ਪੰਜਾਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਮਾਲ ਢੋਣ ਵਾਲੀਆਂ ਗੱਡੀਆਂ ਦੇ ਊਨਾਂ ਜ਼ਿਲ•ੇ ਵਿੱਚ ਐਂਟਰੀ ‘ਤੇ ਰੋਕ, ਐਂਟਰੀ ਪੁਆਇੰਟ ‘ਤੇ ਹੀ ਚਲਾਨ ਕੱਟ ਕੇ ਵਾਪਿਸ ਪੰਜਾਬ ਭੇਜੇ ਜਾਣਗੇ ਇਸ ਤਰ•ਾਂ ਦੇ ਵਾਹਨ
1 ਅਗਸਤ ਤੋਂ 10 ਅਗਸਤ ਤੱਕ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ ਨੂੰ ਜਾਣ ਵਾਲਾ ਰੂਟ ਵੀ ਹੋਵੇਗਾ ਵਨ-ਵੇ
ਹੁਸ਼ਿਆਰਪੁਰ, (Vikas Julka ) : 1 ਅਗਸਤ ਤੋਂ ਸ਼ੁਰੂ ਹੋਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਜਿਥੇ ਹੁਸ਼ਿਆਰਪੁਰ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਊਨਾ (ਹਿਮਾਚਲ ਪ੍ਰਦੇਸ਼) ਜ਼ਿਲ•ਾ ਪ੍ਰਸ਼ਾਸ਼ਨ ਨੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਮਾਤਾ ਚਿੰਤਪੁਰਨੀ ਜਾਣ ਵਾਲੇ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਲ ਢੋਣ ਵਾਲੀਆਂ ਗੱਡੀਆਂ ‘ਤੇ ਦਰਸ਼ਨਾਂ ਨੂੰ ਨਾ ਜਾਣ, ਕਿਉਂਕਿ ਇਸ ਤਰ•ਾਂ ਕਰਨ ‘ਤੇ ਉਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ•ਾਂ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆਂ ਨੂੰ ਦੇਖਦਿਆਂ ਊਨਾ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਇਸ ਬਾਰ ਮਾਲ ਢੋਣ ਵਾਲੀਆਂ ਗੱਡੀਆਂ ‘ਤੇ ਸ਼ਰਧਾਲੂਆਂ ਨੂੰ ਲੈ ਕੇ ਜਾਣ ‘ਤੇ ਜ਼ਿਲ•ੇ ਵਿੱਚ ਐਂਟਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਊਨਾ ਪ੍ਰਸ਼ਾਸ਼ਨ ਵਲੋਂ ਹਿਮਾਚਲ ਦੇ ਐਂਟਰੀ ਪੁਆਇੰਟ ‘ਤੇ ਨਾਕੇ ਲਗਾ ਕੇ ਇਨ•ਾਂ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਇਨ•ਾਂ ਦੇ ਚਲਾਨ ਕੱਟ ਇਨ•ਾਂ ਨੂੰ ਵਾਪਿਸ ਭੇਜ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਤੋਂ ਅਕਸਰ ਸ਼ਰਧਾਲੂ ਭਾਰ ਢੋਣ ਵਾਲੀਆਂ ਗੱਡੀਆਂ ਵਿੱਚ ਯਾਤਰਾ ਕਰਦੇ ਹਨ। ਇਨ•ਾਂ ਵਾਹਨਾਂ ਨੂੰ 28 ਜੁਲਾਈ ਤੋਂ ਹਿਮਾਚਲ ਵਿੱਚ ਪ੍ਰਵੇਸ਼ ਦੀ ਆਗਿਆ ਨਹੀਂ ਹੋਵੇਗੀ ਅਤੇ ਇਨ•ਾਂ ਦਾ ਚਲਾਨ ਕਰਕੇ ਇਨ•ਾਂ ਨੂੰ ਵਾਪਿਸ ਭੇਜ ਦਿੱਤਾ ਜਾਵੇਗਾ। ਇਸ ਲਈ ਮਾਤਾ ਚਿੰਤਪੁਰਨੀ ਜਾਣ ਵਾਲੇ ਯਾਤਰੀਆਂ ਨੂੰ ਅਪੀਲ ਹੈ ਕਿ ਉਹ ਮਾਲ ਢੋਣ ਵਾਲੀਆਂ ਗੱਡੀਆਂ ਵਿੱਚ ਨਾ ਜਾਣ। ਉਨ•ਾਂ ਦੱਸਿਆ ਕਿ ਮਾਲ ਢੋਣ ਵਾਲੀਆਂ ਗੱਡੀਆਂ ਨੂੰ ਰੋਕਣ ਲਈ ਹਿਮਾਚਲ ਪੁਲਿਸ ਵਲੋਂ ਗਗਰੇਟ ਰੋਡ ‘ਤੇ ਐਕਸਾਈਜ਼ ਬੈਰੀਅਰ ਕੋਲ ਇਕ ਬੈਰੀਅਲ ਲਗਾ ਦਿੱਤਾ ਗਿਆ ਹੈ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 1 ਅਗਸਤ ਤੋਂ 10 ਅਗਸਤ ਤੱਕ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ ਨੂੰ ਜਾਣ ਵਾਲਾ ਰਸਤਾ ਵਨ-ਵੇ ਹੋਵੇਗਾ। ਸ਼ਰਧਾਲੂ ਹੁਸ਼ਿਆਰਪੁਰ ਤੋਂ ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੁਰਨੀ ਜਾਣਗੇ, ਜਦਕਿ ਵਾਪਸੀ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ-ਅੰਬ-ਊਨਾਂ ਤੋਂ ਹੁੰਦੇ ਹੋਏ ਹੁਸ਼ਿਆਪੁਰ ਹੋਵੇਗੀ। ਉਨ•ਾਂ ਕਿਹਾ ਕਿ ਪਿਛਲੇ ਸਾਲ ਇਹ ਰੂਟ ਫਾਈਨਲ ਕੀਤਾ ਗਿਆ ਸੀ, ਜੋ ਕਾਫੀ ਸਫਲ ਰਿਹਾ ਅਤੇ ਇਸ ਬਾਰ ਵੀ ਸੰਗਤਾਂ ਲਈ ਇਹੀ ਰੂਟ ਫਾਈਨਲ ਕੀਤਾ ਗਿਆ ਹੈ। ਉਨ•ਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਸ਼ਾਸ਼ਨ ਦੁਆਰਾ ਤੈਅ ਕੀਤੇ ਗਏ ਇਸੇ ਰੂਟ ਦੀ ਪਾਲਣਾ ਕਰਨ, ਤਾਂ ਜੋ ਉਨ•ਾਂ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ•ਾਂ ਕਿਹਾ ਕਿ ਮੇਲੇ ਦੌਰਾਨ ਡੀ.ਜੇ. ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਕੋਈ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ, ਬਲਕਿ ਲੰਗਰ ਕਮੇਟੀਆਂ ਵਲੋਂ ਲਾਊਡ ਸਪੀਕਰ ਲਗਾਉਣ ਲਈ ਐਸ.ਡੀ.ਐਮ. ਤੋਂ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ। ਉਨ•ਾਂ ਕਿਹਾ ਕਿ ਛੋਟੇ ਹਾਥੀ ‘ਤੇ ਵੀ ਲਾਊਡ ਸਪੀਕਰ ਚਲਾਉਣ ਦੀ ਮਨਜੂਰੀ ਨਹੀਂ ਦਿੱਤੀ ਜਾਵੇਗੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp