ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਡਾਕਟਰਾਂ ਨੂੰ ਉਨ੍ਹਾਂ ਦੇ ਦਫ਼ਤਰਾਂ ’ਤੇ ਸੁਰੱਖਿਆ ਅਤੇ ਸਨਮਾਨਜਨਕ ਵਾਤਾਵਰਨ ਮੁਹੱਈਆ ਕਰਵਾਉਣ ਦਾ ਦਿੱਤਾ ਭਰੋਸਾ
-ਕਿਹਾ, ਸਿਵਲ ਹਸਪਤਾਲ ‘ਚ ਸਥਾਪਿਤ ਕੀਤੀ ਜਾਵੇਗੀ ਪੁਲਿਸ ਚੌਂਕੀ
ਹੁਸ਼ਿਆਰਪੁਰ, 19 ਅਗਸਤ (CDT NEWS) : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸਿਵਲ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਹਸਪਤਾਲ ਦੀ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਡਾਕਟਰਾਂ ਦੇ ਨਾਲ ਇਕਜੁੱਟਤਾ ਦਿਖਾਈ। ਇਸ ਦੌਰਾਨ ਉਨ੍ਹਾਂ ਨੇ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੈਡੀਕਲ ਸਟਾਫ਼ ਨੂੰ ਆ ਰਹੀਆਂ ਚੁਨੌਤੀਆਂ ’ਤੇ ਵੀ ਗੰਭੀਰ ਚਰਚਾ ਕੀਤੀ। ਡਾ. ਚੱਬੇਵਾਲ ਨੇ ਕੋਲਕਾਤਾ ਵਿਚ ਹਾਲ ਹੀ ਵਿਚ ਇਕ ਔਰਤ ਡਾਕਟਰ ਦੀ ਬੇਰਹਿਮੀ ਹੱਤਿਆ ਦੀ ਕਰੜੀ ਨਿੰਦਾ ਕੀਤੀ ਅਤੇ ਇਸ ਘਟਨਾ ਨੂੰ ਸਮਾਜ ਲਈ ਇਕ ਗੰਭੀਰ ਚਿਤਾਵਨੀ ਦੱਸਿਆ। ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ ਡਾ. ਸਵਾਤੀ ਸ਼ੀਮਾਰ, ਈਸ਼ਾਨ ਕੁਮਾਰ ਵੀ ਮੌਜੂਦ ਸਨ।
ਡਾ. ਚੱਬੇਵਾਲ ਨੇ ਹਸਪਤਾਲ ਵਿਚ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮੈਡੀਕਲ ਭਾਈਚਾਰੇ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਦਫ਼ਤਰਾਂ ਵਿਚ ਸਨਮਾਨਜਨਕ ਵਾਤਾਵਰਨ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਵਿਸ਼ੇਸ਼ ਰੂਪ ਵਿਚ ਉਨ੍ਹਾਂ ਨੇ ਔਰਤ ਡਾਕਟਰਾਂ ਪ੍ਰਤੀ ਹੋ ਰਹੇ ਭੇਦਭਾਵ ਅਤੇ ਹਿੰਸਾ ਦੇ ਮੁੱਦਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਇਨ੍ਹਾਂ ਚੁਨੌਤੀਆਂ ਦੇ ਹੱਲ ਲਈ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ।
ਕੋਲਕਾਤਾ ਦੀ ਘਟਨਾ ’ਤੇ ਬੋਲਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ’ਇਕ ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਮੈਡੀਕਲ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਘਟਨਾ ਸਮਾਜ ਵਿਚ ਪ੍ਰਚਲਿਤ ਅਸੰਵੇਦਨਸ਼ੀਲਤਾ ਨੂੰ ਉਜਾਰ ਕਰਦੀ ਹੈ ਅਤੇ ਇਸ ਨੂੰ ਕਿਸੇ ਵੀ ਸੂਰਤ ਵਿਚ ਸਹਿਣ ਨਹੀਂ ਕੀਤਾ ਜਾ ਸਕਦਾ। ਅਸੀਂ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਤਰ੍ਹਾਂ ਦੇ ਕੰਮਾਂ ਦੀ ਨਿੰਦਾ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੇ ਡਾਕਟਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਵਾਤਾਵਰਨ ਮਿਲੇ।
ਡਾ. ਚੱਬੇਵਾਲ ਨੇ ਕਿਹਾ ਕਿ ਬਿਨਾਂ ਸੁਰੱਖਿਆ ਦੇ ਡਾਕਟਰਾਂ ਨਾਲ ਉਨ੍ਹਾਂ ਦੇ ਬਿਹਤਰ ਪ੍ਰਦਰਸ਼ਨ ਦੀ ਆਸ ਨਹੀਂ ਕੀਤੀ ਜਾ ਸਕਦੀ। ਇਸ ਦੌਰਾਨ ਐਸ.ਐਮ.ਓ ਸਿਵਲ ਹਸਪਤਾਲ ਡਾ. ਸਵਾਤੀ ਦੀ ਅਗਵਾਈ ਵਿਚ ਹਸਪਤਾਲ ਦੇ ਸਾਰੇ ਡਾਕਟਰਾਂ ਨੇ ਡਾ. ਚੱਬੇਵਾਲ ਦੇ ਇਸ ਦੌਰੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਅਤੇ ਸਨਮਾਨ ਲਈ ਉਠਾਏ ਗਏ ਇਸ ਕਦਮ ਨਾਲ ਉਨ੍ਹਾਂ ਨੂੰ ਹੌਸਲਾ ਮਿਲਿਆ ਹੈ ਅਤੇ ਉਹ ਆਪਣੇ ਕਰਤੱਵਾਂ ਨੂੰ ਹੋਰ ਵੱਧ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਹੋਏ ਹਨ।
ਡਾ. ਚੱਬੇਵਾਲ ਨੇ ਵਿਸ਼ਵਾਸ ਦਿਵਾਇਆ ਕਿ ਉਹ ਸਿਹਤ ਖੇਤਰ ਵਿਚ ਸੁਧਾਰ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ ਅਤੇ ਡਾਕਟਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਦਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਵਿਆਪਕ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇਥੇ ਇਕ ਪੁਲਿਸ ਚੌਂਕੀ ਸਥਾਪਿਤ ਕਰਵਾਈ ਜਾਵੇਗੀ ਅਤੇ ਉਹ ਐਸ.ਐਸ.ਪੀ ਹੁਸ਼ਿਆਰਪੁਰ ਨਾਲ ਵੀ ਇਸ ਬਾਰੇ ਚਰਚਾ ਕਰਨਗੇ।
- ਜੇਕਰ ਨਹੀਂ ਕਰਵਾਇਆ ਬੀਮਾ ਤਾਂ ਚੁਕਾਉਣੀ ਪਵੇਗੀ ਭਾਰੀ ਕੀਮਤ, ਨਹੀਂ ਮਿਲੇਗਾ ਪੈਟਰੋਲ, ਡੀਜ਼ਲ ਤੇ ਨਾ ਹੀ FASTAG
- LATEST NEWS : PUNJAB POLICE AVERTS POSSIBLE TARGET KILLING WITH ARREST OF SIX MEMBERS OF KAUSHAL CHAUDHARY GANG; 6 PISTOLS RECOVERED
- Latest News : अमेरिका का नहीं उतरने दिया विमान, ट्रम्प ने इस देश पर ठोका 50% टेक्स
- ਸਕੂਲਾਂ ਲਈ ਲਗਭਗ 82 ਕਰੋੜ, ਵਾਈਫਾਈ ਕੁਨੈਕਸ਼ਨਾਂ ਲਈ 29.3 ਕਰੋੜ, ਅਤੇ ਹੋਰ ਕੰਮਾਂ ਲਈ 120.43 ਕਰੋੜ ਮੁਹੱਈਆ ਕਰਵਾਏ : ਸਿੱਖਿਆ ਮੰਤਰੀ ਬੈਂਸ
- ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਪੰਜਾਬ ‘ਚ 8 ਜਨਵਰੀ ਤਕ ਨਹੀਂ ਚੱਲਣਗੀਆਂ PRTC ਤੇ PUNBUS ਦੀਆਂ ਬੱਸਾਂ
EDITOR
CANADIAN DOABA TIMES
Email: editor@doabatimes.com
Mob:. 98146-40032 whtsapp