ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ

ਚੰਡੀਗੜ੍ਹ, 14 ਨਵੰਬਰ (CANADIAN DOABA TIMES)

Advertisements

ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਿਲੀ ਮੁਬਾਰਕਬਾਦ ਦਿੱਤੀ ਹੈ।

Advertisements

ਆਪਣੇ ਵਧਾਈ ਸੰਦੇਸ਼ ‘ਚ ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ ਸਨ ਜਿਨ੍ਹਾਂ ਦੀਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਬਹੁਤ ਮਹੱਤਵ ਰੱਖਦੀਆਂ ਹਨ। ਸ੍ਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ-ਪਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ।

Advertisements

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਤੇ ਨਿਮਰਤਾ ਦੇ ਦਿਖਾਏ ਮਾਰਗ ‘ਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਮਹਾਨ ਵਿਰਸੇ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply