ਡਿਪਟੀ ਕਮਿਸ਼ਨਰ ਵਲੋਂ ਸੰਗਤ ਨੂੰ ਮਾਲ ਢੋਹਣ ਵਾਲੇ ਵਾਹਨਾਂ ‘ਤੇ ਨਾ ਜਾਣ ਦੀ ਅਪੀਲ, ਪੰਜ ਸੈਕਟਰਾਂ ਲਈ ਡਿਊਟੀ ਮੈਜਿਸਟਰੇਟ ਕੀਤੇ ਨਿਯੁਕਤ
ਹੁਸ਼ਿਆਰਪੁਰ,( ਅਜੈ, ਸੁਖਵਿੰਦਰ) :
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਲੰਗਰ ਕਮੇਟੀਆਂ ਦੀ ਸਹੂਲਤ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਸਿੰਗਲ ਵਿੰਡੋ ਸਿਸਟਮ ਐਸ.ਡੀ.ਐਮ. ਦਫ਼ਤਰ (ਕਮਰਾ ਨੰਬਰ-5) ਹੁਸ਼ਿਆਰਪੁਰ ਵਿੱਚ ਸ਼ੁਰੂ ਕਰ ਦਿੱਤਾ ਗਿਆ ਹੈ, ਤਾਂ ਜੋ ਇਕ ਹੀ ਛੱਤ ਥੱਲੇ ਰਜਿਸਟਰੇਸ਼ਨ ਆਦਿ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ•ਾਂ ਦੱਸਿਆ ਕਿ ਇਸ ਸਿੰਗਲ ਵਿੰਡੋ ਸਿਸਟਮ ਤਹਿਤ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਰਜਿਸਟਰੇਸ਼ਨ/ਮਨਜ਼ੂਰੀਆਂ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ। ਉਨ•ਾਂ ਨਾਲ ਹੀ ਇਹ ਅਪੀਲ ਵੀ ਕੀਤੀ ਕਿ ਲੰਗਰ ਕਮੇਟੀਆਂ ਪਹਿਲ ਦੇ ਆਧਾਰ ‘ਤੇ ਰਜਿਸਟਰੇਸ਼ਨ/ਮਨਜ਼ੂਰੀਆਂ ਕਰਵਾਉਣ ਨੂੰ ਤਰਜ਼ੀਹ ਦੇਣ। ਇਸ ਤੋਂ ਇਲਾਵਾ ਸੰਗਤਾਂ ਦੀ ਸਹੂਲਤ ਲਈ ਜਿਥੇ ਮੇਲਾ ਕੰਟਰੋਲ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਉਥੇ 16 ਕਿਲੋਮੀਟਰ ਦੇ ਰਸਤੇ ਨੂੰ 5 ਸੈਕਟਰਾਂ ਵਿੱਚ ਵੰਡ ਕੇ ਹਰ ਸੈਕਟਰ ਵਿੱਚ ਇਕ ਡਿਊਟੀ ਮੈਜਿਸਟਰੇਟ, ਡੀ.ਐਸ.ਪੀ. ਅਤੇ ਗਾਰਡੀਅਨ ਆਫ ਗਵਰਨੈਂਸ ਦਾ ਮੈਂਬਰ ਸ਼ਾਮਲ ਕੀਤਾ ਗਿਆ ਹੈ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ•ਨ ਲਈ ਊਨਾ (ਹਿਮਾਚਲ ਪ੍ਰਦੇਸ਼) ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਨਾਲ ਤਾਲਮੇਲ ਕਰਕੇ 1 ਅਗਸਤ ਤੋਂ 10 ਅਗਸਤ ਤੱਕ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ ਨੂੰ ਜਾਣ ਵਾਲਾ ਰਸਤਾ ਵਨ-ਵੇਅ ਕੀਤਾ ਗਿਆ ਹੈ। ਸ਼ਰਧਾਲੂ ਹੁਸ਼ਿਆਰਪੁਰ ਤੋਂ ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੁਰਨੀ ਜਾਣਗੇ, ਜਦਕਿ ਵਾਪਸੀ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ-ਅੰਬ-ਊਨਾ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਹੋਵੇਗੀ। ਉਨ•ਾਂ ਕਿਹਾ ਕਿ ਊਨਾ ਪ੍ਰਸ਼ਾਸ਼ਨ ਵਲੋਂ ਸੰਗਤਾਂ ਲਈ ਸੁਰੱਖਿਆ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਪੰਜਾਬ ਤੋਂ ਸੰਗਤਾਂ ਨੂੰ ਲਿਜਾਣ ਵਾਲੇ ਮਾਲ ਢੋਹਣ ਵਾਲੇ ਵਾਹਨਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਐਂਟਰੀ ਪੁਆਇਟ ‘ਤੇ ਵਿਸ਼ੇਸ਼ ਨਾਕਾ ਲਗਾ ਕੇ ਅਜਿਹੇ ਵਾਹਨਾਂ ਦੇ ਚਲਾਨ ਕੱਟ ਕੇ ਵਾਪਸ ਭੇਜਿਆ ਜਾ ਰਿਹਾ ਹੈ, ਜਦਕਿ ਇਸ ਆਸ਼ਾ ਦੇਵੀ ਬੈਰੀਅਰ ‘ਤੇ ਸ਼ਰਧਾਲੂਆਂ ਲਈ ਮੁਫਤ ਬੱਸ ਸੇਵਾ ਵੀ ਪ੍ਰਦਾਨ ਕੀਤੀ ਗਈ ਹੈ, ਤਾਂ ਜੋ ਸੰਗਤਾਂ ਨੂੰ ਮਾਤਾ ਚਿੰਤਪੁਰਨੀ ਜੀ ਦੇ ਦਰਸ਼ਨਾਂ ਦੌਰਾਨ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਕਿਹਾ ਕਿ ਊਨਾ ਪ੍ਰਸ਼ਾਸ਼ਨ ਵਲੋਂ ਐਚ.