤੇ ਇਹ ਬੱਸ ਮਾਰਚਿਰੀ ਵੈਨ ਨਾਲ ਚੱਲੇਗੀ, ਤਾਂ ਜੋ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਉਣ-ਜਾਣ ਵਿਚ ਕੋਈ ਮੁਸ਼ਕਿਲ ਨਾ ਆ ਸਕੇ। ਉਨ•ਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ 1 ਅਗਸਤ ਤੋਂ ਸ਼ੁਰੂ ਹੋਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਸੰਗਤਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਸੰਗਤਾਂ ਦੀ ਸੂਹਲਤ ਲਈ 25 ਬਿਸਤਰਿਆਂ ਦੀ ਸਮਰੱਥਾ ਵਾਲੇ 10 ਵਾਟਰ ਪਰੂਫ ਸ਼ੈਡ ਬਣਾਏ ਜਾ ਰਹੇ ਹਨ, ਜਿੱਥੇ ਸੰਗਤਾਂ ਆਰਾਮ ਕਰ ਸਕਦੀਆਂ ਹਨ ਅਤੇ ਇਥੇ ਲਗਾਤਾਰ ਪੀਣ ਵਾਲੇ ਪਾਣੀ ਅਤੇ ਚਾਹ ਦਾ ਪ੍ਰਬੰਧ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜਲਦੀ ਹੀ 30 ਸਕੂਲਾਂ ਵਿਚ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਲਗਵਾ ਦਿੱਤੇ ਜਾਣਗੇ, ਜਦਕਿ ਫੌਗਿੰਗ ਮਸ਼ੀਨਾਂ ਵੀ ਜਲਦੀ ਹੀ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਡੇਂਗੂ ਦਾ ਲਾਰਵਾ ਚੈਕ ਕਰਨ ਲਈ ਘਰਾਂ ਦਾ ਦੌਰਾ ਕਰਕੇ ਕੰਟੇਨਰ ਚੈਕ ਕੀਤੇ ਜਾ ਰਹੇ ਹਨ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦੇ ਸੀਜ਼ਨ ਦੌਰਾਨ ਸਾਵਧਾਨੀਆਂ ਵਰਤੀਆਂ ਜਾਣ। ਇਸ ਤੋਂ ਇਲਾਵਾ ਪਾਣੀ ਦੀ ਦੁਰਵਰਤੋਂ ਬਿਲਕੁੱਲ ਨਾ ਕੀਤੀ ਜਾਵੇ, ਬਲਕਿ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਤਾਂ ਜੋ ਬਾਰਿਸ਼ਾਂ ਦੇ ਪਾਣੀ ਨੂੰ ਸਹੀ ਰੂਪ ਵਿਚ ਧਰਤੀ ਹੇਠ ਭੇਜਿਆ ਜਾ ਸਕੇ। ਇਸ ਮੌਕੇ ਜਿਲ•ਾ ਸਿੱਖਿਆ ਅਫ਼ਸਰ (ਸ) ਸ਼੍ਰੀ ਬਲਬੀਰ ਸਿੰਘ, ਜ਼ਿਲ•ਾ ਸਿੱਖਿਆ ਅਫ਼ਸਰ (ਅ) ਸ਼੍ਰੀ ਸੰਜੀਵ ਗੌਤਮ, ਸ਼ਹਿਰੀ ਕਾਂਗਰਸ ਪ੍ਰਧਾਨ ਐਡਵੋਕੇਟ ਰਾਕੇਸ਼ ਮਰਵਾਹਾ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸ਼੍ਰੀ ਸ਼ਾਦੀ ਲਾਲ, ਸ਼੍ਰੀ ਮਨਮੋਹਨ ਸਿੰਘ ਕਪੂਰ, ਸ਼੍ਰੀ ਅਨਿਲ ਕੁਮਾਰ ਸੋਨੂੰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp