- ਨਾਬਾਲਗ ਬੱਚੇ ਵਾਹਨ ਚਲਾਉਣ ‘ਤੇ ਮਾਪਿਆਂ ਨੂੰ 25000 ਰੁਪਏ ਜੁਰਮਾਨਾ ਅਤੇ 3 ਸਾਲ ਦੀ ਕੈਦ : ਅਰੋੜਾ
- ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਮੈਡੀਕਲ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ, ਸਿਵਲ ਹਸਪਤਾਲ ‘ਚ ਸਥਾਪਿਤ ਕੀਤੀ ਜਾਵੇਗੀ ਪੁਲਿਸ ਚੌਂਕੀ : MP ਡਾ. ਚੱਬੇਵਾਲ
- CDT_NEWS: ਨਵੀਂ ਤਕਨੀਕ : ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਦੇ ਜੰਗਲਾਂ ’ਚ ਡਰੋਨ ਰਾਹੀਂ ਸੀਡ ਬਾਲਸ ਬੂਟੇ ਲਗਾਉਣ ਦੀ ਕਰਵਾਈ ਸ਼ੁਰੂਆਤ
- CDT_NEWS : ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਪੁੱਟਿਆ ਗਿਆ ਅਹਿਮ ਕਦਮ : ਡਾ. ਅਮਨਦੀਪ ਕੌਰ
- #CDT_NEWS : ਰੋਟਰੀ ਮਿਡ ਟਾਊਨ ਦੇ ਮੈਂਬਰਾਂ ਨੇ ਗਊਸ਼ਾਲਾ ਵਿੱਚ ਬੂਟੇ ਲਗਾਏ
- #CDT_NEWS :: ZIMPA ::ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਪਹਿਲੀ ਵਾਰ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਪੌਦੇ ਲਗਾਉਣ ਲਈ 38 ਲੱਖ ਪੌਦੇ ਉਪਲਬੱਧ ਕਰਵਾਏ
ਜਲੰਧਰ : ਕਾਂਗਰਸ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਰਨਜੀਤ ਸਿੰਘ ਚੰਨੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਤੀ ਵਿਵਹਾਰ ‘ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਸਿੱਖ ਧਰਮ ਦੀ ਸਰਵਉੱਚ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਚੰਨੀ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਤਲਬ ਕਰਨ ਅਤੇ ਢੁਕਵੀਂ ਸਜ਼ਾ ਦੇਣ।
ਉਨ੍ਹਾਂ ਆਖਿਆ ਕਿ ਉਹ ਇਸ ਮਾਮਲੇ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਜੱਥੇਦਾਰ ਨੂੰ ਪੱਤਰ ਵੀ ਲਿਖਣਗੇ।
ਜਲੰਧਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੰਨੀ ਦੀ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਦੀ ਵੀਡੀਓ ਵਾਇਰਲ ਹੋ ਗਈ ਹੈ। ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪੁੱਜੇ ਸਨ। ਇਸ ਨੂੰ ਲੈ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਵਿਰੁੱਧ ਧਾਰਮਿਕ ਭਾਵਨਾਵਾਂ ਅਤੇ ਇੱਕ ਔਰਤ ਦੀ ਇੱਜ਼ਤ ਅਤੇ ਮਰਿਆਦਾ ਨੂੰ ਠੇਸ ਪਹੁੰਚਾਉਣ ਲਈ ਆਈਪੀਸੀ ਦੀ ਧਾਰਾ 295ਏ ਅਤੇ ਧਾਰਾ 354ਏ ਤਹਿਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਤੋਂ ਵੀ ਇਸ ਸਬੰਧੀ ਕਾਰਵਾਈ ਦੀ ਮੰਗ ਕੀਤੀ ਹੈ।
ਵਿਧਾਇਕ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਵੇਂ ਚੰਨੀ ਨੂੰ ਪੰਜਾਬ ਦੇ ਦਲਿਤ ਚਿਹਰੇ ਵਜੋਂ ਪੇਸ਼ ਕਰ ਰਹੀ ਹੈ, ਪਰ ਅਸਲ ਵਿੱਚ ਉਹ ਆਪਣੇ ਵਾਰ-ਵਾਰ ਕੀਤੇ ਦੁਰਵਿਵਹਾਰ ਕਾਰਨ ਦਲਿਤ ਭਾਈਚਾਰੇ ‘ਤੇ ਕਲੰਕ ਬਣ ਗਏ ਹਨ।
ਕਾਂਗਰਸ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਕਿ ਬੀਬੀ ਜਾਗੀਰ ਕੌਰ ਓਹਨਾ ਦੀ ਮਾਤਾ ਅਤੇ ਵੱਡੀ ਭੈਣ ਸਮਾਣ ਹਨ ਅਤੇ ਓਹਨਾ ਨੇ ਬੀਬੀ ਜਗੀਰ ਕੌਰ ਜੀ ਦੀ ਠੋਡੀ ਥੱਲੇ ਹੱਥ ਪਿਆਰ ਸਤਿਕਾਰ ਨਾਲ ਰੱਖਿਆ ਸੀ।
- ਨਾਬਾਲਗ ਬੱਚੇ ਵਾਹਨ ਚਲਾਉਣ ‘ਤੇ ਮਾਪਿਆਂ ਨੂੰ 25000 ਰੁਪਏ ਜੁਰਮਾਨਾ ਅਤੇ 3 ਸਾਲ ਦੀ ਕੈਦ : ਅਰੋੜਾ
- ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਮੈਡੀਕਲ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ, ਸਿਵਲ ਹਸਪਤਾਲ ‘ਚ ਸਥਾਪਿਤ ਕੀਤੀ ਜਾਵੇਗੀ ਪੁਲਿਸ ਚੌਂਕੀ : MP ਡਾ. ਚੱਬੇਵਾਲ
- CDT_NEWS: ਨਵੀਂ ਤਕਨੀਕ : ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਦੇ ਜੰਗਲਾਂ ’ਚ ਡਰੋਨ ਰਾਹੀਂ ਸੀਡ ਬਾਲਸ ਬੂਟੇ ਲਗਾਉਣ ਦੀ ਕਰਵਾਈ ਸ਼ੁਰੂਆਤ
- CDT_NEWS : ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਪੁੱਟਿਆ ਗਿਆ ਅਹਿਮ ਕਦਮ : ਡਾ. ਅਮਨਦੀਪ ਕੌਰ
- #CDT_NEWS : ਰੋਟਰੀ ਮਿਡ ਟਾਊਨ ਦੇ ਮੈਂਬਰਾਂ ਨੇ ਗਊਸ਼ਾਲਾ ਵਿੱਚ ਬੂਟੇ ਲਗਾਏ
- #CDT_NEWS :: ZIMPA ::ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਪਹਿਲੀ ਵਾਰ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਪੌਦੇ ਲਗਾਉਣ ਲਈ 38 ਲੱਖ ਪੌਦੇ ਉਪਲਬੱਧ ਕਰਵਾਏ
EDITOR
CANADIAN DOABA TIMES
Email: editor@doabatimes.com
Mob:. 98146-40032 whtsapp