ਆਰ.ਟੀ.ਸੀ. ਦੀ ਮਦਦ ਨਾਲ 6 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਜਿਥੇ ਸੰਗਤਾਂ ਮਾਲ ਢੋਹਣ ਵਾਲੇ ਵਾਹਨਾਂ ‘ਤੇ ਨਾ ਜਾਣ ਉਥੇ ਬਾਈਕ ‘ਤੇ ਜਾਣ ਵਾਲੇ ਸ਼ਰਧਾਲੂ ਹੈਲਮੇਟ ਸਮੇਤ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ 1 ਤੋਂ 10 ਅਗਸਤ ਤੱਕ ਡਾਕਟਰੀ ਟੀਮਾਂ ਵੀ ਤਾਇਨਾਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ 24 ਘੰਟੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ•ਾਂ ਕਿਹਾ ਕਿ ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਹੀ ਮੇਲੇ ਦੇ ਪੁਖਤਾ ਪ੍ਰਬੰਧ ਕੀਤੇ ਜਾ ਸਕਦੇ ਹਨ, ਇਸ ਲਈ ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਪ੍ਰਸ਼ਾਸ਼ਨ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਉਨ•ਾਂ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਲੰਗਰ ਸਮੇਂ ਪੱਤਲਾਂ ਦੀ ਹੀ ਵਰਤੋਂ ਕੀਤੀ ਜਾਵੇ, ਤਾਂ ਜੋ ਸਫਾਈ ਵਿਵਸਥਾ ਯਕੀਨੀ ਬਣਾਈ ਜਾ ਸਕੇ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਮੇਲਾ ਕੰਟਰੋਲ ਕਮੇਟੀ ਵੀ ਬਣਾਈ ਗਈ ਹੈ, ਜਿਸ ਵਿੱਚ 25 ਜੀ.ਓ.ਜੀ. ਅਤੇ 25 ਲੰਗਰ ਕਮੇਟੀਆਂ ਦੇ ਮੈਂਬਰ ਵਲੰਟੀਅਰ ਵਜੋਂ ਸੇਵਾਵਾਂ ਦੇਣਗੇ। ਉਨ•ਾਂ ਕਿਹਾ ਕਿ ਹਰ ਸੈਕਟਰ ਵਿੱਚ ਮੇਲਾ ਕਮੇਟੀ ਦੇ 10 ਮੈਂਬਰ ਸ਼ਾਮਲ ਹੋਣਗੇ।
ਪੰਜ ਸੈਕਟਰਾਂ ਲਈ ਡਿਊਟੀ ਮੈਜਿਸਟਰੇਟ ਨਿਯੁਕਤ : ਸੈਕਟਰ-ਏ ਚੰਡੀਗੜ• ਬਾਈਪਾਸ ਤੋਂ ਸਿੰਗੜੀਵਾਲਾ ਤੱਕ ਹੋਵੇਗਾ, ਜਿਸ ਦੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਸ਼੍ਰੀ ਗੁਰਪ੍ਰੀਤ ਸਿੰਘ ਹਨ। ਸੈਕਟਰ-ਬੀ ਸਿੰਗੜੀਵਾਲਾ ਤੋਂ ਨਲੋਈਆਂ ਚੌਂਕ ਜਿਸਦੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਭੂੰਗਾ ਸ਼੍ਰੀ ਚੰਦਰ ਮੋਹਨ, ਨਲੋਈਆਂ ਚੌਂਕ ਤੋਂ ਆਦਮਵਾਲ ਤੱਕ ਸੈਕਟਰ-ਸੀ ਹੋਵੇਗਾ, ਜਿਸਦੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਸ਼੍ਰੀ ਜਸਵੀਰ ਕੁਮਾਰ, ਸੈਕਟਰ-ਡੀ ਆਦਮਵਾਲ ਤੋਂ ਚੌਹਾਲ ਡੈਮ (ਹੌਲੀ ਡੇਅ ਰੈਸਟੋਰੈਂਟ) ਤੱਕ ਹੋਵੇਗਾ, ਜਿਸਦੇ ਡਿਊਟੀ ਮੈਜਿਸਟਰੇਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਲੈਕਚਰਾਰ ਸ਼੍ਰੀ ਮਨੋਜ ਦੱਤਾ ਅਤੇ ਸੈਕਟਰ-ਈ ਚੌਹਾਲ ਡੈਮ ਤੋਂ ਮੰਗੂਵਾਲ ਹਿਮਾਚਲ ਬਾਰਡਰ ਤੱਕ ਹੋਵੇਗਾ, ਜਿਸ ਦੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਢੋਲਵਾਹਾ ਸ਼੍ਰੀ ਅਵਿਨਾਸ਼ ਚੰਦਰ ਹੋਣਗੇ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp