ਸ਼ਹਿਰ ਦੀ ਪ੍ਰਮੁੱਖ ਪਾਰਕਾਂ ‘ਚ ਲਗਾਏ ਜਾ ਰਹੇ ਨੇ 12 ਆਊਟਡੋਰ ਜਿੰਮ, ਸਰਕਾਰੀ ਸਕੂਲ ਖੁਆਸਪੁਰ ਹੀਰਾਂ ਦੀ ਗਰਾਊਂਡ ‘ਚ ਕੀਤਾ ਆਊਟ ਡੋਰ ਜਿੰਮ ਦਾ ਉਦਘਾਟਨ
ਹੁਸ਼ਿਆਰਪੁਰ, (Vikas Julka) : ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਦਿਆਰਥੀ ‘ਬਡੀ’ ਬਣਕੇ ਨਸ਼ਿਆਂ ਖਿਲਾਫ ਸਰਗਰਮ ਭੂਮਿਕਾ ਨਿਭਾਉਣ, ਕਿਉਂਕਿ ਇਕਜੁੱਟਤਾ ਨਾਲ ਹੀ ਨਸ਼ੇ ਦੇ ਕੋਹੜ ਨੂੰ ਖਤਮ ਕੀਤਾ ਜਾ ਸਕਦਾ ਹੈ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਵਿਖੇ ਆਊਟ ਡੋਰ ਜਿੰਮ ਦਾ ਉਦਘਾਟਨ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੀ ਮੌਜੂਦ ਸਨ।

ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਜਿੱਥੇ ‘ਡੈਪੋ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਉਥੇ ‘ਬਡੀ’ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਵਿਦਿਆਰਥੀਆਂ ਦੀ ਸਰਗਰਮ ਹਿੱਸੇਦਾਰੀ ਦੀ ਬਹੁਤ ਜ਼ਰੂਰਤ ਹੈ। ਉਨ•ਾਂ ਕਿਹਾ ਕਿ ਸੀਨੀਅਰ ਸੈਕੰਡਰੀ ਸਕੂਲਾਂ ਤੋਂ ਲੈਕੇ ਕਾਲਜਾਂ ਅਤੇ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ‘ਬਡੀ’ ਬਣਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਇਕ ਦੂਸਰੇ ਦੇ ਸਾਥ ਨਾਲ ਹੀ ਨਸ਼ਿਆਂ ਨੂੰ ਠੱਲ• ਪਾਈ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਵਿਦਿਆਰਥੀ ਵੱਧ ਤੋਂ ਵੱਧ ‘ਬਡੀ’ ਬਣਕੇ ਆਪਣੇ ਪਰਿਵਾਰ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਨਸ਼ੇ ਦੇ ਮਾੜੇ ਪ੍ਰਭਾਵ ਸਾਂਝੇ ਕਰਨ, ਤਾਂ ਜੋ ਨਸ਼ੇ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ।
ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸਮੱਗਲਰਾਂ ਨੂੰ ਵੀ ਵੱਡੇ ਪੱਧਰ ‘ਤੇ ਕਾਬੂ ਕੀਤਾ ਜਾ ਰਿਹਾ ਹੈ, ਤਾਂ ਜੋ ਇਕ ਸਿਹਤਮੰਦ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ•ਾਂ ਕਿਹਾ ਕਿ ਵਿਦਿਆਰਥੀ ਪੜ•ਾਈ ਦੇ ਨਾਲ-ਨਾਲ ਸਰੀਰਕ ਫਿਟਨੈਸ ਅਤੇ ਖੇਡਾਂ ਵਿਚ ਵੀ ਰੁਚੀ ਦਿਖਾਉਣ, ਕਿਉਂਕਿ ਤੰਦਰੁਸਤ ਸਰੀਰ ਨਾਲ ਹੀ ਮੰਜ਼ਿਲਾਂ ਸਰ ਕੀਤੀਆਂ ਜਾ ਸਕਦੀਆਂ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨੀਂ 101 ਉਘੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਵੀ ਜਾ ਚੁੱਕਾ ਹੈ।
ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੀਆਂ ਪ੍ਰਮੁੱਖ ਪਾਰਕਾਂ ਵਿਚ 12 ਆਊਟਡੋਰ ਜਿੰਮ ਲਗਾਏ ਜਾ ਰਹੇ ਹਨ, ਤਾਂ ਜੋ ਕਿਸੇ ਵੀ ਉਮਰ ਵਰਗ ਦਾ ਵਿਅਕਤੀ ਅਤੇ ਮਹਿਲਾਵਾਂ ਇਸਦਾ ਫਾਇਦਾ ਚੁੱਕ ਸਕਣ। ਉਨ•ਾਂ ਕਿਹਾ ਕਿ ‘ਡੈਪੋ’ ਅਤੇ ‘ਬਡੀ’ ਪ੍ਰੋਗਰਾਮਾਂ ਤੋਂ ਇਲਾਵਾ ਸੂਬਾ ਸਰਕਾਰ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਮਿਲਾਵਟਖੋਰਾਂ ‘ਤੇ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ, ਤਾਂ ਜੋ ਸੂਬਾ ਵਾਸੀਆਂ ਨੂੰ ਮਾਆਰੀ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ•ਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ•ਾਂ ਵਲੋਂ ਹੁਸ਼ਿਆਰਪੁਰ ਵਿਖੇ ਸੈਸ਼ਨ ਚੌਕ ਤੋਂ ਘੰਟਾਘਰ ਜਾਣ ਵਾਲੇ ਰੋਡ ‘ਤੇ (ਨੇੜੇ ਲਵਲੀ ਫਾਸਟ ਫੂਡ) ‘ਸਾਂਝੀ ਬਗੀਚੀ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਥੋਂ ਮੁਫ਼ਤ ਬੂਟੇ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ•ਾਂ ਕਿਹਾ ਕਿ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ, ਇਸ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਉਨ•ਾਂ ਦੀ ਸੰਭਾਲ ਕੀਤੀ ਜਾਵੇ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਮਨਦੀਪ ਕੌਰ, ਸ਼ਹਿਰੀ ਕਾਂਗਰਸ ਪ੍ਰਧਾਨ ਸ਼੍ਰੀ ਰਾਕੇਸ਼ ਮਰਵਾਹਾ, ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮਚੰਦ, ਕੌਂਸਲਰ ਸ਼੍ਰੀ ਕੁਲਵਿੰਦਰ ਸਿੰਘ ਹੁੰਦਲ, ਸ਼੍ਰੀ ਪ੍ਰਦੀਪ ਕੁਮਾਰ ਬਿੱਟੂ, ਸ਼੍ਰੀ ਮਨਮੋਹਨ ਸਿੰਘ ਕਪੂਰ ਸ਼੍ਰੀ ਸ਼ਾਦੀ ਲਾਲ, ਸ਼੍ਰੀ ਅਨਿਲ ਕੁਮਾਰ ਸੋਨੂੰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements