ਡਾ.ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਡਾ: ਓਬਰਾਏ ਵੱਲੋਂ ਮ੍ਰਿਤਕ ਦੇ ਪਰਿਵਾਰ ਲਈ ਦੋ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਸ਼ੁਰੂ
ਦੋ ਮਾਸੂਮ ਬੱਚਿਆਂ ਦਾ ਬਾਪ ਸੀ ਜਤਿੰਦਰ ਸਿੰਘ
ਹੁਸ਼ਿਆਰਪੁਰ / ਅੰਮ੍ਰਿਤਸਰ (CDT NEWS ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਤਲੂਨੀ ਨਾਲ ਸਬੰਧਿਤ 36 ਸਾਲਾ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਾਸੂਮ ਬੱਚਿਆਂ ਦਾ ਪਿਤਾ ਜਤਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੁੱਝ ਸਮਾਂ ਪਹਿਲਾਂ ਦੁਬਈ ਆਇਆ ਸੀ ਕਿ ਬੀਤੇ ਦਿਨੀਂ ਭੇਦ ਭਰੇ ਹਾਲਾਤ ਵਿੱਚ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਜਤਿੰਦਰ ਦੀ ਲਾਸ਼ ਲਾਵਾਰਿਸ ਹਾਲਤ ਵਿੱਚ ਮਿਲਣ ‘ਤੇ ਭਾਰਤੀ ਦੂਤਘਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਉਪਰੰਤ ਉਨ੍ਹਾਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਹੁਸ਼ਿਆਰਪੁਰ ਇਕਾਈ ਦੇ ਪ੍ਰਧਾਨ ਆਗਿਆਪਾਲ ਸਿੰਘ ਰਾਹੀਂ ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਉਹਨਾਂ ਦੀ ਦੁਬਈ ਸਥਿਤ ਟੀਮ ਵੱਲੋਂ ਜਤਿੰਦਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ ਜਦ ਕਿ ਉਸ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਦੁਬਈ ਸਥਿਤ ਭਾਰਤੀ ਦੂਤਘਰ ਵੱਲੋਂ ਕੀਤਾ ਗਿਆ ਹੈ।
ਡਾ.ਐਸ.ਪੀ.ਸਿੰਘ ਉਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਜਤਿੰਦਰ ਸਿੰਘ ਦੇ ਮਾਸੂਮ ਬੱਚਿਆਂ ਤੇ ਪਤਨੀ ਲਈ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਥਿਗਲੀ ਦੇ ਜਗਬੀਰ ਸਿੰਘ, ਅੰਮ੍ਰਿਤਸਰ ਦੇ ਕਸਬਾ ਅਜਨਾਲਾ ਨੇੜਲੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਨੇੜਲੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ, ਜਿਨ੍ਹਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਰਸਾਂ ਤੱਕ ਪਹੁੰਚਾਏ ਗਏ ਸਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000 -2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ ।
ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਆਗੂ ਜਗਦੇਵ ਸਿੰਘ ਛੀਨਾ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 373 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਤਿੰਦਰ ਸਿੰਘ ਦੇ ਪਿਤਾ ਹਰਭਜਨ ਸਿੰਘ, ਰਿਸ਼ਤੇਦਾਰ ਬਲਵਿੰਦਰ ਕੁਮਾਰ ਅਤੇ ਪਿੰਡ ਵਾਸੀਆਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਤਿੰਦਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
EDITOR
CANADIAN DOABA TIMES
Email: editor@doabatimes.com
Mob:. 98146-40032 whtsapp