ਵੱਡੀ ਖ਼ਬਰ : #HEALTH_MINSTER_: FARISHTEY SCHEME : ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਮਿਲਣਗੇ 2000 ਰੁਪਏ

FARISHTEY SCHEME: HEALTH MINISTER DR BALBIR SINGH EXHORTS PVT HOSPITALS TO JOIN HANDS WITH GOVT TO SAVE PRECIOUS LIVES

— IMA PUNJAB ALREADY EXTENDS SUPPORT TO FARISHTEY SCHEME TO PROVIDE FREE TREATMENT TO ROAD ACCIDENT VICTIMS

Advertisements

— CM BHAGWANT SINGH MANN LED PUNJAB GOVT TO LAUNCH FARISHTEY SCHEME SOON

Advertisements

— AS PART OF FARISHTEY SCHEME, PERSON TAKING ROAD ACCIDENT VICTIM TO HOSPITAL WILL BE HONOURED AND REWARDED WITH RS 2000: DR BALBIR SINGH

Advertisements

CHANDIGARH, January 22 (CDT NEWS): Ahead of the launch of Chief Minister Bhagwant Singh Mann’s much ambitious ‘Farishtey Scheme’ under which free treatment to be provided to all road accident victims, Health and Family Welfare Minister Dr Balbir Singh on Monday gave a clarion call to all the private hospitals to register themselves for this scheme to save the precious lives of people met with road accidents.

“We want to make maximum use of the ‘Golden Hour’ to save precious lives of road accident victims, and without discrimination based on nationality, caste, or socio-economic status, the Punjab Government will ensure free treatment of all the road accident victims at nearby hospitals including private hospitals,” he said.

Pertinently, the golden hour is the first crucial hour after a road accident, during which time if a seriously injured person is given critical care, their chances of survival increase highly.

Emphasising the need for support from private healthcare institutions, Dr Balbir Singh urged hospitals across the state, particularly those providing tertiary and secondary care, to join the scheme to save precious lives. Empanelled hospitals will be compensated according to the HBP 2.2 package rates defined by the National Health Authority, he said. The State Health Agency has identified 52 packages to cover the treatment of roadside victims.

Notably, the Indian Medical Association (IMA) Punjab has already extended support to this noble cause by becoming part of the scheme. The Health Minister encouraged remaining hospitals to come forward and get registered under the scheme, advising them to contact their respective district Civil Surgeons for any registration-related queries.

“Till now, 384 hospitals in the state have got themselves registered under the Farishtey Scheme, with 146 being public hospitals and 238 private hospitals,” said Dr Balbir Singh.

Divulging more details about the forthcoming flagship Farishtey Scheme, the Health Minister said that anyone taking the road accident victim to the hospital for treatment would be honoured and rewarded with Rs 2000. There will be no questioning by police or hospital authorities from the person, who brought the road accident victim to the hospital, until and unless he himself wants to become an eye witness.

Meanwhile, the scheme aligns with the directives of the Hon’ble Supreme Court issued in various cases, urging the public to bring accident victims to the nearest government or empanelled private hospitals.

 

ਫਰਿਸ਼ਤੇ ਸਕੀਮ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦਾ ਸੱਦਾ


– ਆਈ.ਐਮ.ਏ. ਪੰਜਾਬ ਵੱਲੋਂ ਸੜਕੀ ਦੁਰਘਟਨਾ ਦੇ ਪੀੜਤਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਫਰਿਸ਼ਤੇ ਸਕੀਮ ਨੂੰ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਸਮਰਥਨ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਫਰਿਸ਼ਤੇ ਸਕੀਮ

– ਫਰਿਸ਼ਤੇ ਸਕੀਮ ਦੇ ਹਿੱਸੇ ਵਜੋਂ, ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਜਨਵਰੀ (CDT NEWS):

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ, ਦੇ ਮੱਦੇਨਜ਼ਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਲੋਕ ਪੱਖੀ ਯੋਜਨਾ ਵਾਸਤੇ ਰਜਿਸਟਰ ਕਰਨ ਲਈ ਕਿਹਾ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ।

ਉਨ੍ਹਾਂ ਕਿਹਾ ,“ਅਸੀਂ ਸੜਕ ਹਾਦਸਾ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਤੇ ਸੁਚੱਜੀ ਵਰਤੋਂ ਕਰਨਾ ਚਾਹੁੰਦੇ ਹਾਂ ਅਤੇ ਪੰਜਾਬ ਸਰਕਾਰ ਵੱਲੋਂ ਬਿਨਾਂ ਕੌਮੀਅਤ, ਜਾਤ-ਪਾਤ ਜਾਂ ਸਮਾਜਿਕ-ਆਰਥਿਕ ਸਥਿਤੀ ਦੇ ਭੇਦਭਾਵ ਤੋਂ ਸਾਰੇ ਸੜਕ ਹਾਦਸਾ ਪੀੜਤਾਂ ਦਾ ਨੇੜਲੇ ਹਸਪਤਾਲਾਂ ਸਮੇਤ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਯਕੀਨੀ ਬਣਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ‘ਗੋਲਡਨ ਆਵਰ ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ, ਤਾਂ ਉਸਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।

ਡਾ: ਬਲਬੀਰ ਸਿੰਘ ਨੇ ਨਿੱਜੀ ਸਿਹਤ ਸੰਭਾਲ ਸੰਸਥਾਵਾਂ ਤੋਂ ਸਹਾਇਤਾ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਰਾਜ ਭਰ ਦੇ ਹਸਪਤਾਲਾਂ, ਖਾਸ ਤੌਰ ’ਤੇ ਟਰਸ਼ਰੀ ਅਤੇ ਸੈਕੰਡਰੀ ਦੇਖਭਾਲ ਪ੍ਰਦਾਨ ਕਰਨ ਵਾਲੇ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਚੀਬੱਧ ਹਸਪਤਾਲਾਂ ਨੂੰ ਰਾਸ਼ਟਰੀ ਸਿਹਤ ਅਥਾਰਟੀ ਦੁਆਰਾ ਪਰਿਭਾਸ਼ਿਤ ਐਚਬੀਪੀ 2.2 ਪੈਕੇਜ ਦਰਾਂ ਦੇ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਰਾਜ ਸਿਹਤ ਏਜੰਸੀ ਨੇ ਸੜਕ ਹਾਦਸਦਾ ਪੀੜਤਾਂ ਦੇ ਇਲਾਜ ਲਈ 52 ਪੈਕੇਜਾਂ ਦੀ ਸ਼ਨਾਖਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਪੰਜਾਬ ਪਹਿਲਾਂ ਹੀ ਇਸ ਯੋਜਨਾ ਦਾ ਹਿੱਸਾ ਬਣ ਕੇ ਇਸ ਨੇਕ ਕਾਰਜ ਲਈ ਸਹਿਯੋਗ ਦੇ ਚੁੱਕਾ ਹੈ। ਸਿਹਤ ਮੰਤਰੀ ਨੇ ਬਾਕੀ ਹਸਪਤਾਲਾਂ ਨੂੰ ਵੀ ਅੱਗੇ ਆਉਣ ਅਤੇ ਇਸ ਸਕੀਮ ਅਧੀਨ ਰਜਿਸਟਰਡ ਹੋਣ ਲਈ ਸੱਦਾ ਦਿੱਤਾ। ਉਨ੍ਹਾਂ ਨੂੰ ਰਜਿਸਟਰੇਸ਼ਨ ਸੰਬੰਧੀ ਕਿਸੇ ਵੀ ਸਵਾਲ ਲਈ ਆਪਣੇ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ।

ਬਲਬੀਰ ਸਿੰਘ ਨੇ ਕਿਹਾ, “ਹੁਣ ਤੱਕ ਰਾਜ ਦੇ 384 ਹਸਪਤਾਲ ਫਰਿਸ਼ਤੇ ਸਕੀਮ ਤਹਿਤ ਰਜਿਸਟਰਡ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 146 ਸਰਕਾਰੀ ਹਸਪਤਾਲ ਅਤੇ 238 ਪ੍ਰਾਈਵੇਟ ਹਸਪਤਾਲ ਹਨ।

ਅਗਾਮੀ ਪ੍ਰਮੁੱਖ ਫਰਿਸ਼ਤੇ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦੋਂ ਤੱੱਕ ਪੁਲੀਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਹੀਂ ਪ੍ਰਗਟਾਉਂਦਾ ।

ਜ਼ਿਕਰਯੋਗ ਹੈ ਇਹ ਸਕੀਮ ਵੱਖ-ਵੱਖ ਮਾਮਲਿਆਂ ਵਿੱਚ ਜਾਰੀ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨਾਲ ਮੇਲ ਖਾਂਦੀ ਹੈ, ਜੋ ਜਨਤਾ ਨੂੰ ਦੁਰਘਟਨਾ ਪੀੜਤਾਂ ਨੂੰ ਨਜ਼ਦੀਕੀ ਸਰਕਾਰੀ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਲਿਆਉਣ ਦੀ ਅਪੀਲ ਕਰਦੀ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply