ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
ਹੁਸ਼ਿਆਰਪੁਰ, 18 ਨਵੰਬਰ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਹਲਕਾ 044 ਚੱਬੇਵਾਲ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੋਮਵਾਰ ਜਨਰਲ ਅਬਜ਼ਰਵਰ 2011 ਬੈਚ ਦੇ ਆਈ.ਏ.ਐਸ ਅਧਿਕਾਰੀ ਤਪਸ ਕੁਮਾਰ ਬਾਗਚੀ ਦੀ ਮੌਜੂਦਗੀ ਵਿਚ ਐਨ.ਆਈ.ਸੀ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ ਹੋਈ। ਰੈਂਡੇਮਾਈਜੇਸ਼ਨ ਦੌਰਾਨ ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਚਾਬਾ ਵੀ ਮੌਜੂਦ ਸਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਵਿਧਾਨ ਸਭਾ ਹਲਕੇ ਵਿਚ 29 ਸਥਾਨਾਂ ’ਤੇ ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਅਬਜ਼ਰਵਰ ਵਿਧਾਨ ਸਭਾ ਖੇਤਰ ਦੇ ਨਾਜ਼ੁਕ, ਸੰਵੇਦਨਸ਼ੀਲ, ਸ਼ੈਡੋ ਏਰੀਏ ਬੂਥਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੋਲਿੰਗ ਸਟਾਫ ਦੀ ਰੈਂਡੇਮਾਈਜੇਸ਼ਨ ਕਰਕੇ ਵਿਧਾਨ ਸਭਾ ਦੇ 205 ਪੋਲਿੰਗ ਬੂਥਾਂ ਦੇ ਲਈ 205 ਪੋਲਿੰਗ ਪਾਰਟੀਆਂ ਬਣਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਿਯੁਕਤ ਕੀਤੇ ਗਏ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਅਤੇ ਮਾਣ ਮਹਿਸੂਸ ਹੋਣਾਂ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ।
ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਲ ਵੱਲੋਂ ਜ਼ਿਮਨੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਲਈ ਵੋਟਾਂ 20 ਨਵੰਬਰ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਇਸ ਮੌਕੇ ਡੀ.ਈ.ਓ ਪ੍ਰਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਚੋਣ ਕਾਨੂੰਗੋ ਸਰਬਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp