LATEST ਵੱਡੀ ਖ਼ਬਰ : Lok Sabha Elections 2024 : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ

 ਨਵੀਂ ਦਿੱਲੀ : : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (EC) ਨੇ ਸਿਆਸੀ ਪਾਰਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਕਿਸੇ ਵੀ ਚੋਣ ਪ੍ਰਚਾਰ ਅਤੇ ਰੈਲੀਆਂ ‘ਚ ਬੱਚਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।

  • ਚੋਣ ਕਮਿਸ਼ਨ ਮੁਤਾਬਕ ਸਿਆਸੀ ਪਾਰਟੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਚੋਣ ‘ਚ ਬੱਚਿਆਂ ਨੂੰ ਸ਼ਾਮਲ ਨਾ ਕਰਨ।
  • ਬੱਚਿਆਂ ਨੂੰ ਰੈਲੀਆਂ, ਨਾਅਰੇਬਾਜ਼ੀ, ਪੋਸਟਰ ਵੰਡਣ ਸਮੇਤ ਮੁਹਿੰਮਾਂ ਤੋਂ ਵੀ ਦੂਰ ਰੱਖਣ।
  • ਇਸ ਤੋਂ ਇਲਾਵਾ ਚੋਣ ਪ੍ਰਚਾਰ ਜਾਂ ਰੈਲੀਆਂ ਦੌਰਾਨ ਸਿਆਸੀ ਆਗੂਆਂ ਤੇ ਉਮੀਦਵਾਰਾਂ ਨੂੰ ਆਪਣੇ ਵਾਹਨ ‘ਚ ਬੱਚੇ ਨੂੰ ਗੋਦੀ ‘ ਰੱਖਣ ਜਾਂ ਲੈ ਜਾਣ ਦੀ ਵੀ ਇਜਾਜ਼ਤ ਨਹੀਂ ਹੈ।
  • ਚੋਣ ਕਮਿਸ਼ਨ ਨੇ ਬੱਚਿਆਂ ਨੂੰ ਕਿਸੇ ਹੋਰ ਤਰੀਕੇ ਨਾਲ ਵਰਤਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।
  • ਹਾਲਾਂਕਿ, ਆਪਣੇ ਮਾਤਾ-ਪਿਤਾ ਨਾਲ ਮੌਜੂਦਗੀ ਨੂੰ ਬੱਚਿਆਂ ਲਈ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਹੀਂ ਮੰਨਿਆ ਜਾਵੇਗਾ।

ਚੋਣ ਕਮਿਸ਼ਨ ਨੇ ਆਪਣੇ ਬਿਆਨ ‘ਚ ਕਿਹਾ ਕਿ ਕਮਿਸ਼ਨ ਸਿਆਸੀ ਪ੍ਰਚਾਰ ‘ਚ ਬੱਚਿਆਂ ਦੇ ਕਿਸੇ ਵੀ ਤਰੀਕੇ ਨਾਲ ਸ਼ਾਮਲ ਹੋਣ ‘ਤੇ ਪਾਬੰਦੀ ਲਗਾਉਂਦਾ ਹੈ, ਜਿਵੇਂ ਕਿ ਬੱਚਿਆਂ ਵੱਲੋਂ ਕਵਿਤਾ ਸੁਣਾਉਣਾ, ਉਨ੍ਹਾਂ ਵੱਲੋਂ ਕਿਸੇ ਪਾਰਟੀ ਨੂੰ ਲੈ ਕੇ ਬੋਲੇ ਗਏ ਸ਼ਬਦ ਹੋਣ ਜਾਂ ਕਿਸੇ ਪਾਰਟੀ ਜਾਂ ਕਿਸੇ ਸਿਆਸੀ ਪਾਰਟੀ ਜਾਂ ਉਮੀਦਵਾਰ ਦੇ ਪ੍ਰਤੀਕ ਚਿੰਨ੍ਹ ਦਾ ਪ੍ਰਦਰਸ਼ਨ ਸ਼ਾਮਲ ਹੋਵੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply