ਜ਼ਿਲ•ਾ ਵਾਸੀ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਦਾ ਫਾਇਦਾ ਚੁੱਕਣ : ਕੈਬਨਿਟ ਮੰਤਰੀ ਅਰੋੜਾ

ਪਿੰਡ ਸਿੰਘਪੁਰ ਦੇ ਵਿਕਾਸ ਕੰਮਾਂ ਲਈ 2 ਲੱਖ ਰੁਪਏ ਦੇਣ ਦਾ ਐਲਾਨ
ਹੁਸ਼ਿਆਰਪੁਰ,( ਅਜੈ ਸੁਖਵਿੰਦਰ ) : ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵਲੋਂ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਜ਼ਿਲ•ਾ ਵਾਸੀ ਵੱਧ ਤੋਂ ਵੱਧ ਫਾਇਦਾ ਚੁੱਕਣ। ਉਹ ਪਿੰਡ ਸਿੰਘਪੁਰ ਵਿਖੇ ਇਕ ਸਮਾਰੋਹ ਦੌਰਾਨ ਪਿੰੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਸ਼ੁਰੂ ਕਰਨ ਦਾ ਉਦੇਸ਼ ਉਨ•ਾਂ ਯੋਗ ਵਿਅਕਤੀਆਂ ਨੂੰ ਲਾਭ ਦੇਣਾ ਹੈ, ਜਿਨ•ਾਂ ਨੂੰ ਅਜੇ ਤੱਕ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਪ੍ਰਾਪਤ ਨਹੀਂ ਹੋਇਆ। ਉਨ•ਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਵੱਖ-ਵੱਖ ਕੈਂਪ ਵੀ ਲਗਾਏ ਜਾ ਰਹੇ ਹਨ, ਤਾਂ ਜੋ ਮੌਕੇ ‘ਤੇ ਹੀ ਸਬੰਧਤ ਯੋਗ ਵਿਅਕਤੀ ਨੂੰ ਸਬੰਧਤ ਸਕੀਮ ਦਾ ਲਾਭ ਦਿੱਤਾ ਜਾ ਸਕੇ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਯੋਜਨਾ ਤਹਿਤ ਯੋਗ ਵਿਅਕਤੀਆਂ ਨੂੰ ਲਾਭ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਜਿਸ ਕਿਸੇ ਯੋਗ ਵਿਅਕਤੀ ਨੂੰ ਅਜੇ ਤੱਕ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਨਹੀਂ ਮਿਲਿਆ, ਤਾਂ ਉਹ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਜ਼ਰੂਰ ਲਾਹਾ ਲੈਣ।


ਸ਼੍ਰੀ ਅਰੋੜਾ ਨੇ ਇਸ ਮੌਕੇ ਪਿੰਡ ਸਿੰਘਪੁਰ ਦੇ ਵਿਕਾਸ ਕੰਮਾਂ ਲਈ 2 ਲੱਖ ਰੁਪਏ ਦਾ ਐਲਾਨ ਕਰਦਿਆਂ ਕਿਹਾ ਕਿ ਵਿਕਾਸ ਪੱਖੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਪੌਦੇ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਪਿੰਡ ਵਾਸੀਆਂ ਦਾ ਫਰਜ਼ ਬਣਦਾ ਹੈ ਕਿ ਲਗਾਏ ਜਾ ਰਹੇ ਇਨ•ਾਂ ਪੌਦਿਆਂ ਦੀ ਪੂਰੀ ਤਰ•ਾਂ ਸਾਂਭ-ਸੰਭਾਲ ਕੀਤੀ ਜਾਵੇ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ‘ਘਰ-ਘਰ ਰੋਜ਼ਗਾਰ ਯੋਜਨਾ’ ਵੀ ਸ਼ੁਰੂ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਨੌਜਵਾਨਾਂ ਨੂੰ ਸੇਧ ਦੇਣ ਲਈ ਸਰਕਾਰ ਵਲੋਂ ਜ਼ਿਲ•ੇ ਵਿੱਚ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਆਈ.ਟੀ.ਆਈ. ਹੁਸ਼ਿਆਰਪੁਰ) ਵੀ ਖੋਲਿ•ਆ ਗਿਆ ਹੈ। ਇਸ ਤੋਂ ਇਲਾਵਾ ਆਈ.ਟੀ.ਆਈ. ਵਿਖੇ ਹੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਨੌਜਵਾਨਾਂ ਨੂੰ ਮੁਫਤ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ।

Advertisements

ਇਸ ਮੌਕੇ ‘ਤੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਸ਼੍ਰੀਮਤੀ ਭੁਪਿੰਦਰ ਕੌਰ, ਸ਼੍ਰੀ ਚਰਨਦਾਸ, ਸ਼੍ਰੀ ਪਰਮਜੀਤ, ਸ਼੍ਰੀ ਸਰਬਜੀਤ ਸਿੰਘ, ਸ਼੍ਰੀ ਗਿਆਨ ਚੰਦ, ਸ੍ਰੀਮਤੀ ਬਿਮਲਾ ਦੇਵੀ, ਸ਼੍ਰੀ ਅਵਤਾਰ ਸਿੰਘ, ਸ਼੍ਰੀ ਕੁਲਦੀਪ ਅਰੋੜਾ ਤੋਂ ਇਲਾਵਾ ਹੋਰ ਵੀ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply