LATEST UPDATE : ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau arrests Beldar for taking Rs 10000 bribe

Chandigarh, May 22, 2024 (CDT NEWS) –

Advertisements

          The Punjab Vigilance Bureau (VB), during its ongoing campaign against corruption in the state, on Tuesday, has apprehended Nirmal Singh, posted as Beldar in District Forest Office at Khasa, Amritsar while he was accepting a bribe of Rs 10000.

Advertisements

          Disclosing this here today an official spokesperson of the state VB said the above mentioned accused has been arrested on the basis of a complaint lodged by Jobandeep Singh, a resident of  village Gharinda, tehsil Attari.

Advertisements

          He further informed that the complainant has approached the VB and informed that he wanted to set up wood cutting unit (Aara) and the said accused has demanded Rs 10000 for facilitate him to issue its license.

          The spokesperson added that after preliminary verification of this complaint the VB team has laid a trap during which the said accused was caught red handed while accepting a bribe of Rs 10,000 from the complainant in the presence of two official witnesses.

          He added that in this regard a case under Prevention of Corruption Act has been registered at VB police station Amritsar range. The accused would be produced in the competent court tomorrow and further investigation into this case was under progress, he said.

 

ਵਿਜੀਲੈਂਸ ਬਿਊਰੋ ਪੰਜਾਬ
 
ਜੰਗਲਾਤ ਬੇਲਦਾਰ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਚੰਡੀਗੜ੍ਹ, 22 ਮਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਜੰਗਲਾਤ ਦਫ਼ਤਰ ਖਾਸਾ, ਅੰਮ੍ਰਿਤਸਰ ਵਿਖੇ ਬੇਲਦਾਰ ਵਜੋਂ ਤਾਇਨਾਤ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੋਬਨਦੀਪ ਸਿੰਘ ਵਾਸੀ ਪਿੰਡ ਘਰਿੰਡਾ, ਤਹਿਸੀਲ ਅਟਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
 
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਹ ਲੱਕੜ ਦਾ ਆਰਾ ਲਾਉਣਾ ਚਾਹੁੰਦਾ ਹੈ ਅਤੇ ਉਕਤ ਬੇਲਦਾਰ ਨੇ ਉਸਨੂੰ ਲਾਇਸੈਂਸ ਜਾਰੀ ਕਰਾਉਣ ਵਿੱਚ ਮੱਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
1000

814,537 hits

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply