ਪਿੰਡ ਜਹਾਨਖੇਲਾਂ ਦੀ ਪੰਚਾਇਤ ਨੂੰ ਖੇਡ ਸਟੇਡੀਅਮ ਲਈ ਸੌਂਪਿਆ 5 ਲੱਖ ਰੁਪਏ ਦਾ ਚੈਕ
ਹੁਸ਼ਿਆਰਪੁਰ, (ਅਜੈ, ਸੁਖਵਿੰਦਰ) : ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਉਨ•ਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਜਹਾਨਖੇਲਾਂ ਦੀ ਪੰਚਾਇਤ ਨੂੰ ਖੇਡ ਸਟੇਡੀਅਮ ਲਈ 5 ਲੱਖ ਰੁਪਏ ਦਾ ਚੈਕ ਸੌਂਪਦਿਆਂ ਪ੍ਰਗਟ ਕੀਤੇ। ਉਨ•ਾਂ ਕਿਹਾ ਕਿ ਇਸੇ ਲੜੀ ਤਹਿਤ ਜ਼ਿਲ•ੇ ਵਿੱਚ ਖੇਡ ਮੁਕਾਬਲੇ ਸ਼ੁਰੂ ਹੋ ਗਏ ਹਨ ਅਤੇ 19 ਤੋਂ 30 ਸਤੰਬਰ ਤੱਕ ਹੁਸ਼ਿਆਰਪੁਰ ਵਿੱਚ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ, ਜਿਥੇ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜ਼ਗਾਰ ਯੋਜਨਾਵਾਂ ਤਹਿਤ ਕਰਜੇ ਦੇ ਕੇ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ•ਾਂ ਕਿਹਾ ਕਿ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿੱਚ 550 ਪੌਦੇ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਪ-ਮੰਡਲ ਅਤੇ ਜ਼ਿਲ•ਾ ਪੱਧਰ ‘ਤੇ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਸ਼੍ਰੀ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਦੀ ਤੰਦਰੁਸਤੀ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਦੇ ਚੱਲਦੇ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰ ਦੁਆਰਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ 101 ਪ੍ਰਸਿੱਧ ਖਿਡਾਰੀਆਂ ਨੂੰ ਸਨਮਾਨਿਤ ਕਰਨਾ ਆਪਣੇ ਆਪ ਵਿੱਚ ਇਕ ਵਿਸ਼ੇਸ਼ ਕੋਸ਼ਿਸ਼ ਹੈ। ਉਨ•ਾਂ ਪਿੰਡ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੜ•ਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਦਿਲਚਸਪੀ ਦਿਖਾਉਣ, ਕਿਉਂਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਸਿਰਜਣਾਤਮਕ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਪਿੰਡਾਂ ਵਿੱਚ ਬਣਾਏ ਜਾ ਰਹੇ ਸਟੇਡੀਅਮ ਦਾ ਉਦੇਸ਼ ਤੰਦਰੁਸਤੀ ਦਾ ਸੰਦੇਸ਼ ਦੇਣਾ ਹੈ, ਤਾਂ ਜੋ ਹਰ ਉਮਰ ਦਾ ਵਿਅਕਤੀ ਅਤੇ ਮਹਿਲਾਵਾਂ ਇਨ•ਾਂ ਸਟੇਡੀਅਮਾਂ ਦਾ ਲਾਭ ਲੈ ਸਕਣ।
ਇਸ ਮੌਕੇ ‘ਤੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਸ਼੍ਰੀ ਕਮਲ ਕੁਮਾਰ, ਸ਼੍ਰੀ ਜੁਗਲ ਕਿਸ਼ੋਰ, ਸਰਪੰਚ ਸ਼੍ਰੀ ਕੁਲਦੀਪ ਅਰੋੜਾ, ਬਲਾਕ ਸੰਮਤੀ ਮੈਂਬਰ ਸ਼੍ਰੀ ਬਿੱਲਾ ਦਿਲਾਵਰ, ਸ਼੍ਰੀ ਦੀਪ ਭੱਟੀ, ਬਾਬਾ ਸੋਹਣ ਲਾਲ, ਸਰਪੰਚ ਸ਼੍ਰੀ ਮਨੀਸ਼ ਠਾਕੁਰ, ਸ਼੍ਰੀ ਕੁਲਦੀਪ ਕੁਮਾਰ, ਸ਼੍ਰੀ ਸੋਨੂੰ, ਸ਼੍ਰੀਮਤੀ ਮਲਕੀਤ ਕੌਰ, ਸ਼੍ਰੀ ਓਮ ਸਰੂਪ ਸਿੰਘ, ਸ਼੍ਰੀ ਧਰਮ ਪਾਲ ਸਿੰਘ, ਸ਼੍ਰੀ ਬਹਾਦਰ ਸਿੰਘ, ਸ਼੍ਰੀ ਰਜਿੰਦਰ ਕੁਮਾਰ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp