IMP. NEWS : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ
 
ਹੁਸ਼ਿਆਰਪੁਰ, 26 ਅਕਤੂਬਰ:
 
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2 ) ਦੀ ਧਾਰਾ 144 ਦੇ  ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਅੰਦਰ ਪਟਾਖੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਉਨ੍ਹਾਂ ਨੇ ਜ਼ਿਲ੍ਹੇ ਵਿਚ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਇਸ ਤੋਂ ਪਹਿਲਾਂ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ‘ਤੇ ਪੂਰਨ ਪਾਬੰਦੀ ਹੋਵੇਗੀ।
 
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ, 27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ 25 ਦਸੰਬਰ ਨੂੰ ਕ੍ਰਿਸਮਸ ਤੇ 31 ਦਸੰਬਰ (ਅੱਧੀ ਰਾਤ) ਨਵੇਂ ਸਾਲ ਦੇ ਮੌਕੇ ‘ਤੇ   ਰਾਤ 11:55 ਤੋਂ 12:30 ਵਜੇ ਤੱਕ ਪਟਾਖੇ ਚਲਾਏ ਜਾ ਸਕਦੇ ਹਨ।
 
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਈਲੈਂਸ ਜ਼ੋਨਾਂ ਜਿਵੇਂ ਕਿ ਹਸਪਤਾਲ, ਵਿੱਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਖੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ, ਇਲਾਕਾ ਮੈਜਿਸਟਰੇਟਾਂ, ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਇਨ੍ਹਾਂ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply