- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
Lok Sabha Elections 2024:
12,583 permission requests receive across Punjab for campaign-related activities: Sibin C
– Punjab CEO reiterates his commitment to holding fair and peaceful elections in the state
Chandigarh, May 24:
With the aim of ensuring a level playing field for parties and candidates during the Lok Sabha elections 2024 in the state, the Chief Electoral Officer (CEO) Sibin C said that an impressive 12,583 permission requests from political parties and candidates were received across the state, of which 9,616 accepted by the concerned officers in their respective districts, Only 378 applications are pending. A total of 1,656 requests were rejected, 318 applications are in progress and 615 were canceled as of May 23.
Giving the further details, Chief Electoral Officer (CEO) Sibin C on Friday said that 10 applications for air balloons approved, 144 approved for door-to-door canvassing, 25 applications for helicopter and helipad use approved, 9 applications for loudspeaker permits approved, 555 applications for opening temporary party offices approved.
Likewise, 59 applications for pamphlet distribution were approved, 54 applications for permission of video van approved, 2083 applications for permission to hold meetings and loudspeaker permits approved. For meetings without loudspeakers 279 applications approved. Similarly, 2653 applications for street corner meetings and loudspeakers were accepted.
As many as 542 applications for displaying banners and flags approved. For displaying posters, hoardings, and unipoles, 1228 applications were approved. For vehicles with loudspeaker permits, 759 applications approved, while 174 applications for vehicle permits within Parliament Constituency were accepted.
He said that the most applications were received from Ludhiana 2078, Patiala received 1258 and Jalandhar 690 applications.
CEO Sibin C reiterated his commitment to conducting fair and peaceful elections and said that all preparations have been completed to ensure a level playing field for parties and candidates in the state.
————-
ਲੋਕ ਸਭਾ ਚੋਣਾਂ 2024:
ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ
– ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ, 24 ਮਈ:
ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਹੀ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ।
ਬੈਨਰ ਅਤੇ ਝੰਡੇ ਪ੍ਰਦਰਸ਼ਿਤ ਕਰਨ ਲਈ 542 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੋਸਟਰ, ਹੋਰਡਿੰਗ ਅਤੇ ਯੂਨੀਪੋਲ ਪ੍ਰਦਰਸ਼ਿਤ ਕਰਨ ਲਈ 1228 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ। ਲਾਊਡਸਪੀਕਰ ਪਰਮਿਟ ਵਾਲੇ ਵਾਹਨਾਂ ਲਈ 759 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ ਸੰਸਦੀ ਖੇਤਰ ਦੇ ਅੰਦਰ ਵਾਹਨ ਪਰਮਿਟਾਂ ਲਈ 174 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ 2078 ਅਰਜ਼ੀਆਂ ਲੁਧਿਆਣਾ ਤੋਂ ਪ੍ਰਾਪਤ ਹੋਈਆਂ ਹਨ। ਇਸੇ ਤਰ੍ਹਾਂ 1258 ਪਟਿਆਲਾ ਤੋਂ ਅਤੇ 690 ਅਰਜ਼ੀਆਂ ਜਲੰਧਰ ਤੋਂ ਪ੍ਰਾਪਤ ਹੋਈਆਂ ਹਨ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਪਾਰਟੀਆਂ ਅਤੇ ਉਮੀਦਵਾਰਾਂ ਲਈ ਬਰਾਬਰੀ ਦਾ ਮਾਹੌਲ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
——–
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
EDITOR
CANADIAN DOABA TIMES
Email: editor@doabatimes.com
Mob:. 98146-40032 whtsapp