ਵਿਜੀਲੈਂਸ ਬਿਊਰੋ ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ
ਮੁਲਜ਼ਮ ਨੇ ਸਰਕਾਰੀ ਖਜ਼ਾਨੇ ਨੂੰ ਲਾਇਆ 1,52,79,000 ਰੁਪਏ ਦਾ ਖੋਰਾ
ਚੰਡੀਗੜ੍ਹ, 24 ਮਈ, 2024 :
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਅੱਜ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾਡਲ ਟਾਊਨ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਆਪਣੇ ਨਿੱਜੀ ਮੁਫਾਦਾਂ ਦੀ ਖਾਤਰ ਰਾਜ ਸਰਕਾਰ ਦੇ ਖਜਾਨੇ ਨੂੰ ਸਿੱਧਾ 1,52,79,000 ਰੁਪਏ ਦਾ ਖ਼ੋਰਾ ਲਾਇਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੀ.ਐਸ.ਆਈ.ਈ.ਸੀ. ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, ਅਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13(1)(ਏ) ਸਮੇਤ 13(2) ਤਹਿਤ ਬਿਓਰਿਆਂ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੀ.ਐਸ.ਆਈ.ਈ.ਸੀ. ਦੇ ਤੱਤਕਾਲੀ ਸੀ.ਜੀ.ਐਮ. ਸੁਰਿੰਦਰਪਾਲ ਸਿੰਘ, ਜੀ.ਐਮ. ਜਸਵਿੰਦਰ ਸਿੰਘ ਰੰਧਾਵਾ ਅਤੇ ਪੀਐਸਆਈਈਸੀ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨੇ ਪ੍ਰਾਈਵੇਟ ਵਿਅਕਤੀਆਂ ਅਤੇ ਪ੍ਰਾਪਰਟੀ ਡੀਲਰਾਂ ਨਾਲ ਮਿਲੀਭੁਗਤ ਕਰਕੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਧਾਂਦਲੀ ਕੀਤੀ ਸੀ। ਇਸ ਨਾਲ ਉਨ੍ਹਾਂ ਨੇ ਆਪਣੇ ਨਿੱਜੀ ਲਾਹੇ ਲਈ ਰਾਜ ਸਰਕਾਰ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਅਤੇ ਉਸਦਾ ਪੁੱਤਰ ਦਮਨਪ੍ਰੀਤ ਸਿੰਘ, ਜੋ ਉਦਯੋਗਿਕ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਦਾ ਕਾਰੋਬਾਰ ਕਰਦੇ ਹਨ, ਨੇ ਸੀਜੀਐਮ ਸੁਰਿੰਦਰਪਾਲ ਸਿੰਘ ਅਤੇ ਜੀਐਮ ਜੇਐਸ ਰੰਧਾਵਾ ਨਾਲ ਮਿਲ ਕੇ ਫੇਜ਼ 8-ਬੀ, ਇੰਡਸਟ੍ਰੀਅਲ ਏਰੀਆ, ਐਸ.ਏ.ਐਸ. ਨਗਰ ਵਿਖੇ ਪੀਐਸਆਈਈਸੀ ਦੇ 1389 ਵਰਗ ਗਜ਼ ਦੇ ਪਲਾਟ ਨੰਬਰ ਈ-261, ਨੂੰ ਮੈਸਰਜ਼ ਸੁਖਮਨੀ ਇੰਟਰਪ੍ਰਾਈਜ਼ਜ਼ ਦੇ ਨਾਮ ’ਤੇ ਅਲਾਟ ਕਰਨ ਵਿੱਚ ਧਾਂਦਲੀ ਕੀਤੀ। ਉਨ੍ਹਾਂ ਨੇ ਦਮਨਪ੍ਰੀਤ ਸਿੰਘ ਦੇ ਨਾਂ ’ਤੇ ਚੰਡੀਗੜ੍ਹ ਸਥਿਤ ਫਰਜ਼ੀ ਪਤੇ ਦੀ ਵਰਤੋਂ ਕਰਕੇ ਮਹਿਜ਼ 1265 ਪ੍ਰਤੀ ਵਰਗ ਗਜ਼. ਕੀਮਤ ਤੇ ਮਿਤੀ 13.07.2004 ਨੂੰ ਉਕਤ ਪਲਾਟ ਹਾਸਲ ਕੀਤਾ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਪੀ.ਐਸ.ਆਈ.ਈ.ਸੀ. ਦੇ ਨਿਯਮਾਂ ਅਤੇ ਅਲਾਟਮੈਂਟ ਪੱਤਰ ਦੇ ਅਨੁਸਾਰ, ਜੇਕਰ ਅਲਾਟਮੈਂਟ ਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਅਲਾਟੀ (ਖ੍ਰੀਦਣ ਵਾਲੇ) ਦੁਆਰਾ ਕੁੱਲ ਰਕਮ ਦਾ 30 ਫੀਸਦੀ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਪਲਾਟ ਦੀ ਅਲਾਟਮੈਂਟ ਰੱਦ ਕਰ ਦਿੱਤੀ ਜਾਣੀ ਚਾਹੀਦੀ ਸੀ ਪਰ, ਅਜਿਹਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ, ਅਵਤਾਰ ਸਿੰਘ ਨੇ ਸ਼ੁਰੂਆਤੀ 10 ਫੀਸਦ ਬਿਆਨੇ ਦੀ ਰਕਮ ਜਮ੍ਹਾਂ ਕਰਨ ਤੋਂ ਬਾਅਦ ਪੀਐਸਆਈਈਸੀ ਨੂੰ ਹੋਰ ਕੋਈ ਰਕਮ ਜਮ੍ਹਾਂ ਨਹੀਂ ਕਰਵਾਈ। ਇਸ ਤੋਂ ਇਲਾਵਾ ਇਸ ਪਲਾਟ ਦੀ ਅਲਾਟਮੈਂਟ ਦੀਆਂ ਤਰੀਕਾਂ ਨੂੰ ਵਾਰ-ਵਾਰ ਬਦਲਿਆ ਗਿਆ।
ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਅਵਤਾਰ ਸਿੰਘ ਨੇ ਜੀਐਮ ਜੇ.ਐਸ. ਰੰਧਾਵਾ ਅਤੇ ਸੀਜੀਐਮ ਸੁਰਿੰਦਰਪਾਲ ਸਿੰਘ ਦੀ ਮਿਲੀਭੁਗਤ ਨਾਲ ਇਹ ਪਲਾਟ 2016 ਵਿੱਚ ਅਸਲ ਖ਼ਰੀਦ ਰੇਟ 1265 ਪ੍ਰਤੀ ਵਰਗ ਗਜ਼ ’ਤੇ ਅੱਗੇ ਵੇਚ ਦਿੱਤਾ ਸੀ ਜਦਕਿ 2013 ਵਿੱਚ ਇਸਦੀ ਕੀਮਤ 11,000 ਪ੍ਰਤੀ ਵਰਗ ਗਜ਼ ਸੀ। ਕੇਸ ਦੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਪੀਐਸਆਈਈਸੀ ਅਧਿਕਾਰੀਆਂ/ਕਰਮਚਾਰੀਆਂ ਅਤੇ ਇੱਕ ਪ੍ਰਾਪਰਟੀ ਡੀਲਰ ਅਵਤਾਰ ਸਿੰਘ ਨੇ ਸਰਕਾਰੀ ਖਜ਼ਾਨੇ ਨੂੰ ਸਿੱਧੇ ਤੌਰ ’ਤੇ 1,52,79,000 ਰੁਪਏ ਦਾ ਨੁਕਸਾਨ ਪਹੁੰਚਾਇਆ। ਇਸ ਤੋਂ ਇਲਾਵਾ ਅਵਤਾਰ ਸਿੰਘ, ਜੀ.ਐਮ. ਜੇ.ਐਸ. ਰੰਧਾਵਾ ਅਤੇ ਸੀ.ਜੀ.ਐਮ. ਸੁਰਿੰਦਰਪਾਲ ਸਿੰਘ ਨੇ 2016 ਵਿੱਚ ਉਕਤ ਪਲਾਟ ਦੀ ਫ਼ਰੋਖ਼ਤ ਅਤੇ ਰੱਦੋਬਦਲ ਕਰਕੇ ਕਰੋੜਾਂ ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
——–
1000
News
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements