#DC_GURDASPUR : ਡਾ. ਹਿਮਾਂਸ਼ੂ ਅਗਰਵਾਲ ਨੇ ਸੱਲੋਪੁਰ ਵਿਖੇ ਸਟੇਡੀਅਮ ਬਣਾਉਣ ਦਾ ਦਿੱਤਾ ਭਰੋਸਾ

 

ਸਰਕਾਰ ਤੁਹਾਡੇ ਦੁਆਰ…
.
ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੱਲੋਪੁਰ ਵਿਖੇ ਮਿਸ਼ਨ ’ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ

ਅਬਾਦ ਕੈਂਪ ਦੌਰਾਨ 158 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ

Advertisements

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿੰਡ ਸੱਲੋਪੁਰ ਵਿਖੇ ਸਟੇਡੀਅਮ ਬਣਾਉਣ ਦਾ ਦਿੱਤਾ ਭਰੋਸਾ

Advertisements

ਸੱਲੋਪੁਰ/ਗੁਰਦਾਸਪੁਰ (ਅਭਿਨੰਦਨ ਆਰਿਫ਼ ਬਿਊਰੋ  ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਲਾਕ ਕਾਹਨੂੰਵਾਨ ਦੇ ਪਿੰਡ ਸੱਲੋਪੁਰ ਵਿਖੇ ਮਿਸ਼ਨ ’ਅਬਾਦ’ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।

Advertisements

ਅੱਜ ਦੇ ਅਬਾਦ ਕੈਂਪ ਵਿੱਚ ਪਿੰਡ ਸੱਲੋਪੁਰ ਤੋਂ ਇਲਾਵਾ ਕੋਟਲਾ ਗੁੱਜਰਾਂ, ਕੋਟਲੀ ਹਰਚੰਦਾਂ, ਘੂਕਲਾ ਅਤੇ ਲਾਧੂਪੁਰ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਵਿੱਚ ਮਰੀਜ਼ਾਂ ਦੀ ਮੁੱਢਲੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਅਬਾਦ ਕੈਂਪ ਦੌਰਾਨ 158 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ। ਇਸ ਮੌਕੇ ਪਿੰਡ ਸੱਲੋਪੁਰ ਦੇ ਵਸਨੀਕਾਂ ਵੱਲੋਂ ਪਿੰਡ ਵਿੱਚ ਖੇਡ ਸਟੇਡੀਅਮ, ਨਹਿਰ ਉੱਪਰ ਪੁੱਲ ਬਣਾਉਣ, ਪਿੰਡ ਸੱਲੋਪੁਰ ਨੂੰ ਬੱਸ ਸਰਵਿਸ ਸ਼ੁਰੂ ਕਰਨ ਸਮੇਤ ਪਿੰਡ ਦੇ ਵਿਕਾਸ ਦੀਆਂ ਮੰਗਾਂ ਵੀ ਰੱਖੀਆਂ।

ਅਬਾਦ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਜਨਤਾ ਦੀ ਸੇਵਾ ਵਿੱਚ ਹਾਜ਼ਰ ਹੈ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਜਰੀਏ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਿਸ਼ਨ ਅਬਾਦ ਤਹਿਤ ਜਨ-ਸੁਣਵਾਈ ਕੈਂਪ ਲਗਾ ਕੇ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਿੰਡ ਸੱਲੋਪੁਰ ਵਿਖੇ ਚਾਰ ਏਕੜ ਵਿੱਚ 400 ਮੀਟਰ ਦੇ ਟਰੈਕ ਵਾਲਾ ਸਟੇਡੀਅਮ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਹੀ ਇਸ ਸਬੰਧੀ ਪੰਚਾਇਤ ਵੱਲੋਂ ਮਤਾ ਆ ਜਾਵੇਗਾ ਓਸੇ ਸਮੇਂ ਸਟੇਡੀਅਮ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਹਿਰ ਉੱਪਰ ਪੁੱਲ ਬਣਾਉਣ ਲਈ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇਗੀ ਅਤੇ ਇਸ ਸਬੰਧੀ ਐਸਟੀਮੇਟ ਬਣਾ ਕੇ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ। ਉਨ੍ਹਾਂ ਪਿੰਡ ਸੱਲੋਪੁਰ ਨੂੰ ਬੱਸ ਸਰਵਿਸ ਸ਼ੁਰੂ ਕਰਨ ਲਈ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੱਲੋਪੁਰ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਮਾਰਕਿਟ ਕਮੇਟੀ ਕਾਦੀਆਂ ਦੇ ਚੇਅਰਮੈਨ ਮੋਹਨ ਸਿੰਘ, ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ, ਬੀ.ਡੀ.ਪੀ.ਓ. ਕੁਲਵੰਤ ਸਿੰਘ, ਡੀ.ਡੀ.ਪੀ.ਓ. ਸਤੀਸ਼ ਕੁਮਾਰ, ਸੀ.ਡੀ.ਪੀ.ਓ. ਮਧੂ ਬਾਲਾ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਘੁੰਮਣ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ, ਚਾਂਦ ਠਾਕੁਰ, ਪ੍ਰਿੰਸੀਪਲ ਆਈ.ਟੀ.ਆਈ ਗੁਰਦਾਸਪੁਰ ਸੰਦੀਪ ਸਿੰਘ, ਪ੍ਰਿੰਸੀਪਲ ਦਵਿੰਦਰ ਰਾਣਾ, ਪਿੰਡ ਦੇ ਨੌਜਵਾਨ ਕੌਸ਼ਿਲ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਦੀਦਾਰ ਸਿੰਘ ਕੀਰਤੀ, ਸੁਰਜੀਤ ਸਿੰਘ, ਦਵਿੰਦਰ ਸਿੰਘ, ਗੁਰਦਿਆਲ ਸਿੰਘ, ਦਰਸ਼ਨ ਸਿੰਘ, ਸੰਤੋਖ ਸਿੰਘ, ਧਰਮ ਮਸੀਹ, ਸੌਦਾਗਰ ਮਸੀਹ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply