ਪੁਲਿਸ ਲਾਈਨ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਅਧਿਕਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦਾਂ ਨੂੰ ਕੀਤਾ ਨਮਨ
ਹੁਸ਼ਿਆਰਪੁਰ, 21 ਅਕਤੂਬਰ : ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਰੱਖੇ ਯਾਦਗਾਰੀ ਸਮਾਗਮ ਦੌਰਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ਹਾਦਤ ਦੇਣ ਵਾਲੇ ਪੁਲਿਸ ਵਿਭਾਗ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਜ਼ਿਲਾ ਪੁਲੀਸ ਮੁਖੀ ਸੁਰੇਂਦਰ ਲਾਂਬਾ ਸਮੇਤ ਵੱਖ-ਵੱਖ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਯਾਦ ਕੀਤਾ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਕਦੇ ਵੀ ਦੇਣਾ ਨਹੀਂ ਦਿੱਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੇਸ਼ ਦ ਸ਼ਹੀਦਾਂ ਨੂੰ ਸਿਜਦਾ ਕਰਦਾ ਹੈ। ਇਸ ਮੌਕੇ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਸਾਰਿਆ ਨਹੀ ਜਾ ਸਕਦਾ ਅਤੇ ਜਿਲਾ ਪੁਲਿਸ ਹਮੇਸ਼ਾ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਜਿਲਾ ਪੁਲਿਸ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵੱਲੋਂ ਪਿਛਲੇ ਸਾਲ ਆਪਣੀ ਡਿਊਟੀ ਨਿਭਾਉੰਦਿਆਂ ਸ਼ਹੀਦੀ ਪਾਈ ਗਈ ਜਿਸ ਨੂੰ ਜਿਲਾ ਪੁਲਿਸ ਵੱਲੋਂ ਨਮਨ ਹੈ ਅਤੇ ਜਿਲਾ ਪੁਲਿਸ ਨੂੰ ਇਨ੍ਹਾਂ ਸ਼ਹੀਦਾਂ ‘ਤੇ ਪੂਰਾ ਗਰਵ ਹੈ। ਇਸ ਮੋਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤੇ ਗਏ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp