#MINISTER_ZIMPA :ਨਗਰ ਨਿਗਮ ਦੇ ਇਸ ਉਪਰਾਲੇ ਨਾਲ ਪੁਰਾਣੀਆਂ ਅਤੇ ਖਰਾਬ ਗਲੀਆਂ ਨੂੰ ਫਿਰ ਤੋਂ ਵਿਕਸਿਤ ਕੀਤਾ ਜਾਵੇਗਾ

ਸ਼ਹਿਰ ਦੇ ਹਰ ਵਾਰਡ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ ਵਾਰਡ ਨੰਬਰ 27 ’ਚ ਗਲੀਆਂ ਦੇ ਨਿਰਮਾਣ ਕਾਰਜ਼ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 18 ਸਤੰਬਰ (CDT NEWS) :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 27 ਵਿਚ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਜ਼ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਨਿਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਉਠਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਇਸ ਉਪਰਾਲੇ ਨਾਲ ਵਾਰਡ ਦੀਆਂ ਪੁਰਾਣੀਆਂ ਅਤੇ ਖਰਾਬ ਗਲੀਆਂ ਨੂੰ ਫਿਰ ਤੋਂ ਵਿਕਸਿਤ ਕੀਤਾ ਜਾਵੇਗਾ, ਜਿਸ ਨਾਲ ਹਲਕੇ ਦੇ ਲੋਕਾਂ ਨੂੰ ਆਵਾਜਾਈ ਅਤੇ ਜਲ ਨਿਕਾਸੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ ਵੀ ਮੌਜੂਦ ਸਨ।

Advertisements


ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ਼ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ ਅਤੇ ਨਿਰਮਾਣ ਕਾਰਜ਼ ਨਿਸ਼ਚਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਰਡ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਸਰਕਾਰ ਦਾ ਉਦੇਸ਼ ਹੈ ਕਿ ਹਰ ਵਾਰਡ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਮਿਲੇ ਤਾਂ ਜੋ ਨਾਗਰਿਕਾਂ ਦਾ ਜੀਵਨ ਪੱਧਰ ਉਚਾ ਹੋ ਸਕੇ।

Advertisements


ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਹਲਕੇ ਵਿਚ ਵਿਕਾਸ ਕਾਰਜ਼ਾਂ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਰਾਜ ਦੇ ਕਿਸੇ ਵੀ ਹਲਕੇ ਨੂੰ ਵਿਕਾਸ ਤੋਂ ਬਿਨਾ ਨਾ ਰੱਖਿਆ ਜਾਵੇ। ਇਸ ਲਈ ਸਾਰੇ ਵਾਰਡਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਜਨਤਾ ਦੀ ਭਲਾਈ ਲਈ ਨਿਰੰਤਰ ਕਾਰਜ਼ ਕੀਤੇ ਜਾਣਗੇ।
ਇਸ ਮੌਕੇ ਕੁਲਵਿੰਦਰ ਸਿੰਘ ਹੁੰਦਲ, ਪ੍ਰੀਤਮ ਦਾਸ, ਗੁਰਦਿਆਲ ਸਿੰਘ, ਯਸ਼ ਪਾਲ, ਤੀਰਥ ਰਾਜ, ਰਵਿੰਦਰ, ਚਰਨਜੀਤ ਸਿੰਘ, ਕ੍ਰਿਸ਼ਨ ਲਾਲ, ਲਾਲ ਸਿੰਘ, ਮੀਨਾ ਕੁਮਾਰੀ, ਸ਼ਕੁੰਤਲਾ ਦੇਵੀ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ।

Advertisements
1051
1090
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply