ਕਬੱਡੀ ਖਿਡਾਰੀ ਗੁਰਵਿੰਦਰ ਸਿੰਘ (29) ਵੱਲੋਂ ਆਤਮ ਹੱਤਿਆ

ਸ਼ਾਹਕੋਟ / ਜਲੰਧਰ  : ਸ਼ਾਹਕੋਟ ਵਿੱਚ ਇੱਕ ਨੌਜਵਾਨ ਨੇ  ਪੁਲਿਸ ਮੁਲਾਜ਼ਮ ਦੋਸਤ ਦੀ ਪਤਨੀ ਨਾਲ ਝਗੜੇ ਤੋਂ ਬਾਅਦ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਬੱਡੀ ਖਿਡਾਰੀ ਗੁਰਵਿੰਦਰ ਸਿੰਘ (29) ਵਾਸੀ ਬੁਰਹਾਨਵਾਲ, ਸ਼ਾਹਕੋਟ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਅਨੁਸਾਰ ਗੁਰਵਿੰਦਰ ਦਾ ਪੁਲੀਸ ਮੁਲਾਜ਼ਮ ਰਮਨ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ। ਹਾਲ ਹੀ ‘ਚ ਜਦੋਂ ਗੁਰਵਿੰਦਰ ਰਮਨ ਦੇ ਘਰ ਗਿਆ ਤਾਂ ਉਸ ਦੀ ਪਤਨੀ ਜੋਤੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਮਾਮਲੇ ਵਿੱਚ ਜੋਤੀ ਨੇ ਰਮਨ ਅਤੇ ਸੱਸ ਨਾਲ ਮਿਲ ਕੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਗੁਰਵਿੰਦਰ ਨੂੰ ਪੁੱਛਗਿੱਛ ਲਈ ਥਾਣੇ ਬੁਲਾਇਆ।

Advertisements

ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਗੁਰਵਿੰਦਰ ਦੀ ਕੁੱਟਮਾਰ ਕੀਤੀ ਅਤੇ ਤਸ਼ੱਦਦ ਕੀਤਾ। ਘਰ ਪਰਤਣ ‘ਤੇ ਉਸ ਨੇ ਪਰਿਵਾਰ ਨੂੰ ਦੱਸਿਆ ਕਿ ਉਹ ਬੇਕਸੂਰ ਹੈ ਅਤੇ ਪੁਲਸ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਪਰਿਵਾਰ ਨੇ ਗੁਰਵਿੰਦਰ ਨੂੰ ਮਨਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਡਿਪਰੈਸ਼ਨ ਵਿੱਚ ਚਲਾ ਗਿਆ। ਰਾਤ ਨੂੰ ਉਸ ਨੇ ਫਾਹਾ ਲੈ ਕੇ ਆਪਣੀ ਜਾਨ ਲੈ ਲਈ।

Advertisements

ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਰਮਨ, ਜੋਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਸ਼ਾਹਕੋਟ ਦੇ ਇੰਚਾਰਜ ਇੰਸਪੈਕਟਰ ਅਮਨ ਸੈਣੀ ਨੇ ਕੀਤੀ ਹੈ। ਫਿਲਹਾਲ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Advertisements
1000
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply