#PUNJAB_ELECTION : ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ, ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ (CDT NEWS) : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਹ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜੇਗਾ। ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਸੂਬੇ ‘ਚ ਜਲਦ ਹੀ ਚੋਣ ਜ਼ਾਬਤਾ ਲਾਗੂ ਹੋ ਸਕਦਾ ਹੈ।

ਪੰਜਾਬ ‘ਚ 20 ਅਕਤੂਬਰ ਤੋਂ ਪਹਿਲਾਂ ਹੋਣਗੀਆਂ ਪੰਚਾਇਤੀ ਚੋਣਾਂ: ਜਾਣਕਾਰੀ ਮੁਤਾਬਕ 15 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਕੁਝ ਦਿਨ ਪਹਿਲਾਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਸੀਐਮ ਮਾਨ ਨੇ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ 16 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।

Advertisements

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇੱਕ ਦਿਨ ਪਹਿਲਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਰਵਾਇਤ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਲੀਹਾਂ ‘ਤੇ ਨਹੀਂ ਹੋਣਗੀਆਂ।

Advertisements
1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply