Panchayats election -2024 :: HOSHIARPUR : 2730 candidates in fray for Sarpanch and 6751 for panches in district villages

All set for Panchayats polls in Hoshiarpur

  • Poll preparedness and necessary arrangements put in place at 1683 polling booths
  • Deputy Commissioner & SSP brief poll staff dispatched for different locations
  • Polling to be held from 8 am to 4 pm on Tuesday
  • 2730 candidates in fray for Sarpanch and 6751 for panches in district villages

Hoshiarpur, October 14 : The District Administration has put in place all necessary arrangements besides preparations at all 1683 polling booths setup for panchayats election.

Advertisements

Deputy Commissioner-cum-District Election Officer Komal Mittal said that polling would be held from 8 am to 4 pm on Tuesday while the counting would also take place immediate after the completion of voting. More than 10,000 polling staff is deployed for election duty in the district.  The Deputy Commissioner and SSP Surendra Lamba gave a joint dispatch briefing to the polling staff for ensuring smooth, free and fair election. They visited the local Pandit J.R. Polytechnic College and some of other locations to review the final arrangements.

Advertisements

                Deputy Commissioner also urged the voters to reach their respective polling stations well within the stipulated time so that they could easily cast their votes. As many as 10 blocks having 1683 polling booths in the district, said Deputy Commissioner adding that there are 1405 gram panchayats and 8041 wards. The total number of voters for panchayati polls are 989093 in the district. As many as 2730 contestants were in fray for the election Sarpanch while 6751 were contesting elections for panches. She said that 265 panchayats were elected unanimously in the district.

Advertisements

                Referring to security arrangements, SSP Surendra Lamba said that more than 3500 police officials had been deployed so that peaceful elections could be ensured. He said that 65 patrolling parties were in the field while 14 DSPs and four Superintendents of Police were monitoring the law & order arrangements. He said that security had been already beefed up at sensitive and hyper sensitive polling booths.

                Meanwhile, Deputy Commissioner also pointed out that the voters can cast their vote by showing identity proof as Aadhar Card, Voter Card, PAN card, Passport, MGNREGA Job Card, Driving License, Ration Card, Blue Card, Bank and post office passbook having photos of voters, Health Insurance Card issued by Ministry of Labour, Service Identity Card of State Government, Centre Government, PSUs and Limited Company etc.

               

Deputy Commissioner Komal Mittal and SSP Surendra Lamba briefing polling staff before dispatching to their respective location in Hoshiarpur district on Monday.

 



 

ਪੰਚਾਇਤੀ ਚੋਣਾਂ-2024

-ਜ਼ਿਲ੍ਹੇ ਦੇ 1683 ਪੋਲਿੰਗ ਬੂਥਾਂ ‘ਤੇ ਵੋਟਾਂ ਦੀਆਂ ਤਿਆਰੀਆਂ ਮੁਕੰਮਲ

-ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਚੋਣ ਡਿਊਟੀ ‘ਤੇ ਜਾ ਰਹੇ ਸਟਾਫ ਨੂੰ ਡਿਸਪੈਚ ਬਰਿਫਿੰਗ ਕੀਤੀ

-ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ: ਡਿਪਟੀ ਕਮਿਸ਼ਨਰ

-ਸਰਪੰਚ ਦੇ ਅਹੁਦੇ ਲਈ 2730 ਤੇ ਪੰਚ ਦੇ ਅਹੁਦੇ ਲਈ 6751 ਉਮੀਦਵਾਰ ਲੜ ਰਹੇ ਹਨ ਚੋਣ

ਹੁਸ਼ਿਆਰਪੁਰ, 14 ਅਕਤੂਬਰ:

          ਜ਼ਿਲ੍ਹੇ ਵਿਚ ਮੰਗਲਵਾਰ ਨੂੰ 1683 ਪੋਲਿੰਗ ਬੂਥਾਂ ’ਤੇ ਪੰਚਾਇਤੀ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਅਤੇ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

          ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਸਾਂਝੇ ਤੌਰ ‘ਤੇ ਅੱਜ ਸਥਾਨਕ ਪੰਡਿਤ ਜੇ.ਆਰ. ਬਹੁਤਕਨੀਕੀ ਕਾਲਜ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਅਤੇ ਸੁਰੱਖਿਆ ਬਲਾਂ ਨੂੰ ਰਵਾਨਾ ਕਰਨ ਤੋਂ ਪਹਿਲਾ ਡਿਸਪੈਚ ਬਰੀਫਿੰਗ ਕੀਤੀ। ਉਨ੍ਹਾਂ ਨੇ ਚੋਣ ਅਮਲੇ ਨੂੰ ਤਿਆਰੀਆਂ, ਸੁਰੱਖਿਆ ਵਿਵਸਥਾ ਅਤੇ ਵੋਟ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ।

          ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਵੋਟਾਂ 15 ਅਕਤੂਬਰ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਵੋਟਾਂ ਪੈਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਉਨ੍ਹਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਨਿਰਧਾਰਤ ਸਮੇਂ ‘ਤੇ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚਣ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 10 ਬਲਾਕ ਹਨ ਅਤੇ ਵੋਟਰ ਬੂਥਾਂ ਦੀ ਗਿਣਤੀ 1683 ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 1405 ਗ੍ਰਾਮ ਪੰਚਾਇਤਾਂ ਅਤੇ ਵਾਰਡਾਂ ਦੀ ਗਿਣਤੀ 8041 ਹੈ। ਕੁੱਲ ਵੋਟਰਾਂ ਦੀ ਗਿਣਤੀ (ਪੂਰਕ ਸੂਚੀ ਤੋਂ ਪਹਿਲਾਂ)  989093 ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਰਪੰਚ ਦੇ ਅਹੁਦੇ ਲਈ ਕੁੱਲ 2730 ਅਤੇ ਪੰਚ ਦੇ ਅਹੁਦੇ ਲਈ 6751 ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 265 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਸਰਪੰਚ ਅਤੇ ਪੰਚ ਦੀ ਸਰਬਸੰਮਤੀ ਬਣ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 10 ਹਜ਼ਾਰ ਤੋਂ ਵੱਧ ਪੋਲਿੰਗ ਸਟਾਫ ਇਨ੍ਹਾਂ ਚੋਣਾਂ ਵਿਚ ਆਪਣੀ ਡਿਊਟੀ ਨਿਭਾਅ ਰਿਹਾ ਹੈ।               

          ਇਸੇ ਤਰ੍ਹਾਂ ਸੁਰੱਖਿਆ ਵਿਵਸਥਾ ਸਬੰਧੀ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਵੋਟਾਂ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ ਵਿਚ 3500 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਪ੍ਰਕਾਰ ਦੀ ਗੜਬੜੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਚਾਇਤ ਚੋਣਾਂ ਨੂੰ ਲੈ ਕੇ 65 ਪੈਟਰੋਲਿੰਗ ਪਾਰਟੀਆ ਬਣਾਈਆਂ ਗਈਆਂ ਹਨ, 14 ਡੀ.ਐਸ.ਪੀਜ਼ ਤੋਂ ਇਲਾਵਾ 4 ਐਸ.ਪੀ ਸੁਪਰਵਾਈਜ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿਸੰਵੇਦਨਸ਼ੀਲ ਪੋਲਿੰਗ ਕੇਂਦਰਾਂ ‘ਤੇ ਵਿਸ਼ੇਸ਼ ਤੌਰ ‘ਤੇ ਸੁਰੱਖਿਆ ਬਲ ਤਾਇਤਾਨ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨ ‘ਤੇ ਪਛਾਣ ਪੱਤਰ ਦੇ ਰੂਪ ਵਿਚ ਨਾਗਰਿਕ ਆਪਣਾ ਵੋਟਰ ਕਾਰਡ, ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਮਗਨਰੇਗਾ ਜਾਬ ਕਾਰਡ, ਡਰਾਈਵਿੰਗ ਲਾਈਸੈਂਸ, ਰਾਸ਼ਨ ਕਾਰਡ ਅਤੇ ਨੀਲਾ ਕਾਰਡ ਦਿਖਾ ਕੇ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਾਗਰਿਕ ਪਾਸਬੁੱਕ (ਬੈਂਕ/ਘਾਕਘਰ ਵੱਲੋਂ ਜਾਰੀ) ਜਿਸ ਵਿਚ ਤਸਵੀਰ ਹੋਵੇ, ਸਿਹਤ ਬੀਮਾ ਕਾਰਡ (ਕਿਰਤ ਮੰਤਰਾਲਾ ਵੱਲੋਂ ਜਾਰੀ), ਸਰਵਿਸ ਸ਼ਨਾਖਤੀ ਕਾਰਡ (ਫੋਟੋ ਨਾਲ) ਜੋ ਕੇਂਦਰ/ਸੂਬਾ ਸਰਕਾਰ/ਪੀ.ਐਸ.ਯੂ/ਜਨਤਕ ਲਿਮਟਡ ਕੰਪਨੀਆਂ ਦੁਆਰਾ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਹੋਣ, ਸਮਾਰਟ ਕਾਰਡ (ਆਰ.ਜੀ.ਆਈ ਦੁਆਰਾ ਐਨ.ਪੀ.ਆਰ ਦੇ ਤਹਿਤ ਜਾਰੀ), ਪੈਨਸ਼ਨ ਦਸਤਾਵੇਜ਼ (ਫੋਟੋ ਨਾਲ), ਐਮ.ਪੀ/ਐਮ.ਐਲ.ਏ ਨੂੰ ਜਾਰੀ ਅਧਿਕਾਰਤ ਪਹਿਚਾਣ ਪੱਤਰ, ਯੂਨੀਕ ਡਿਸਐਬਿਲਟੀ ਆਈ.ਡੀ.ਆਰਡ (ਯੂ.ਡੀ.ਆਈ.ਡੀ ਕਾਰਡ) ਜੋ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਦੁਆਰਾ ਜਾਰੀ ਕੀਤੇ ਹੋਣ ਨੂੰ ਵੀ ਦਿਖਾ ਕੇ ਵੋਟ ਪਾਈ ਜਾ ਸਕਦੀ ਹੈ।

                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪੋਲਿੰਗ ਸਟੇਸ਼ਨਾਂ ‘ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਆਜ਼ਾਦ ਅਤੇ ਨਿਰਪੱਖ ਚੋਣਾਂ ਮੁਕੰਮਲ ਕਰਵਾਉਣਾ ਪ੍ਰਸ਼ਾਸਨ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਅਤੇ ਅਨੁਸ਼ਾਸਨ ਨਾਲ ਵੋਟਾਂ ਪਾਉਣ ਅਤੇ ਲੋਕਤੰਤਰ ਪ੍ਰਕਿਰਿਆ ਨੂੰ ਸਫਲ ਬਣਾਉਣ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply