LATEST NEWS : ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਝੰਡਾ ਲਹਿਰਾਇਆ, ਦੱਸੀ ਖੁਸ਼ਖਬਰੀ, ਕਿਹਾ ਕਿ ਉਹ ਇੱਕ ਵਾਰ ਫਿਰ ਪਿਤਾ ਬਣਨ ਵਾਲੇ ਨੇ

ਲੁਧਿਆਣਾ : ਗਣਤੰਤਰ ਦਿਵਸ ਮੌਕੇ ਮਹਾਨਗਰ ‘ਚ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ  ਨੇ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਦੀ ਤਰੱਕੀ ਲਈ ਆਉਣ ਵਾਲੇ ਸਮੇਂ ‘ਚ ਮਹੱਤਵਪੂਰਨ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਭਗਵੰਤ ਮਾਨ ਨੇ ਪ੍ਰਾਪਤੀਆਂ ਅਤੇ ਭਵਿੱਖ ਦੇ ਸੁਪਨਿਆਂ ਤੋਂ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਪੰਜਾਬ ਦੇ ਸਰਬ ਪੱਖੇ ਵਿਕਾਸ ਲਈ ਹਰ ਵਿਭਾਗ ਵੱਲੋਂ  ਨੀਤੀਆਂ ਦਾ ਨਿਰਮਾਣ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਰੋਸ ਜਤਾਇਆ ਕਿ ਇਸ ਵਾਰ ਦਿੱਲੀ ਵਿੱਚ ਕੌਮੀ ਸਮਾਗਮ ਦੌਰਾਨ ਪੰਜਾਬ ਦੀਆਂ ਝਾਕੀਆਂ ਪੇਸ਼ ਨਾ ਕਰਨਾ ਮੰਦਭਾਗਾ ਹੈ। ਉਨ੍ਹਾਂ ਸਮਾਗਮ ਦੌਰਾਨ ਪੰਜਾਬ ਦੀਆਂ ਝਾਂਕੀਆਂ ਨਾ ਪੇਸ਼ ਕਰਨ ਦਾ ਜਵਾਬ ਵੀ ਮੰਗਿਆ। 

Advertisements

ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਉਹ ਇੱਕ ਵਾਰ ਫਿਰ ਪਿਤਾ ਬਣਨ ਵਾਲੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਗਰਭਵਤੀ ਹੈ ਅਤੇ ਜਲਦੀ ਹੀ ਪੰਜਾਬ ਵਾਸੀਆਂ ਨੂੰ ਖੁਸ਼ਖਬਰੀ ਸੁਣਾਉਣਗੇ।

Advertisements

ਉਨ੍ਹਾਂ ਦੱਸਿਆ ਕਿ ਸੂਬੇ ਦੇ ਵਿੱਤੀ ਵਿਕਾਸ ਲਈ ਵੱਡੇ ਵਪਾਰਕ ਅਦਾਰੇ ਪੰਜਾਬ ‘ਚ ਲਿਆਂਦੇ ਜਾ ਰਹੇ ਹਨ ਤੇ ਪੰਜਾਬ ‘ਚ ਵੱਡੀਆਂ ਸਨਅਤਾਂ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਸਰਲ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਹੁਣ ਮੁਹੱਲਾ ਕਲੀਨਿਕਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹਰ ਸੂਬਾ ਵਾਸੀ ਨੂੰ ਮੁਹੱਲਾ ਕਲੀਨਿਕ ਨਾਲ ਜੋੜਨ ਲਈ ਅਥੱਕ ਕੋਸ਼ਿਸ਼ਾਂ ਜਾਰੀ ਹਨ। 

Advertisements
IF POSSIBLE PLS SUBSCRIBE CHANNEL
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply