ਵੱਡੀ ਖ਼ਬਰ : #VIGELENCE_BUREAU : ਬਰਜਿੰਦਰ ਸਿੰਘ ਹਮਦਰਦ ਨੂੰ 7 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ, ਦਫ਼ਤਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ

ਜਲੰਧਰ : ਕਰਤਾਰਪੁਰ ਵਿਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ਵਿਚ ਨਾਮਜ਼ਦ ਅਜੀਤ  ਨਿਊਜ਼ ਗਰੁੱਪ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਨੇ ਸਁਤ ਦਿਨਂ ਵਿਚ ਜਲੰਧਰ ਰੇਂਜ ਦਫਤਰ ਪੇਸ਼ ਹੋਣ ਲਈ ਨੋਟਿਸ ਜਾਰੀ ਕਰ ਦਿੱਤੋ ਹੈ  ਹੈ।

ਅੱਜ ਸਵੇਰੇ ਜਲੰਧਰ ਵਿਜੀਲੈਂਸ ਦੇ ਡੀਐਸਪੀ ਜਤਿੰਦਰਜੀਤ ਸਿੰਘ ਆਪਣੀ ਟੀਮ ਸਮੇਤ ਸੰਪਾਦਕ  ਬਰਜਿੰਦਰ ਸਿੰਘ ਹਮਦਰਦ ਦੇ ਦਫ਼ਤਰ ਪੁੱਜੇ। ਜਿੱਥੇ ਉਹਨਾਂ ਨੇ ਦਫ਼ਤਰ ਦੇ ਬਾਹਰ ਨੋਟਿਸ ਚਿਪਕਾ ਦਿੱਤਾ ਹੈ ।

Advertisements

ਜਿਸ ਵਿੱਚ ਬਰਜਿੰਦਰ ਸਿੰਘ ਹਮਦਰਦ ਨੂੰ 7 ਦਿਨਾਂ ਦੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਜੰਗ ਏ ਆਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਵਿਚ ਬੇਨਿਯਮੀਆਂ ਸਬੰਧੀ ਤਕਨੀਕੀ ਟੀਮਾਂ ਦੀ ਰਿਪੋਰਟ ਦੇ ਆਧਾਰ ’ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਉਹਨਾਂ (ਹਮਦਰਦ) ਅਤੇ ਹੋਰਾਂ ਵਿਰੁੱਧ ਫੰਡਾਂ ਵਿਚ ਗੜਬੜੀ ਦੇ ਸਬੂਤ ਮਿਲੇ ਹਨ, ਨੋਟਿਸ ਵਿਚ ਵਿਜੀਲੈਂਸ ਨੇ ਲਿਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਉਹਨਾਂ ਨੂੰ ਵਿਜੀਲੈਂਸ ਦਫਤਰ ਜਲੰਧਰ ਪੇਸ਼ ਹੋਣਾ ਪਵੇਗਾ। ਜਿੱਥੇ ਵਿਜੀਲੈਂਸ ਵੱਲੋਂ ਹਮਦਰਦ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।

1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply