LATEST NEWS : Vigilance Bureau arrests Anurag Batra, an accomplice of deputy director RK Singla accused in food grains scam

VIGILANCE BUREAU PUNJAB

Vigilance Bureau arrests Anurag Batra, an accomplice of deputy director RK Singla accused in food grains scam

Advertisements

Chandigarh September 19, 2024 (CDT NEWS) – The Punjab Vigilance Bureau (VB) has apprehended accused Anurag Batra, distributer of firm namely Batra Pharmaceuticals, who was an accomplice of Rakesh Kumar Singla, a proclaimed offender (PO), former Deputy Director, Food and Civil Supplies Department Punjab, for exchanging his ill-gotten money into white. He has been sent for one day police remand by the Ludhiana court today.

Advertisements

Disclosing this here today an official spokesperson of the state VB said during investigation of case FIR No 11 dated 16.08.2022 under sections 409, 420, 467, ,468, 471, 120-B of IPC and under sections 7, 7A, 8, 12, 13 of Prevention of Corruption Act at VB police station Ludhiana range registered against Bharat Bhushan Ashu, former Food and Civil Supplies Minister and others, it had came on record that aforementioned Deputy Director Singla had purchased 12 properties on his and his wife’s name from unknown sources. He was later declared Proclaimed Offender (PO) in the above mentioned case.

Advertisements

Thereafter a case of disproportionate of assets was registered against against said Rakesh Kumar Singla and his wife Rachna Singla under FIR No. 08 dated 19.04.2023 under section 13(1) (b) read with 13(2) under Prevention of Corruption Act at VB police station Ludhiana range.

He further informed that during the probe it had came on record that accused RK Singla had collected huge bribe money during his posting in the Food and Civil Supplies Department and in criminal connivance of his wife Rachna Singla, he had purchased number of properties in her name which are disproportionate to his known sources of income. The VB came to know that accused Singla had purchased 12 properties to the amount of 5 crore approximately. Out of these 12 properties, 4 properties are situated in City Ludhiana, 5 SCOs at Khanna, 01 at Chandigarh and 2 properties (SCOs) are at New Chandigarh in Mohali. He further added that proceedings under section 18A of Prevention of Corruption Act are under process in the Ludhiana court for attachment of all 12 properties.

The spokesperson informed that during investigation of above said case, it has also came on record that Anurag Batra, a resident of SCO 360, Sector 32D, Chandigarh had helped RK Singla by exchanging his black money into white money. He had transferred Rs 9,0,3450 lakh and 19,05750 lakh (Total Rs 28,09,200) in the bank account of said Rachna Singla during the year 2021. The accused Anurag Batra failed to submit plausible explaination as to what kind of help was rendered by Rachna Singla for getting 5 orders from Haryana Government. It has also been revealed by the accused Batra during investigation that on those days when money was transferred, she was at abroad and not in India. The spokesperson revealed that during the investigation, the said accused Batra has confessed his guilt and disclosed that one of his friend had him asked to make the black money of RK Singla into white. Further investigation was under progress, he said.

1000

ਵਿਜੀਲੈਂਸ ਬਿਊਰੋ ਪੰਜਾਬ

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 20 (CDT NEWS) :
ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਉਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰਾਂ ਖਿਲਾਫ ਐਫ.ਆਈ.ਆਰ. ਨੰਬਰ 11 ਮਿਤੀ 16.08.2022 ਨੂੰ ਭਾਰਤੀ ਦੰਡਾਵਲੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 12, 13 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਹੈ ਜਿਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਡਿਪਟੀ ਡਾਇਰੈਕਟਰ ਸਿੰਗਲਾ ਨੇ ਆਪਣੇ ਅਤੇ ਆਪਣੀ ਪਤਨੀ ਦੇ ਨਾਂ ‘ਤੇ ਅਣਜਾਣੇ ਆਮਦਨੀ ਦੇ ਸਰੋਤਾਂ ਤੋਂ 12 ਜਾਇਦਾਦਾਂ ਖਰੀਦੀਆਂ ਸਨ। ਬਾਅਦ ਵਿੱਚ ਸਿੰਗਲਾ ਨੂੰ ਉਪਰੋਕਤ ਕੇਸ ਵਿੱਚ ਇਸ਼ਤਿਹਾਰੀ ਭਗੌੜਾ (ਪੀ.ਓ.) ਕਰਾਰ ਦੇ ਦਿੱਤਾ ਗਿਆ ਸੀ।
ਇਸ ਉਪਰੰਤ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ) ਤੇ 13(2) ਤਹਿਤ ਐਫ.ਆਈ.ਆਰ. ਨੰਬਰ 08 ਮਿਤੀ 19.04.2023 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਰ.ਕੇ ਸਿੰਗਲਾ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ‘ਚ ਤਾਇਨਾਤੀ ਦੌਰਾਨ ਰਿਸ਼ਵਤ ਰਾਹੀਂ ਵੱਡੀ ਰਕਮ ਇਕੱਠੀ ਕੀਤੀ ਸੀ ਅਤੇ ਆਪਣੀ ਪਤਨੀ ਰਚਨਾ ਸਿੰਗਲਾ ਦੀ ਅਪਰਾਧਿਕ ਮਿਲੀਭੁਗਤ ਨਾਲ ਉਸ ਦੇ ਨਾਂ ‘ਤੇ ਕਈ ਜਾਇਦਾਦਾਂ ਖਰੀਦੀਆਂ ਸਨ, ਜੋ ਉਸ ਦੀ ਆਮਦਨ ਦੇ ਸਰੋਤਾਂ ਨਾਲ ਮੇਲ ਨਹੀਂ ਖਾਂਦੀਆਂ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਮੁਲਜ਼ਮ ਸਿੰਗਲਾ ਨੇ ਲਗਭਗ 5 ਕਰੋੜ ਰੁਪਏ ਦੀਆਂ 12 ਜਾਇਦਾਦਾਂ ਖਰੀਦੀਆਂ ਸਨ। ਇਹਨਾਂ 12 ਜਾਇਦਾਦਾਂ ਵਿੱਚੋਂ 4 ਲੁਧਿਆਣਾ ਸ਼ਹਿਰ ਵਿਖੇ, 5 ਐਸ.ਸੀ.ਓਜ਼ ਖੰਨਾ ਵਿਖੇ, 01 ਚੰਡੀਗੜ੍ਹ ਵਿਖੇ ਅਤੇ 2 ਜਾਇਦਾਦਾਂ (ਐਸ.ਸੀ.ਓਜ਼) ਮੁਹਾਲੀ ਦੇ ਨਿਊ ਚੰਡੀਗੜ੍ਹ ਵਿਖੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 18ਏ ਤਹਿਤ ਉਸ ਦੀਆਂ ਸਾਰੀਆਂ 12 ਜਾਇਦਾਦਾਂ ਦੀ ਕੁਰਕੀ ਲਈ ਲੁਧਿਆਣਾ ਦੀ ਅਦਾਲਤ ਵਿੱਚ ਕਾਰਵਾਈ ਪ੍ਰਕਿਰਿਆ ਅਧੀਨ ਹੈ।


ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਨੁਰਾਗ ਬੱਤਰਾ ਵਾਸੀ ਐਸ.ਸੀ.ਓ. 360, ਸੈਕਟਰ 32 ਡੀ, ਚੰਡੀਗੜ੍ਹ ਨੇ ਆਰ. ਕੇ. ਸਿੰਗਲਾ ਦੀ ਉਸਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਵਿੱਚ ਮੱਦਦ ਕੀਤੀ ਸੀ। ਉਸ ਨੇ ਸਾਲ 2021 ਦੌਰਾਨ ਰਚਨਾ ਸਿੰਗਲਾ ਦੇ ਬੈਂਕ ਖਾਤੇ ਵਿੱਚ 9,03,450 ਲੱਖ ਰੁਪਏ ਅਤੇ 19,05,750 ਲੱਖ ਰੁਪਏ (ਕੁੱਲ 28,09,200 ਰੁਪਏ) ਤਬਦੀਲ ਕੀਤੇ ਸਨ। ਮੁਲਜ਼ਮ ਅਨੁਰਾਗ ਬੱਤਰਾ ਇਸ ਗੱਲ ਦਾ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਕਿ ਹਰਿਆਣਾ ਸਰਕਾਰ ਤੋਂ 5 ਆਰਡਰ ਪ੍ਰਾਪਤ ਕਰਨ ਲਈ ਰਚਨਾ ਸਿੰਗਲਾ ਵੱਲੋਂ ਕਿਸ ਤਰ੍ਹਾਂ ਦੀ ਮੱਦਦ ਕੀਤੀ ਗਈ ਸੀ। ਮੁਲਜ਼ਮ ਬੱਤਰਾ ਵੱਲੋਂ ਜਾਂਚ ਦੌਰਾਨ ਇਹ ਵੀ ਖ਼ੁਲਾਸਾ ਕੀਤਾ ਗਿਆ ਹੈ ਕਿ ਜਿਨ੍ਹਾਂ ਦਿਨਾਂ ਵਿੱਚ ਪੈਸੇ ਟਰਾਂਸਫਰ ਕੀਤੇ ਗਏ, ਰਚਨਾ ਸਿੰਗਲਾ ਭਾਰਤ ਵਿੱਚ ਨਹੀਂ ਸਗੋਂ ਵਿਦੇਸ਼ ਵਿੱਚ ਸੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਉਕਤ ਮੁਲਜ਼ਮ ਬੱਤਰਾ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ ਅਤੇ ਖੁਲਾਸਾ ਕੀਤਾ ਹੈ ਕਿ ਉਸ ਦੇ ਇਕ ਦੋਸਤ ਨੇ ਉਸ ਨੂੰ ਆਰ. ਕੇ. ਸਿੰਗਲਾ ਦੇ ਕਾਲਾ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply