ਟੋਰਾਂਟੋ : ਕੈਨੇਡਾ ’ਚ ਕੁਝ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੇ ਭਾਰਤ ਦੇ ਫ਼ੈਸਲੇ ਦਾ ਕੈਨੇਡਾ ਨੇ ਸਵਾਗਤ ਕੀਤਾ ਹੈ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਡਿਪਲੋਮੈਟਿਕ ਵਿਵਾਦ ਦਰਮਿਆਨ ਚਿੰਤਾਜਨਕ ਸਮੇਂ ਤੋਂ ਬਾਅਦ ਇਹ ਕਦਮ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਸੇਵਾਵਾਂ ਨੂੰ ਮੁਅੱਤਲ ਕੀਤਾ ਹੀ ਨਹੀਂ ਜਾਣਾ ਚਾਹੀਦਾ ਸੀ।
ਕੈਨੇਡਾ ਦੇ ਇਕ ਹੋਰ ਮੰਤਰੀ ਹਰਜੀਤ ਸਿੰਘ ਸੱਜਣ ਨੇ ਕਿਹਾ ਕਿ ਵੀਜ਼ਾ ਪ੍ਰਕਿਰਿਆ ਮੁੜ ਸ਼ੁਰੂ ਹੋਣਾ ਚੰਗੀ ਖ਼ਬਰ ਹੈ।
ਕੈਨੇਡਾ ਤੇ ਭਾਰਤ ਦੇ ਲੋਕਾਂ ਵਿਚਾਲੇ ਅਹਿਮ ਸਬੰਧ ਹਨ। ਇਸ ਫ਼ੈਸਲੇ ਨਾਲ ਲੋਕਾਂ ਦੇ ਪਰਿਵਾਰਾਂ ਲਈ ਦੋਵਾਂ ਦੇਸ਼ਾਂ ਵਿਚਾਲੇ ਯਾਤਰਾ ਕਰਨੀ ਆਸਾਨ ਹੋ ਜਾਵੇਗੀ। ਕੈਨੇਡਾ-ਭਾਰਤ ਬਿਜ਼ਨਸ ਕਾਊਂਸਲਰ ਨੇ ਵੀ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਕੈਨੇਡਾ ’ਚ ਭਾਰਤ ਦੇ ਹਾਈ ਕਮਿਸ਼ਨਰ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਤੇ ਕਾਨਫਰੰਸ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ ।
ਖ਼ਾਲਿਸਤਾਨੀ ਵਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦੀ ਸੰਭਾਵਤ ਸ਼ਮੂਲੀਅਤ ਦੇ ਪੀਐੱਮ ਜਸਟਿਨ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਨਵੀਂ ਦਿੱਲੀ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp