ਡਿਪਟੀ ਸਪੀਕਰ ਰੌੜੀ ਨੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

-ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਪਿੰਡ ਪੋਸੀ ਵਿਚ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ
-ਕਿਹਾ, ਆਉਂਦੇ ਦਿਨਾਂ ’ਚ ਮਾਹਿਲਪੁਰ ਵਿਖੇ ਵੀ ਲੱਗੇਗਾ ਸ਼ਿਕਾਇਤ ਨਿਵਾਰਨ ਕੈਂਪ
-ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਰਹੇ ਮੌਜੂਦ

ਗੜ੍ਹਸ਼ੰਕਰ/ਹੁਸ਼ਿਆਰਪੁਰ, 30 ਅਕਤੂਬਰ :

             ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ’ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਸਬ ਡਵੀਜ਼ਨ ਗੜ੍ਹਸ਼ੰਕਰ ਦੇ ਪਿੰਡ ਪੋਸੀ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਦੌਰਾਨ ਐਸ. ਡੀ. ਐਮ ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

  ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ’ਤੇ ਸੂਬੇ ਦੇ ਵੱਖ-ਵੱਖ ਪਿੰਡਾਂ ’ਚ ਅਜਿਹੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ੍ਟ  ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਪੋਸੀ ਵਿਚ ਲਗਾਏ ਗਏ ਇਸ ਕੈਂਪ ਵਿਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਆਸ-ਪਾਸ ਦੇ 10 ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।
 
ਉਨ੍ਹਾਂ ਦੱਸਿਆ ਕਿ ਅੱਜ ਪੋਸੀ, ਪੱਦੀ ਸੂਰਾ ਸਿੰਘ, ਕਿੱਤਣਾ, ਜੀਵਨਪੁਰ ਗੁੱਜਰਾਂ, ਰਾਏਪੁਰ ਗੁੱਜਰਾਂ, ਐਮਾ ਮੁਗਲਾਂ, ਨੂਰਪੁਰ ਜੱਟਾਂ, ਸੂਨੀ ਅਤੇ ਮਜਾਰਾ ਡੀਂਗਰੀਆਂ ਪਿੰਡਾਂ ਦੇ ਲੋਕਾਂ ਦੀਆਂ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਖੁਰਾਕ ਅਤੇ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀਬਾੜੀ, ਟਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਦਰਖਾਸਤਾਂ ਪ੍ਰਾਪਤ ਕਰਕੇ ਬਣਦੀ ਕਾਰਵਾਈ ਕੀਤੀ।
  ਇਸ ਦੌਰਾਨ ਐਸ. ਡੀ. ਐਮ ਪ੍ਰੀਤਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਨ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਦਾ ਜਲਦੀ ਹੀ ਸਬੰਧਤ ਵਿਭਾਗ ਵੱਲੋਂ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਜਿਹੇ ਕੈਂਪ ਲਗਦੇ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕੀਤੀਆਂ ਜਾ ਸਕਣ।
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply